ਆਈ ਤਾਜ਼ਾ ਵੱਡੀ ਖਬਰ
ਜਿੱਥੇ ਲੋਕਾਂ ਵੱਲੋਂ ਕੱਲ ਲੋਹੜੀ ਦੇ ਤਿਉਹਾਰ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਖੁਸ਼ੀ ਖੁਸ਼ੀ ਇਸ ਤਿਉਹਾਰ ਨੂੰ ਮਨਾਇਆ ਜਾ ਸਕੇ। ਪੰਜਾਬ ਵਿੱਚ ਜਿੱਥੇ ਚੋਣਾਂ ਦਾ ਮਾਹੌਲ ਹੋਣ ਤੇ ਵੀ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਸ ਸਦਕਾ ਲੋਕਾਂ ਦਾ ਬਚਾਅ ਹੋ ਸਕੇ ਅਤੇ ਵਾਪਰ ਰਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਥੇ ਹੀ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਵੀ ਵਾਹਨ ਚਾਲਕਾਂ ਨੂੰ ਵਾਹਨ ਚਲਾਉਂਦੇ ਸਮੇਂ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਘੱਟ ਕੀਤਾ ਜਾ ਸਕੇ। ਬਹੁਤ ਸਾਰੇ ਲੋਕਾਂ ਵੱਲੋਂ ਅਣਗਹਿਲੀ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਜਾ ਰਹੀ ਹੈ। ਅਜਿਹੇ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ ਬਹੁਤ ਸਾਰੇ ਮਾਪਿਆਂ ਦੇ ਪੁੱਤਰ ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ ਜਿਸ ਕਾਰਨ ਕਈ ਘਰਾਂ ਦੇ ਚਿਰਾਗ ਸਦਾ ਲਈ ਬੁਝ ਜਾਂਦੇ ਹਨ।
ਹੁਣ ਪੰਜਾਬ ਵਿੱਚ ਇਥੇ ਬੱਸ ਅਤੇ ਕਾਰ ਵਿਚ ਭਿਆਨਕ ਹਾਦਸਾ ਹੋਇਆ ਹੈ ਅਤੇ ਏਨੀਆਂ ਮੌਤਾਂ ਹੋਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮ੍ਰਿਤਸਰ ਮਾਰਗ ਤੇ ਪੈਂਦੇ ਪਿੰਡ ਅਮਰਗੜ੍ਹ ਬਾਂਡੀਆਂ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਸਵਿਫਟ ਕਾਰ ਅਤੇ ਪਨਬਸ ਦੇ ਵਿਚਕਾਰ ਟੱਕਰ ਹੋਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ ਹੈ। ਉਥੇ ਹੀ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਸਵਿਫਟ ਕਾਰ ਲੁਧਿਆਣਾ ਤੋਂ ਪੱਟੀ ਨੂੰ ਜਾ ਰਹੀ ਸੀ।
ਜਿਸ ਸਮੇਂ ਕਾਰ ਬੀ ਕੇ ਐਸ ਕਾਲਜ ਦੇ ਨਜ਼ਦੀਕ ਪਹੁੰਚੀ ਤਾਂ ਲਾਹੌਰੀਆ ਢਾਬੇ ਦੇ ਕੋਲ ਇਕ ਪਨਬੱਸ ਨਾਲ ਟਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਦੀ ਚਪੇਟ ਵਿਚ ਆਉਣ ਕਾਰਨ ਕਾਰ ਵਿਚ ਸਵਾਰ 4 ਨੌਜਵਾਨਾ ਤੇ ਇੱਕ ਲੜਕੀ ਦੀ ਮੌਕੇ ਤੇ ਹੀ ਮੌਤ ਹੋ ਗਈ।
ਦੱਸਿਆ ਗਿਆ ਹੈ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਇੰਨੀ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ ਕੇ ਵੇਖਣਾ ਵੀ ਮੁਸ਼ਕਲ ਹੋ ਗਿਆ ਹੈ। ਇਹ ਸਾਰੇ ਮ੍ਰਿਤਕ ਨੌਜਵਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਪੱਟੀ ਇਲਾਕੇ ਦੇ ਰਹਿਣ ਵਾਲੇ ਸਨ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਮੌਕੇ ਤੇ ਪੁੱਜ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …