ਆਈ ਤਾਜ਼ਾ ਵੱਡੀ ਖਬਰ
ਅਮਨ ਕਾਨੂੰਨ ਅਤੇ ਸ਼ਾਂਤੀ ਨਾਲ ਬਣਾਈ ਰੱਖਣ ਵਾਸਤੇ ਜਿੱਥੇ ਪੰਜਾਬ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਕਿਉਂਕਿ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿਥੇ ਕਈ ਤਰਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਥੇ ਹੀ ਅਜਿਹੇ ਅਨਸਰਾਂ ਨੂੰ ਰੋਕਣ ਵਾਸਤੇ ਪੁਲਸ ਪ੍ਰਸ਼ਾਸਨ ਵੱਲੋਂ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ। ਜਿਸ ਸਦਕਾ ਵਾਪਰਨ ਵਾਲੀਆਂ ਘਟਨਾਵਾਂ ਨੂੰ ਵੀ ਰੋਕਿਆ ਜਾ ਸਕੇ। ਕਿਉਂਕਿ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਬਹੁਤ ਸਾਰੇ ਹਾਦਸੇ ਵਾਪਰੇ ਹਨ ਜਿਨ੍ਹਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਇੱਥੇ 21 ਜੂਨ ਸ਼ਾਮ 6 ਵਜੇ ਤੋਂ ਲੈ ਕੇ 23 ਜੂਨ 2022 ਰਾਤ 8 ਵਜੇ ਤੱਕ ਲਈ ਇਹ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਉਥੇ ਹੀ ਇਨ੍ਹਾਂ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਮਾਨਸਾ ਦੇ ਜ਼ਿਲ੍ਹਾ ਮਜਿਸਟ੍ਰੇਟ ਜਸਪ੍ਰੀਤ ਸਿੰਘ ਨੇ ਪੰਜਾਬ ਦੇ ਜ਼ਿਲਾ ਸੰਗਰੂਰ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਸੰਗਰੂਰ ਬਰਨਾਲਾ ਤੇ ਮਾਨਸਾ ਜ਼ਿਲ੍ਹੇ ਵਿੱਚ ਆਉਂਦੇ ਤਿੰਨ ਕਿਲੋਮੀਟਰ ਦੇ ਏਰੀਏ ਵਿੱਚ ਡਰਾਈ ਡੇ ਘੋਸ਼ਿਤ ਕੀਤੇ ਜਾਣ ਦੇ ਆਦੇਸ਼ ਲਾਗੂ ਕੀਤੇ ਹਨ।
ਇਹ ਆਦੇਸ਼ ਇਨ੍ਹਾਂ ਜ਼ਿਲ੍ਹਿਆਂ ਦੀ ਹੱਦ ਅੰਦਰ 21 ਜੂਨ ਸ਼ਾਮ 6 ਵਜੇ ਤੋਂ ਲੈ ਕੇ 23 ਜੂਨ 2022 ਨੂੰ ਰਾਤ 8 ਵਜੇ ਤੱਕ ਜਾਰੀ ਰਹਿਣਗੇ, ਉਥੇ ਹੀ 26 ਜੂਨ 2022 ਨੂੰ ਵੀ ਇਨ੍ਹਾਂ ਜ਼ਿਲਿਆਂ ਦੇ ਵਿੱਚ ਡਰਾਈ ਡੇ ਘੋਸ਼ਿਤ ਕੀਤਾ ਗਿਆ ਹੈ। ਜਿੱਥੇ ਜ਼ਿਲ੍ਹਾ ਸੰਗਰੂਰ ਦੇ ਵਿੱਚ ਲੋਕ ਸਭਾ ਦੀਆਂ ਜਿਮਨੀ ਚੋਣਾਂ 23 ਜੂਨ 2022 ਵੀਰਵਾਰ ਨੂੰ ਹੋਣ ਜਾ ਰਹੀਆਂ ਹਨ।
ਉਥੇ ਹੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਆਉਂਦੇ 3 ਕਿਲੋਮੀਟਰ ਦੇ ਏਰੀਏ ਵਿੱਚ ਘੋਸ਼ਿਤ ਕੀਤਾ ਜਾਣਾ ਜ਼ਰੂਰੀ ਹੈ। ਲਾਗੂ ਕੀਤੇ ਇਨ੍ਹਾਂ ਆਦੇਸ਼ਾਂ ਦੇ ਅਨੁਸਾਰ ਹੁਣ ਸ਼ਰਾਬ ਸਟੋਰ ਕਰਨ ,ਨਸ਼ੀਲੇ ਪਦਾਰਥ ਵੇਚਣ ਉੱਤੇ ਪੂਰੀ ਤਰ੍ਹਾਂ ਰੋਕ ਲਾਗੂ ਕੀਤੀ ਗਈ ਹੈ। ਉਥੇ ਹੀ ਕਲੱਬਾਂ ,ਰੈਸਟੋਰੈਂਟਾਂ, ਹੋਟਲਾਂ ਵਿੱਚ ਵੀ ਇਹ ਹੁਕਮ ਇਸੇ ਤਰ੍ਹਾਂ ਲਾਗੂ ਰਹਿਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …