ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਸਰਕਾਰ ਵੱਲੋਂ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਉਣ ਲਈ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ ਸੁਰੱਖਿਆ ਨੂੰ ਯਕੀਨੀ ਕਰਨ ਲਈ ਕਾਫ਼ੀ ਸਮੇਂ ਤੱਕ ਬੱਚਿਆਂ ਦੀ ਆਨਲਾਈਨ ਪੜ੍ਹਾਈ ਕਰਵਾਈ ਜਾਂਦੀ ਰਹੀ। ਸਰਕਾਰ ਵੱਲੋਂ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾਂਦਾ ਹੈ ਜਿਸ ਨਾਲ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਬੱਚਿਆ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲ ਵਿੱਚ ਆਉਣ ਵਾਲੇ ਅਧਿਆਪਕਾਂ ਦਾ ਟੀਕਾਕਰਨ ਵੀ ਲਾਜ਼ਮੀ ਕੀਤਾ ਗਿਆ ਹੈ। ਜਿਸ ਸਦਕਾ ਪੰਜਾਬ ਵਿੱਚ ਕੋਰੋਨਾ ਦੀ ਤੀਜੀ ਲਹਿਰ ਨੂੰ ਆਉਣ ਤੋਂ ਰੋਕਿਆ ਜਾ ਸਕੇ।
ਪੰਜਾਬ ਵਿਚ ਹੁਣ 25 ਅਗਸਤ ਨੂੰ ਏਥੇ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪਟਿਆਲਾ ਜਿਲ੍ਹੇ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ 25 ਅਗਸਤ ਨੂੰ ਰਾਸ਼ਟਰੀ ਡੀ-ਵਾਰਮਿੰਗ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਜਿਸ ਸਦਕਾ ਬੱਚਿਆਂ ਨੂੰ ਤੰਦਰੁਸਤ ਰੱਖਣ ਵਾਸਤੇ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾਇਆ ਜਾ ਸਕੇ। ਇਸ ਮੁਹਿੰਮ ਦਾ ਆਗਾਜ਼ 25 ਅਗਸਤ ਤੋਂ ਕੀਤਾ ਜਾਵੇਗਾ। ਉਸ ਦਿਨ ਮਨਾਏ ਜਾਣ ਵਾਲੇ ਇਸ ਦਿਨ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਦਿੱਤੀਆਂ ਜਾਣਗੀਆਂ।
ਉੱਥੇ ਹੀ ਸਿਹਤ ਵਿਭਾਗ ਵੱਲੋਂ ਸਾਰੇ ਬੱਚਿਆਂ ਦੇ ਮਾਪਿਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ ਕਿ ਉਸ ਦਿਨ ਸਾਰੇ ਬੱਚਿਆਂ ਨੂੰ ਇਹ ਗੋਲੀਆਂ ਖਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਮੁਹਿੰਮ ਦੇ ਤਹਿਤ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਇਹ ਗੋਲੀਆਂ ਖਵਾਈਆਂ ਜਾਣਗੀਆਂ। ਪਟਿਆਲਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ, ਅਤੇ ਕਾਲਜਾਂ, ਪ੍ਰਾਈਵੇਟ ਸਕੂਲਾਂ, ਆਂਗਣਵਾੜੀ ਸੈਂਟਰਾਂ ,ਆਇਲਸ ਸੈਂਟਰਾਂ ਅਤੇ ਹੋਰ ਮਾਨਤਾ ਪ੍ਰਾਪਤ ਅਦਾਰਿਆਂ ਵਿੱਚ 1 ਤੋਂ 19 ਸਾਲ ਦੇ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਖੁਆਈਆਂ ਜਾਣਗੀਆਂ।
ਪਟਿਆਲਾ ਦੇ ਸਿਵਲ ਸਰਜਨ ਡਾਕਟਰ ਪ੍ਰਿੰਸ ਸੋਢੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 2 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੂਰੀ ਗੋਲੀ, ਇਕ ਤੋਂ ਦੋ ਸਾਲ ਦੇ ਬੱਚਿਆਂ ਨੂੰ ਅੱਧੀ ਗੋਲੀ ਦਿੱਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪਟਿਆਲਾ ਜ਼ਿਲੇ ਵਿੱਚ ਲਗਭੱਗ ਛੇ ਲੱਖ ਬੱਚਿਆਂ ਨੂੰ ਅਲਬੈਡਾਜੋਲ ਦੀਆਂ ਗੋਲੀਆਂ ਖਵਾਈਆਂ ਜਾਣਗੀਆਂ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …