ਪਰ ਜਦੋਂ ਪਿੱਛੇ ਮੁੜ ਕੇ ਦੇਖਿਆ ਉਡੇ ਹੋਸ਼
ਆਏ ਦਿਨ ਹੀ ਸੂਬੇ ਅੰਦਰ ਚੋਰੀ ਤੇ ਲੁੱਟ ਖੋਹ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਸੂਬੇ ਵਿੱਚ ਜਿਥੇ ਸਰਕਾਰ ਵੱਲੋਂ ਅਪਰਾਧ ਨੂੰ ਰੋਕਣ ਲਈ ਭਾਰੀ ਇੰਤਜ਼ਾਮ ਕੀਤੇ ਜਾਂਦੇ ਹਨ। ਜਿਸ ਨਾਲ ਪੰਜਾਬ ਵਿੱਚ ਸ਼ਾਂਤੀ ਕਾਇਮ ਰਹੇ, ਤੇ ਸਭ ਲੋਕ ਅਪਰਾਧ ਵਰਗੀਆਂ ਘਟਨਾਵਾਂ ਦੇ ਡਰ ਤੋਂ ਮੁੱਕਤ ਹੋ ਕੇ ਆਪਣੀ ਜ਼ਿੰਦਗੀ ਜੀਅ ਸਕਣ। ਉਥੇ ਹੀ ਅਪਰਾਧੀਆਂ ਵੱਲੋਂ ਵੀ ਘਟਨਾਵਾਂ ਨੂੰ ਅੰਜਾਮ ਦੇਣ ਲਈ ਕੋਈ ਨਾ ਕੋਈ ਰਸਤਾ ਲੱਭ ਲਿਆ ਜਾਂਦਾ ਹੈ। ਜੋ ਕਿ ਕਾਨੂੰਨ ਅਤੇ ਪੁਲਸ ਪ੍ਰਸ਼ਾਸਨ ਦੀ ਸੋਚ ਤੋ ਪਰੇ ਹੁੰਦਾ ਹੈ। ਦੁਨੀਆ ਵਿਚ ਆਏ ਦਿਨ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜਿਨ੍ਹਾਂ ਤੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ।
ਸਰਕਾਰ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਆਏ ਦਿਨ ਪੰਜਾਬ ਦੇ ਵਿੱਚ ਲੁੱਟ-ਖੋਹ ਦੀਆਂ ਹੋ ਰਹੀਆਂ ਵਾਰਦਾਤਾਂ ਦੇ ਵਿੱਚ ਦਿਨ-ਬ-ਦਿਨ ਵਾਧਾ ਹੁੰਦਾ ਜਾ ਰਿਹਾ ਹੈ ,ਜਿੱਥੇ ਪੁਲਸ ਪ੍ਰਸ਼ਾਸਨ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਦਾ ਹੈ। ਪੰਜਾਬ ਵਿੱਚ ਇੱਥੇ ਹੋ ਗਿਆ ਇਹ ਵੱਡਾ ਕਾਂਡ, ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਜ਼ਿਲੇ ਦੇ ਅਧੀਨ ਆਉਂਦੇ ਕਸਬਾ ਬਧਨੀ ਕਲਾ ਵਿਚ ਮੁੱਖ ਬਜ਼ਾਰ ਵਿੱਚ ਸਥਿਤ ਕੋਆਪ੍ਰੇਟਿਵ ਬੈਂਕ ਸ਼ਾਖਾ ਵਿੱਚ ਚੋਰਾਂ ਵੱਲੋਂ ਸੰਨ ਲਾ ਕੇ ਨਕਦੀ ਅਤੇ ਹੋਰ ਕੀਮਤੀ ਸਾਮਾਨ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਘਟਨਾ ਦਾ ਅੱਜ ਸਵੇਰੇ ਉਸ ਸਮੇਂ ਪਤਾ ਲੱਗਾ ਜਦੋਂ ਬੈਂਕ ਦੇ ਮੈਨੇਜਰ ਗੁਰਤੇਜ ਸਿੰਘ ਗਿੱਲ ਨੂੰ ਸਫ਼ਾਈ ਸੇਵਕ ਕਰਮਚਾਰੀ ਜਗਰਾਜ ਸਿੰਘ ਨੇ ਬੈਂਕ ਦੀ ਪਿਛਲੀ ਕੰਧ ਦੀ ਟੁੱਟੀ ਹੋਈ ਖਿੜਕੀ ਬਾਰੇ ਜਾਣਕਾਰੀ ਫੋਨ ਉਪਰ ਦਿੱਤੀ। ਸਵੇਰ ਸਮੇਂ ਜਦੋਂ ਸਫਾਈ ਕਰਮਚਾਰੀ ਜਿੰਦਰੇ ਖੋਲਕੇ ਬੈਂਕ ਅੰਦਰ ਦਾਖਲ ਹੋਇਆ ਤਾਂ ਉਹ ਇਹ ਸਭ ਦੇਖ ਕੇ ਹੈਰਾਨ ਹੋ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਮੈਨੇਜਰ ਵੱਲੋਂ ਤੁਰੰਤ ਬੈਂਕ ਸ਼ਾਖਾ ਵਿੱਚ ਪਹੁੰਚ ਕੇ ਏਸ ਘਟਨਾ ਬਾਰੇ ਥਾਣਾ ਬੱਧਨੀ ਕਲਾਂ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਜਿਨ੍ਹਾਂ ਮੌਕੇ ਤੇ ਪਹੁੰਚ ਕੇ ਬੈਂਕ ਵਿੱਚ ਲੱਗੇ ਹੋਏ ਸੀ ਸੀ ਟੀ ਵੀ ਕੈਮਰੇ ਦੀ ਫੁਟੇਜ ਅਤੇ ਆਸ-ਪਾਸ ਦੀਆਂ ਦੁਕਾਨਾਂ ਅਤੇ ਘਰਾਂ ਦੀ ਸੀਸੀਟੀਵੀ ਫੁਟੇਜ ਨੂੰ ਲੈ ਕੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ। ਬੈਂਕ ਮੈਨੇਜਰ ਤੇ ਦੱਸਣ ਮੁਤਾਬਕ ਚੋਰ ਬੈਂਕ ਵਿੱਚੋ 2 ਲੈਪਟਾਪ, 45 ਹਜ਼ਾਰ ਰੁਪਏ ਕੈਸ਼ ਲੈ ਗਏ ਹਨ। ਉਥੇ ਹੀ ਚੋਰਾਂ ਵੱਲੋਂ ਸਟਰਾਂਗ ਰੂਮ ਨੂੰ ਵੀ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ, ਪਰ ਉਸ ਵਿਚ ਉਹ ਕਾਮਯਾਬ ਨਹੀਂ ਹੋ ਸਕੇ ਜਿਸ ਕਾਰਨ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਚੋਰ ਬੈਂਕ ਦੀ ਪਿਛਲੀ ਖਿੜਕੀ ਦੀ ਗਰਿੱਲ ਤੋੜ ਕੇ ਬੈਂਕ ਵਿਚ ਦਾਖਲ ਹੋਏ ਸਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …