ਆਈ ਤਾਜ਼ਾ ਵੱਡੀ ਖਬਰ
ਕਰੋਨਾ ਕਾਰਨ ਜਿਥੇ ਬੀਤੇ 2 ਸਾਲਾਂ ਦੇ ਦੌਰਾਨ ਬੱਚਿਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਕਿਉਂਕਿ ਵਿਦਿਅਕ ਅਦਾਰਿਆਂ ਨੂੰ ਜਿਸ ਸਮੇਂ ਬੰਦ ਕਰ ਦਿੱਤਾ ਗਿਆ ਸੀ ਤਾਂ ਬੱਚਿਆਂ ਦੀ ਪੜ੍ਹਾਈ ਆਨਲਾਈਨ ਹੀ ਜਾਰੀ ਰੱਖੀ ਗਈ ਸੀ। ਕਾਫੀ ਲੰਮਾ ਸਮਾਂ ਵਿਦਿਅਕ ਅਦਾਰਿਆਂ ਨੂੰ ਬੰਦ ਰੱਖੇ ਜਾਣ ਦੇ ਬਾਵਜੂਦ ਜਿੱਥੇ ਬਹੁਤ ਸਾਰੇ ਨਿੱਜੀ ਸਕੂਲਾਂ ਵੱਲੋਂ ਬਚਿਆਂ ਦੇ ਮਾਪਿਆਂ ਤੋਂ ਭਾਰੀ ਫੀਸਾਂ ਵਸੂਲੀਆਂ ਗਈਆਂ ਸਨ। ਜਿਸ ਕਾਰਨ ਬਹੁਤ ਸਾਰੇ ਮਾਪਿਆਂ ਵੱਲੋਂ ਇਸ ਸ਼ੋਸ਼ਣ ਨੂੰ ਦੇਖਦੇ ਹੋਏ ਅਦਾਲਤਾਂ ਦਾ ਰੁੱਖ ਵੀ ਕੀਤਾ ਗਿਆ ਸੀ। ਕਰੋਨਾ ਕਾਲ ਦੇ ਦੌਰਾਨ ਬਹੁਤ ਸਾਰੇ ਬੱਚਿਆਂ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ ਅਤੇ ਪਹਿਲੀਆਂ ਹੋਈਆਂ ਪ੍ਰੀਖਿਆਵਾਂ ਦੇ ਅਧਾਰ ਤੇ ਉਨ੍ਹਾਂ ਦੇ ਨਤੀਜੇ ਘੋਸ਼ਤ ਕੀਤੇ ਗਏ ਸਨ।
ਹੁਣ ਪੰਜਾਬ ਵਿਚ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹ ਦਿੱਤਾ ਗਿਆ ਸੀ ਅਤੇ ਕਰੋਨਾ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਹੁਣ ਪੰਜਾਬ ਵਿੱਚ ਇਥੇ 22 ਅਪ੍ਰੈਲ ਤੋਂ 23 ਮਈ ਤੱਕ ਲਈ 144 ਧਾਰਾ ਲਾਗੂ ਕਰ ਦਿੱਤੀ ਗਈ ਹੈ ਜਿਸ ਬਾਰੇ ਤਾਜਾ ਵਡੀ ਖਬਰ ਸਾਹਮਣੇ ਆਈ ਹੈ।
ਪੰਜਾਬ ਵਿੱਚ ਜਿੱਥੇ ਹੁਣ 22 ਅਪ੍ਰੈਲ ਤੋਂ 23 ਮਈ 2022 ਤੱਕ ਲਈ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ। ਉਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਮੋਗਾ ਜ਼ਿਲੇ ਦੇ ਵਿਚ ਜਿਲ੍ਹਾ ਮਜਿਸਟਰੇਟ ਹਰਚਰਨ ਸਿੰਘ ਵੱਲੋਂ ਧਾਰਾ 144 ਦੇ ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲੇ ਦੀ ਹੱਦ ਅੰਦਰ ਕੁੱਝ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ।
ਜਿਨ੍ਹਾਂ ਵੱਲੋਂ ਇਹ ਪਾਬੰਦੀਆਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਆਉਣ ਵਾਲੇ 105 ਪ੍ਰੀਖਿਆ ਕੇਂਦਰਾਂ ਉਪਰ ਵਿਦਿਆਰਥੀਆਂ ਅਤੇ ਅਧਿਆਪਕਾਂ ਤੋਂ ਬਿਨਾਂ ਕਿਸੇ ਹੋਰ ਵਿਅਕਤੀ ਦੇ ਆਉਣ ਜਾਣ ਦੇ ਉਪਰ ਪੂਰਨ ਰੂਪ ਨਾਲ ਪਾਬੰਦੀ ਲਗਾ ਦਿੱਤੀ ਹੈ। ਜਿੱਥੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਦੇ ਵਿੱਚ ਕੋਈ ਵੀ ਨਹੀਂ ਆ ਸਕੇਗਾ। ਜਿਲ੍ਹਾ ਮਜਿਸਟਰੇਟ ਵੱਲੋਂ ਲਾਗੂ ਕੀਤੀਆਂ ਗਈਆਂ ਇਹ ਪਾਬੰਦੀਆ 23 ਮਈ 2022 ਤੱਕ ਲਾਗੂ ਰਹਿਣਗੀਆਂ। ਅਗਰ ਕੋਈ ਵੀ ਇਨ੍ਹਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …