Breaking News

ਪੰਜਾਬ ਚ ਇਥੇ 23 ਅਗਸਤ ਤਕ ਇਹ ਪਾਬੰਦੀ ਲਗਾਉਣ ਦੇ ਹੁਕਮ ਹੋਏ ਜਾਰੀ , ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਦੀ ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਸਰਕਾਰ ਵੱਲੋਂ ਜਿਥੇ ਕਈ ਅਹਿਮ ਫੈਸਲੇ ਵੀ ਲਏ ਜਾ ਰਹੇ ਹਨ ਜਿਸ ਨਾਲ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਵੱਖ ਵੱਖ ਸੇਵਾਵਾਂ ਜਾਰੀ ਕੀਤੀਆਂ ਜਾ ਸਕਣ। ਉਥੇ ਹੀ ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਵਾਸਤੇ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਇਸ ਲਈ ਵੱਖ-ਵੱਖ ਜਿਲ੍ਹਾ ਅਧਿਕਾਰੀਆਂ ਵੱਲੋਂ ਸਥਿਤੀ ਦੇ ਅਨੁਸਾਰ ਬਹੁਤ ਸਾਰੀਆਂ ਪਾਬੰਦੀਆਂ ਵੀ ਆਪਣੇ ਜ਼ਿਲ੍ਹੇ ਦੀ ਹੱਦ ਅੰਦਰ ਲਾਗੂ ਕਰ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਤੋਂ ਬਚਾਇਆ ਜਾ ਸਕੇ।

ਹੁਣ ਪੰਜਾਬ ਵਿੱਚ 23 ਅਗਸਤ ਤੱਕ ਲਈ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਹੋਏ ਹਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਰੂਪਨਗਰ ਜਿਲਾ ਮਜਿਸਟ੍ਰੇਟ ਡਾਕਟਰ ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਆਉਦੀਆਂ ਸਾਰੀਆਂ ਨਦੀਆਂ, ਨਹਿਰਾਂ, ਸਤਲੁਜ ਦਰਿਆ ਅਤੇ ਸੂਇਆਂ ਵਿੱਚ 23 ਅਗਸਤ ਤੱਕ ਲਈ ਲੋਕਾਂ ਦੇ , ਬੱਚਿਆਂ ਅਤੇ ਹੋਰ ਵਿਅਕਤੀਆਂ ਦੇ ਨਹਾਉਣ ਉੱਪਰ ਪਾਬੰਦੀ ਲਗਾਏ ਜਾਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

ਕਿਉਂਕਿ ਪੈ ਰਹੀ ਇਸ ਗਰਮੀ ਦੇ ਚੱਲਦੇ ਹੋਏ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਇਸ ਗਰਮੀ ਤੋਂ ਰਾਹਤ ਪਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜਿਥੇ ਬੱਚਿਆਂ ਨੌਜਵਾਨਾਂ ਅਤੇ ਹੋਰ ਵਿਅਕਤੀਆਂ ਵੱਲੋਂ ਗਰਮੀ ਤੋਂ ਬਚਣ ਲਈ ਇਨ੍ਹਾਂ ਜਗਾਹ ਤੇ ਜਾ ਕੇ ਨਹਾ ਲਿਆ ਜਾਂਦਾ ਹੈ।

ਪਰ ਪੰਜਾਬ ਦੇ ਵਿਚ ਹੁਣ ਮੌਨਸੂਨ ਦੇ ਆਉਣ ਕਾਰਨ ਇਨ੍ਹਾਂ ਥਾਵਾਂ ਉਪਰ ਪਾਣੀ ਦਾ ਬਹਾ ਤੇਜ਼ ਹੋ ਜਾਂਦਾ ਹੈ ਜਿਸ ਕਾਰਨ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ। ਇਨ੍ਹਾਂ ਹਾਦਸਿਆਂ ਨੂੰ ਰੋਕਣ ਅਤੇ ਲੋਕਾਂ ਦੀ ਜਾਨ ਦੀ ਸੁਰੱਖਿਆ ਵਾਸਤੇ ਹੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਹ ਆਦੇਸ਼ 23 ਅਗਸਤ ਤੱਕ ਲਈ ਜਾਰੀ ਕੀਤੇ ਗਏ ਹਨ। ਉਥੇ ਹੀ ਲੋਕਾਂ ਨੂੰ ਅਣਸੁਖਾਵੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਣ ਵਾਸਤੇ ਹੀ ਉਨ੍ਹਾਂ ਦੀ ਸੁਰੱਖਿਆ ਵਾਸਤੇ ਇਹ ਆਦੇਸ਼ ਜਾਰੀ ਕੀਤੇ ਗਏ ਹਨ।

Check Also

ਮਸ਼ਹੂਰ ਅਦਾਕਾਰਾ ਨਾਲ ਵਾਪਰਿਆ ਭਿਆਨਕ ਹਾਦਸਾ , ਪ੍ਰਸ਼ੰਸਕਾਂ ਨੂੰ ਕਿਹਾ ਅਰਦਾਸਾਂ ਕਰੋ

ਆਈ ਤਾਜਾ ਵੱਡੀ ਖਬਰ  ਹਰੇਕ ਕਲਾਕਾਰ ਇਹ ਕੋਸ਼ਿਸ਼ ਕਰਦਾ ਹੈ ਕਿ ਉਹ ਆਪਣੀ ਅਦਾਕਾਰੀ ਦੇ …