ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਪੂਰੇ ਵਿਸ਼ਵ ਵਿੱਚ ਹਾਹਾਕਾਰ ਮਚਾਈ ਹੋਈ ਹੈ। ਕਰੋਨਾ ਦੀ ਮੁੜ ਅਗਲੀ ਲਹਿਰ ਨੂੰ ਦੇਖਦੇ ਹੋਏ ਸਾਰੀ ਦੁਨੀਆਂ ਵਿੱਚ ਕਰੋਨਾ ਕੇਸਾਂ ਵਿੱਚ ਦਿਨ ਬ ਦਿਨ ਵਾਧਾ ਹੋ ਰਿਹਾ ਹੈ। ਮੁੜ ਤੋਂ ਕਰੋਨਾ ਕੇਸਾਂ ਵਿੱਚ ਹੋਏ ਇਜਾਫੇ ਨੇ ਲੋਕਾਂ ਨੂੰ ਚਿੰ-ਤਾ ਵਿਚ ਪਾ ਦਿੱਤਾ ਹੈ। ਸੂਬੇ ਅੰਦਰ ਜਿਥੇ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਲੋਕਾਂ ਨੇ ਸੁੱਖ ਦਾ ਸਾਹ ਲਿਆ ਸੀ। ਉੱਥੇ ਮੁੜ ਤੋਂ ਵਧੇ ਹੋਏ ਕੇਸਾਂ ਨੂੰ ਦੇਖਦੇ ਹੋਏ, ਲੋਕਾਂ ਵਿੱਚ ਸਹਿਮ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਵਿਸ਼ਵ ਨੂੰ ਆਪਣੀ ਲਪੇਟ ਵਿੱਚ ਲੈਣ ਵਾਲੀ ਕਰੋਨਾ ਦੇ ਪ੍ਰਭਾਵ ਤੋਂ ਕੋਈ ਵੀ ਨਹੀਂ ਬਚ ਸਕਿਆ।
ਸੂਬੇ ਅੰਦਰ ਕੇਂਦਰ ਸਰਕਾਰ ਵੱਲੋਂ ਮੁੜ ਤੋਂ ਖੋਲ੍ਹੇ ਗਏ ਵਿਦਿਅਕ ਅਦਾਰਿਆਂ ਤੋਂ ਬਹੁਤ ਸਾਰੇ ਅਧਿਆਪਕਾਂ ਤੋਂ ਪੀੜਤ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪਿਛਲੇ ਸਾਲ ਮਾਰਚ ਤੋਂ ਹੀ ਸਾਰੇ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਸਨ,ਪੰਜਾਬ ਦੇ ਸਕੂਲਾਂ ਨੂੰ ਦੁਬਾਰਾ ਅਕਤੂਬਰ ਤੋਂ ਖੋਲ੍ਹਿਆ ਗਿਆ ਸੀ । ਸਕੂਲ ਖੋਲ੍ਹਣ ਤੇ ਅਧਿਆਪਕਾਂ ਦੇ ਟੈਸਟ ਕੀਤੇ ਜਾ ਰਹੇ ਹਨ, ਤੇ ਨਾਲ ਹੀ ਜਰੂਰੀ ਹਦਾਇਤਾਂ ਦੀ ਪਾਲਣਾ ਕਰਨ ਦਾ ਵੀ ਹੁਕਮ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੁਤਾਬਕ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਨੇ ਸਾਰਿਆਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਹਨ। ਪੰਜਾਬ ਦੇ ਵਿੱਚ ਕੀਤੇ ਜਾ ਰਹੇ ਅਧਿਆਪਕਾਂ ਦੇ ਟੈਸਟ ਦੌਰਾਨ ਕਈ ਸਕੂਲਾਂ ਦੇ ਵਿੱਚ ਕਰੋਨਾ ਪਾ-ਜ਼ਿ-ਟਿ-ਵ ਦੇ ਕਈ ਕੇਸ ਸਾਹਮਣੇ ਆਏ। ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਸਕੂਲ ਅਧਿਆਪਕਾਂ ਦੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ। ਪੰਜਾਬ ਵਿਚ ਹੁਣ ਏਥੇ 2 ਅਧਿਆਪਕ ਅਤੇ 14 ਵਿਦਿਆਰਥੀ ਕਰੋਨਾ ਦੀ ਚ-ਪੇ-ਟ ਵਿਚ ਆਏ ਹਨ ,ਜਿਸ ਕਾਰਨ ਹਾਹਾਕਾਰ ਮਚ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਨਵਾਂਸ਼ਹਿਰ ਜ਼ਿਲ੍ਹੇ ਵਿੱਚ ਵੀ ਕਰੋਨਾ ਦਾ ਕਹਿਰ ਵਧਦਾ ਨਜ਼ਰ ਆ ਰਿਹਾ ਹੈ। ਜਿੱਥੇ ਸਿਵਲ ਸਰਜਨ ਡਾਕਟਰ ਗੁਰਦੀਪ ਸਿੰਘ ਕਪੂਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਜ਼ਿਲੇ ਵਿਚ ਤਿੰਨ ਮਹਿਲਾਵਾਂ ਸਮੇਤ ਪੰਜ ਵਿਅਕਤੀਆਂ ਦੀ ਕਰੋਨਾ ਨਾਲ ਮੌ-ਤ ਹੋਣ ਦਾ ਸਮਾਚਾਰ ਮਿਲਿਆ ਹੈ। ਜਿਨ੍ਹਾਂ ਵਿਚ ਬਲਾਕ ਮੁਕੰਦਪੁਰ ਤੋਂ 42 ਸਾਲਾ ਦੀ ਮਹਿਲਾ, 85 ਸਾਲਾ ਮਹਿਲਾ, 60 ਸਾਲਾ ਮਹਿਲਾ, ਮੁਜ਼ੱਫਰਪੁਰ ਦੇ 72 ਸਾਲਾ ਵਿਅਕਤੀ ਅਤੇ 56 ਸਾਲਾ ਵਿਅਕਤੀ ਦੀ ਕਰੋਨਾ ਨਾਲ ਮੌ-ਤ ਹੋ ਗਈ ਹੈ। ਇਸ ਤੋਂ ਇਲਾਵਾ 14 ਵਿਦਿਆਰਥੀਆਂ ਅਤੇ 2 ਅਧਿਆਪਕਾਂ ਸਮੇਤ 108 ਨਵੇਂ ਮਰੀਜ਼ ਸਾਹਮਣੇ ਆਏ ਹਨ। ਨਵਾਂਸ਼ਹਿਰ ਜ਼ਿਲ੍ਹੇ ਅੰਦਰ ਪਿਛਲੇ ਤਿੰਨ ਦਿਨਾਂ ਦੌਰਾਨ 11 ਵਿਅਕਤੀ ਕਰੋਨਾ ਦੀ ਚਪੇਟ ਵਿੱਚ ਆਉਣ ਨਾਲ ਮੌਤ ਦੇ ਮੂੰਹ ਵਿਚ ਚਲੇ ਗਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …