ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕਰੋਨਾ ਕਰਨ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਕਿਉ ਕੇ ਕੀਤੀ ਗਈ ਤਾਲਾਬੰਦੀ ਦੌਰਾਨ ਰੋਜ਼ਗਾਰ ਬੰਦ ਹੋਣ ਕਾਰਨ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਹਨ। ਜਿਸ ਕਾਰਨ ਲੋਕਾਂ ਨੂੰ ਘਰ ਦਾ ਗੁਜ਼ਾਰਾ ਕਰਨ ਵਿੱਚ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਪਾਸੇ ਸਰਕਾਰ ਵੱਲੋਂ ਬੇਰੁਜ਼ਗਾਰ ਲੋਕਾਂ ਨੂੰ ਰੋਜ਼ਗਾਰ ਮੁਹਈਆ ਕਰਵਾਏ ਜਾ ਰਹੇ ਹਨ ਜਿਸ ਦੇ ਚੱਲਦੇ ਹੋਏ ਸਰਕਾਰ ਵੱਲੋਂ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਜਿਸ ਨਾਲ ਸੂਬੇ ਦੇ ਆਰਥਿਕ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ। ਉਥੇ ਹੀ ਸੂਬੇ ਅੰਦਰ ਕਈ ਜਗ੍ਹਾ ਉਪਰ ਲੋਕ ਆਪਣੇ ਕੰਮ ਸਬੰਧੀ ਬਣਦੇ ਹੋਏ ਹੱਕ ਨੂੰ ਲੈ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ।
ਪੰਜਾਬ ਇੱਥੇ 13 ਮਈ ਤੋਂ ਇਹਨਾਂ ਵੱਲੋਂ ਇਹ ਐਲਾਨ ਹੋ ਗਿਆ ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਕੌਂਸਲ ਗਿੱਦੜਬਾਹਾ ਦੇ ਵਿੱਚ ਸਫ਼ਾਈ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 13 ਮਈ ਤੋਂ ਸਫ਼ਾਈ ਸੇਵਕਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਸਫਾਈ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਕਾਰਜਸਾਧਕ ਅਫਸਰ ਜਗਸੀਰ ਸਿੰਘ ਧਾਲੀਵਾਲ ਨੂੰ ਵੀ ਸੌਂਪਿਆ ਹੈ।
ਜਿਸ ਵਿੱਚ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਜਾਰੀ ਕਰਦੇ ਹੋਏ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਾਜੇਸ਼ ਕੁਮਾਰ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਸਾਰੇ ਕਰਮਚਾਰੀਆਂ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ, ਸਮੇਂ ਸਿਰ ਤਨਖਾਹਾਂ ਦੇਣ, ਕੱਚੇ ਤੌਰ ਤੇ ਕੰਮ ਕਰਦੇ ਸੀਵਰਮੈਨਾਂ ਨੂੰ ਪੱਕੇ ਕਰਨ, ਰਹਿੰਦੇ ਸਫ਼ਾਈ ਸੇਵਕਾਂ ਦੀਆਂ 2011 ਤੋਂ ਪੈਨਸ਼ਨਾਂ ਲਗਵਾਉਣ, ਕਰਮਚਾਰੀਆਂ ਦਾ ਬਣਦਾ ਪੀ ਐੱਫ ਸਮੇਂ ਸਿਰ ਜਮਾਂ ਕਰਵਾਉਣ, ਨੌਕਰੀ ਤੋਂ ਸੇਵਾਮੁਕਤ ਹੋਏ ਅਤੇ ਮ੍ਰਿਤਕ ਸਫਾਈ ਸੇਵਕਾਂ ਦੇ ਬਕਾਇਆ ਜਲਦ ਦੇਣ, ਡੋਰ ਟੂ ਡੋਰ ਕੰਮ ਕਰ ਰਹੇ ਸਫਾਈ ਸੇਵਕਾਂ ਨੂੰ ਨਗਰ ਕੌਂਸਲ ਅਧੀਨ ਕਰਨਾ ਆਦਿ ਦੀਆਂ ਮੰਗਾਂ ਵਲ ਜਦ ਧਿਆਨ ਦੇਣ ਲਈ ਇਹ ਮੰਗ ਪੱਤਰ ਸੌਂਪਿਆ ਗਿਆ ਹੈ।
ਇਸ ਮੌਕੇ ਤੇ ਦਰਸ਼ਨ ਕੁਮਾਰ, ਕਾਲਾ ਰਾਮ ,ਰਜਿੰਦਰ ਕੁਮਾਰ, ਵਿਜੇ ਕੁਮਾਰ, ਸੱਤਪਾਲ ਆਦਿ ਵੀ ਮੌਜੂਦ ਸਨ। ਜਿਨ੍ਹਾਂ ਸਾਰਿਆ ਨੇ ਕਿਹਾ ਕਿ ਅਗਰ ਉਹਨਾਂ ਦੀ ਮੰਗ ਨੂੰ ਨਾ ਮੰਨਿਆ ਗਿਆ ਤਾਂ ਉਹ ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ ਤੇ 13 ਮਈ ਤੋਂ ਪੰਜਾਬ ਸਮੂਹ ਸਫ਼ਾਈ ਸੇਵਕ ਅਣਮਿੱਥੇ ਸਮੇਂ ਲਈ ਹੜਤਾਲ ਕਰ ਦੇਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …