Breaking News

ਪੰਜਾਬ ਚ ਇਥੇ 1 ਜੁਲਾਈ ਤੋਂ ਇਸ ਚੀਜਾਂ ਤੇ ਪਾਬੰਦੀ ਲਗਾਉਣ ਦੇ ਆਦੇਸ਼ ਹੋਏ ਜਾਰੀ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਬਹੁਤ ਸਾਰੇ ਆਦੇਸ਼ ਲਾਗੂ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਆਪਣੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕੀਤਾ ਗਿਆ ਹੈ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਰਾਹਤਾਂ ਵੀ ਜਾਰੀ ਕੀਤੀਆਂ ਹਨ। ਉਥੇ ਹੀ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਹੁਣ ਪੰਜਾਬ ਵਿੱਚ ਇਥੇ 1 ਜੁਲਾਈ ਤੋਂ ਇਨ੍ਹਾਂ ਚੀਜਾਂ ਉਪਰ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਹੋਏ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਰੂਪਨਗਰ ਦੇ ਵਧੀਕ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹੱਦ ਅੰਦਰ ਕੁਝ ਪਾਬੰਦੀਆਂ ਲਾਗੂ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਹਨ, ਜਿੱਥੇ ਹੁਣ 1 ਜੁਲਾਈ ਤੋਂ ਪਲਾਸਟਿਕ ਉਪਰ ਅਤੇ ਇਸ ਤੋਂ ਬਣੀਆਂ ਵਸਤਾਂ ‘ਤੇ ਪੂਰਨ ਪਾਬੰਦੀ ਲਗਾਈ ਜਾ ਰਹੀ ਹੈ। ਕਿਉਂਕਿ ਪਹਿਲਾਂ ਹੀ ਸੂਬੇ ਅੰਦਰ ਵਿਗਿਆਨ ਤਕਨਾਲੋਜੀ ਤੇ ਵਾਤਾਵਰਨ ਵਿਭਾਗ ਵਲੋਂ ਪੰਜਾਬ ਰਾਜ ‘ਚ ਸਿੰਗਲ ਯੂਜ਼ ਪਲਾਸਟਿਕ ਨੂੰ ਖ਼ਤਮ ਕਰਨ ਲਈ ਆਦੇਸ਼ ਜਾਰੀ ਕੀਤੇ ਹਨ।

ਉਥੇ ਹੀ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਵਾਤਾਵਰਨ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲਾ ਵੱਲੋਂ 12 ਅਗਸਤ, 2021 ਨੂੰ ਜਾਰੀ ਕੀਤੇ ਨੋਟਫਿਕੇਸ਼ਨ ਅਨੁਸਾਰ 1 ਜੁਲਾਈ, 2022 ਤੋਂ ਪਛਾਣੀਆਂ ਗਈਆਂ ਸਿੰਗਲ ਯੂਜ਼ ਪਲਾਸਟਿਕ ਵਸਤੂਆਂ ਤੇ ਕੈਰੀ ਬੈਗ ਦੀ ਘੱਟੋਂ-ਘੱਟ ਮੋਟਾਈ ਨਿਰਧਾਰਤ ਕਰਨ ‘ਤੇ ਪਾਬੰਦੀ ਲਗਾਉਣੀ ਲਾਜ਼ਮੀ ਕੀਤੀ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮਜਿਸਟ੍ਰੇਟ ਡਾ. ਸੋਨਾ ਥਿੰਦ ਨੇ ਕਿਹਾ ਕਿ ਪਲਾਸਟਿਕ ਜਾਂ ਪੀਵੀਸੀ ਬੈਨਰ, 100-ਮਾਈਕੋ੍ਨ ਤੋਂ ਘੱਟ ਦੇ ਦੁਆਲੇ ਫਿਲਮਾਂ ਨੂੰ ਲਪੇਟਣਾ ਜਾਂ ਪੈਕ ਕਰਨ ਵਾਲੀ ਪਲਾਸਟਿਕ,ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਤੂੜੀ, ਟਰੇ , ਮਿਠਾਈਆਂ ਦੇ ਡੱਬਿਆਂ, ਸੱਦਾ ਪੱਤਰਾਂ, ਸਿਗਰਟ ਦੇ ਪੈਕੇਟਾਂ, ਸਜਾਵਟ ਲਈ ਪੋਲੀਸਟਾਈਰੀਨ, ਸਜਾਵਟ ਲਈ ਥਰਮੋਕੋਲ ਡਿਸਪੋਜ਼ਲ ਪਲੇਟਾਂ, ਕੱਪ, ਗਲਾਸ, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸਕ੍ਰੀਮ ਸਟਿਕਸ, ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬਡਜ਼, ਆਦਿ ‘ਤੇ ਸਬੰਧੀ ਲਗਾਈ ਜਾ ਰਹੀ ਹੈ ਜੋ ਕਿ 1 ਜੁਲਾਈ ਤੋਂ ਲਾਗੂ ਹੋਵੇਗੀ। ਉਥੇ ਉਨ੍ਹਾਂ ਕਿਹਾ ਕੇ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਅਪਰਾਧੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Check Also

4 ਮਹੀਨੇ ਦਾ ਬੱਚਾ ਬਣਿਆ ਏਨੇ ਅਰਬਾਂ ਦਾ ਮਾਲਕ , ਦਾਦੇ ਨੇ ਦੇ ਦਿੱਤਾ ਤੋਹਫੇ ਵਿਚ ਅਜਿਹਾ

ਆਈ ਤਾਜਾ ਵੱਡੀ ਖਬਰ  ਹਰੇਕ ਮਨੁੱਖ ਆਪਣੀ ਜ਼ਿੰਦਗੀ ਦੇ ਵਿੱਚ ਕਾਮਯਾਬ ਹੋਣ ਦੇ ਲਈ ਲੰਬਾ …