Breaking News

ਪੰਜਾਬ ਚ ਇਥੇ ਹੋ ਗਿਆ ਪੂਰਾ ਬੇ ਕਾਬੂ ਕੋਰੋਨਾ – ਮਿਲੇ ਇਕੋ ਥਾਂ ਤੋਂ ਇਕੱਠੇ 480 ਪੌਜੇਟਿਵ

ਮਿਲੇ ਇਕੋ ਥਾਂ ਤੋਂ ਇਕੱਠੇ 480 ਪੌਜੇਟਿਵ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਕੋਰੋਨਾ ਵਾਇਰਸ ਕਾਰਨ ਲੁਧਿਆਣਾ ਜ਼ਿਲੇ ਵਿੱਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਬੀਤੇ ਮੰਗਲਾਰ ਨੂੰ 510, ਬੁੱਧਵਾਰ ਨੂੰ 480 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਵੀਰਾਵਰ ਨੂੰ ਦੁਪਹਿਰ ਸਮੇਂ ਤਕ ਹੀ ਜ਼ਿਲੇ ਦੇ 480 ਮਰੀਜ਼ਾਂ ਨੂੰ ਕੋਰੋਨਾ ਵਾਇਰਸ ਦੀ ਲਾਗ ਲੱਗਣ ਦੀ ਖਬਰ ਹੈ। ਇਸ ਤੋ ਇਲਾਵਾ ਕੋਰੋਨਾ ਵਾਇਰਸ ਦੀ ਲਾਗ ਤੋਂ ਪੀੜਤ ਪਾਏ ਜਾਣ ਪਿੱਛੋਂ

ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ਼ ਅਧਿਨ 12 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਅੱਜੇ ਸ਼ਾਮ ਨੂੰ ਇਕ ਲੈੱਬ ਤੋਂ ਕੋਰੋਨਾ ਵਾਇਰਸ ਦੇ ਬੀਤੇ ਦਿਨੀਂ ਹੋਏ ਟੈਸਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਜਿਸ ਕਾਰਨ ਵੀਰਵਾਰ ਨੂੰ ਪਾਜ਼ੇਟਿਵ ਪਾਏ ਜਾਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਅਜੇ ਹੋਰ ਵਾਧਾ ਹੋਣ ਦਾ ਖਦਸ਼ਾ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਸਿਹਤ ਵਿਭਾਗ ਵਲੋਂ ਇਨ੍ਹਾਂ ਮਰੀਜ਼ਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਆਈਸੋਲੇਟ ਕਰਨ ਦੀ ਪ੍ਰੀਕੀਰਿਆ ਅਰੰਭ ਦਿੱਤੀ ਗਈ ਹੈ। ਅੱਜ ਪੀੜਤ ਪਾਏ ਗਏ ਮਰੀਜ਼ਾਂ ਦੇ ਨੇੜਲੇ ਸੰਪਰਕਾਂ ਦੀ ਵੀ ਪਛਾਣ ਸਿਹਤ ਵਿਭਾਗ ਵਲੋਂ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਅੱਜ ਪਾਜ਼ੇਟਿਵ ਪਾਏ ਗਏ ਮਾਮਲਿਆਂ ਪਿੱਛੋਂ ਜ਼ਿਲੇ ਵਿੱਚ ਕੁਲ 8492 ਲੋਕ ਹੁਣ ਤਕ ਕੋਰੋਨਾ ਦੀ ਲਾਗ ਤੋਂ ਪੀੜਤ ਪਾਏ ਜਾ ਚੁੱਕੇ ਹਨ। ਜਿਨ੍ਹਾਂ ਵਿੱਚੋਂ ਜ਼ਿਲੇ ਅੰਦਰ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 282 ਹੋ ਗਈ ਹੈ।

Check Also

ਪਿਤਾ ਸੁਹਰੇ ਘਰ ਤੋਂ ਧੀ ਨੂੰ ਵਾਪਿਸ ਬੈਂਡ ਵਾਜਿਆਂ ਨਾਲ ਲੈ ਆਇਆ ਪੇਕੇ ਘਰ , ਨਹੀਂ ਕੀਤਾ ਪਰਾਇਆ ਸਮਾਜ ਚ ਪੇਸ਼ ਕੀਤੀ ਮਿਸਾਲ

ਆਈ ਤਾਜਾ ਵੱਡੀ ਖਬਰ  ਮਾਪਿਆਂ ਦਾ ਇਹੀ ਸੁਪਨਾ ਹੁੰਦਾ ਹੈ ਕਿ ਜੇਕਰ ਧੀਆਂ ਵਿਆਹੀਆਂ ਗਈਆਂ …