ਆਈ ਤਾਜ਼ਾ ਵੱਡੀ ਖਬਰ
ਪੰਜਾਬ ਅੰਦਰ ਵਾਪਰੀਆਂ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਲੈ ਕੇ ਜਿਥੇ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਲੋਕਾਂ ਨੂੰ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੋਣ ਤੋਂ ਬਾਅਦ ਮਾਨਸਿਕਤਾ ਦੇ ਦੌਰ ਵਿਚੋਂ ਵੀ ਗੁਜ਼ਰਨਾ ਪੈਂਦਾ ਹੈ। ਬੇਰੋਜ਼ਗਾਰੀ ਅਤੇ ਨਸ਼ਿਆਂ ਦੇ ਕਾਰਨ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿੱਥੇ ਅਜਿਹੀਆਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਉੱਥੇ ਹੀ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਚੌਕਸੀ ਵਰਤਣ ਦੇ ਆਦੇਸ਼ ਵੀ ਜਾਰੀ ਕੀਤੇ ਜਾਂਦੇ ਹਨ। ਜਿਸ ਨਾਲ ਪੰਜਾਬ ਵਿੱਚ ਵਾਪਰ ਰਹੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ। ਪੁਲਿਸ ਪ੍ਰਸ਼ਾਸਨ ਵੱਲੋਂ ਜਿੱਥੇ ਜਗ੍ਹਾ ਜਗ੍ਹਾ ਤੇ ਨਾਕੇਬੰਦੀ ਕੀਤੀ ਜਾਂਦੀ ਹੈ ਅਤੇ ਰਾਤ ਦੇ ਸਮੇਂ ਵੀ ਗਸ਼ਤ ਕੀਤੀ ਜਾਂਦੀ ਹੈ ਤਾਂ ਜੋ ਅਜਿਹੇ ਅਨਸਰਾਂ ਨੂੰ ਕਾਬੂ ਕੀਤਾ ਜਾ ਸਕੇ।
ਹੁਣ ਪੰਜਾਬ ਵਿੱਚ ਅਤੇ ਹਥਿਆਰਬੰਦ ਲੁਟੇਰਿਆਂ ਨਾਲ਼ ਜੱਗੋਂ ਤੇਰਵੀਂ ਹੋ ਗਈ ਹੈ ਜਿੱਥੇ ਇਹ ਕਰਨ ਆਏ ਪੁਲਿਸ ਵੱਲੋਂ ਦਬੋਚ ਲਏ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਗੜ੍ਹਸ਼ੰਕਰ ਅਧੀਨ ਆਉਣ ਵਾਲੇ ਕਸਬੇ ਮਾਹਿਲਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਪੰਜਾਬ ਨੈਸ਼ਨਲ ਬੈਂਕ ਦੇ ਏ ਟੀ ਐਮ ਨੂ ਕੁਝ ਲੁਟੇਰਿਆਂ ਵੱਲੋਂ ਐਤਵਾਰ ਦੀ ਰਾਤ ਨੂੰ ਲੁੱਟਣ ਦੀ ਕੋਸ਼ਿਸ਼ ਕਰਦਿਆਂ ਹੋਇਆ ਪੁਲਿਸ ਵੱਲੋਂ ਕਾਬੂ ਲਿਆ ਗਿਆ। ਇਸ ਘਟਨਾ ਨੂੰ ਅੰਜਾਮ ਦੇਣ ਆਏ ਤਿੰਨ ਦੋਸ਼ੀਆਂ ਵਿਚੋਂ ਜਿਥੇ ਦੋ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ ਉਥੇ ਹੀ ਇਕ ਫਰਾਰ ਹੋਣ ਵਿੱਚ ਸਫ਼ਲ ਹੋ ਗਿਆ।
ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਉਨ੍ਹਾਂ ਵੱਲੋਂ ਬੈਂਕ ਦੀ ਘੇਰਾਬੰਦੀ ਕਰਕੇ ਇਹਨਾਂ ਲੁਟੇਰਿਆਂ ਨੂੰ ਕਾਬੂ ਕੀਤਾ ਗਿਆ ਹੈ। ਛੁੱਟੀ ਹੋਣ ਕਾਰਨ ਜਿੱਥੇ ਏ ਟੀ ਐਮ ਵਿੱਚ ਤੀਹ ਹਜ਼ਾਰ ਦੀ ਨਗਦੀ ਸੀ। ਉਥੇ ਹੀ ਬੈਂਕ ਦੇ ਮੈਨੇਜਰ ਵੱਲੋਂ ਵੀ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਸਵੇਰ ਦੇ ਸਮੇਂ ਪਤਾ ਲੱਗਾ ਹੈ।
ਪੁਲੀਸ ਵੱਲੋਂ ਜਿੱਥੇ ਇਹਨਾਂ ਲੁਟੇਰਿਆਂ ਨੂੰ ਕਾਬੂ ਕੀਤਾ ਗਿਆ ਹੈ ਉਥੇ ਹੀ ਇਨ੍ਹਾਂ ਕੋਲੋਂ ਮਾਮਲਿਆਂ ਦੇ ਵਿਚ ਜਾਣਕਾਰੀ ਵੀ ਹਾਸਲ ਕੀਤੀ ਗਈ ਹੈ ਜਿੱਥੇ ਇਨ੍ਹਾਂ ਉਪਰ ਕਈ ਮਾਮਲੇ ਦਰਜ ਕੀਤੇ ਗਏ ਹਨ ਜਿੱਥੇ ਇਹਨਾ ਵੱਲੋਂ ਕਈ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਵੱਲੋਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਮਾਮਲਿਆਂ ਵਿੱਚ ਲੋੜੀਂਦੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …