ਇਥੋਂ ਇਕੋ ਥਾਂ ਤੋਂ ਇਕੱਠੇ ਮਿਲੇ 228 ਪੌਜੇਟਿਵ ਮਰੀਜ
ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਅੱਜ ਫਿਰ ਵੱਡਾ ਧਮਾਕਾ ਹੋਇਆ ਹੈ, ਜਿਸ ਪਿੱਛੋਂ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਗਿਆ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 9 ਜਣਿਆਂ ਦੀ ਮੌਤ ਹੋ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਾਰੇ ਮ੍ਰਿਤਕ ਮਰੀਜ਼ ਲੁਧਿਆਣਾ ਜ਼ਿਲੇ੍ਹ ਨਾਲ ਸਬੰਧਿਤ ਹਨ ਜਦ ਕਿ ਇਸ ਅੱਜ 228 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਲੁਧਿਆਣਾ ਨਾਲ 211 ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ 17 ਮਰੀਜ਼ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ਜ਼ਿਲ੍ਹੇ ‘ਚ ਕੋਰੋਨਾ ਦਾ ਕਹਿਰ ਜਾਰੀ, ਫਿਰ ਵੱਡੀ ਗਿਣਤੀ ‘ਚ ਸਾਹਮਣੇ ਆਏ ਮਰੀਜ਼
ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਦਾ ਮੱਕੜ ਜਾਲ ਲਗਾਤਾਰ ਫੈਲਦਾ ਜਾ ਰਹੀ ਹੈ। ਜ਼ਿਲ੍ਹੇ ਵਿਚ ਸੋਮਵਾਰ ਨੂੰ 47 ਹੋਰ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ ਵਿਚ ਲਗਾਤਾਰ ਜਿੱਥੇ ਕੋਰੋਨਾ ਕਾਰਣ ਮੌਤਾਂ ਹੋ ਰਹੀਆਂ ਹਨ, ਉਥੇ ਹੀ ਰੋਜ਼ਾਨਾ ਵੱਡੀ ਗਿਣਤੀ ਵਿਚ ਕੋਰੋਨਾ ਪੀੜਤ ਮਰੀਜ਼ ਸਾਹਮਣੇ ਆ ਰਹੇ ਹਨ। ਅੰਮ੍ਰਿਤਸਰ ਜ਼ਿਲ੍ਹੇ ਵਿਚ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ ਹੁਣ 2005 ਤਕ ਪਹੁੰਚ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਸਰਗਰਮ ਮਰੀਜ਼ਾਂ ਦੀ ਗਿਣਤੀ 486 ਹੋ ਗਈ ਹੈ ਜਦਕਿ 1435 ਮਰੀਜ਼ ਕੋਰੋਨਾ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ। ਦੂਜੇ ਪਾਸੇ ਜ਼ਿਲ੍ਹੇ ਭਰ ਵਿਚ 84 ਲੋਕਾਂ ਦੀ ਮੌਤ ਕੋਰੋਨਾ ਕਾਰਣ ਹੋ ਚੁੱਕੀ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਕੋਰੋਨਾ ਨਾਲ ਪੀੜਤ 20 ਤੋਂ ਵੱਧ ਮਰੀਜ਼ ਗੰਭੀਰ ਹਾਲਤ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ, ਜਿਨ੍ਹਾਂ ਨੂੰ ਸਿਹਤ ਵਿਭਾਗ ਵਲੋਂ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਐਤਵਾਰ ਨੂੰ ਵੀ ਅੰਮ੍ਰਿਤਸਰ ਜ਼ਿਲ੍ਹੇ ਵਿਚ ਜਿੱਥੇ 55 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ, ਉਥੇ ਹੀ 4 ਮਰੀਜ਼ਾਂ ਦੀ ਮੌਤ ਹੋ ਗਈ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …