ਆਈ ਤਾਜ਼ਾ ਵੱਡੀ ਖਬਰ
ਪੁਲੀਸ ਦਾ ਮੁੱਖ ਕੰਮ ਹੁੰਦਾ ਹੈ ਲੋਕਾਂ ਨੂੰ ਸੁਰੱਖਿਆ ਦੇਣਾ ਤੇ ਪੁਲੀਸ ਦੇ ਵੱਲੋਂ ਲੋਕਾਂ ਨੂੰ ਸੁਰੱਖਿਆ ਦੇਣ ਦੇ ਲਈ ਵੱਖ ਵੱਖ ਉਪਰਾਲੇ ਕੀਤੇ ਜਾਂਦੇ ਹਨ । ਤੇ ਪੁਲੀਸ ਦੇ ਵੱਲੋਂ ਲੋਕਾਂ ਦੀ ਸੁਰੱਖਿਆ ਦਾ ਧਿਆਨ ਰੱਖਦੇ ਹੋਏ ਅਜਿਹੇ ਅਨਸਰਾਂ ਨੂੰ ਕਾਬੂ ਕੀਤਾ ਜਾਂਦਾ ਹੈ ਜੋ ਦੇਸ਼ ਦੀ ਸ਼ਾਂਤੀ ਭੰਗ ਕਰਨ ਦੇ ਵਿੱਚ ਲੱਗੇ ਹੁੰਦੇ ਹਨ ਤਾਂ ਜੋ ਲੋਕਾਂ ਦਾ ਪੁਲੀਸ ਪ੍ਰਤੀ ਇਕ ਵਿਸ਼ਵਾਸ ਪੈਦਾ ਹੋ ਸਕੇ ਅਤੇ ਉਹ ਦੇਸ਼ ਦੇ ਵਿੱਚ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ । ਕੋਈ ਵੀ ਦੇਸ਼ ਦੇ ਵਿੱਚ ਵੱਡਾ ਪ੍ਰੋਗਰਾਮ ਹੋਵੇ ਜਾਂ ਫੇਰ ਕੋਈ ਤਿਉਹਾਰ ਹੋਵੇ ਉਸ ਤੋਂ ਪਹਿਲਾਂ ਪੁਲੀਸ ਵੱਲੋਂ ਨਾਕੇ ਲਗਾ ਕੇ ਅਜਿਹੇ ਅਨਸਰਾਂ ਨੂੰ ਕਾਬੂ ਕੀਤਾ ਜਾਂਦਾ ਹੈ ਜੋ ਅਜਿਹੇ ਮੌਕਿਆਂ ਦਾ ਫ਼ਾਇਦਾ ਚੁੱਕ ਕੇ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ।
ਅਜਿਹਾ ਹੀ ਵਾਰਦਾਤਾਂ ਨੂੰ ਰੋਕਣ ਲਈ ਪੁਲੀਸ ਤੇ ਵੱਲੋਂ ਕਈ ਅਹਿਮ ਕਦਮ ਚੁੱਕੇ ਜਾ ਰਹੇ ਨੇ ਤੇ ਪੁਲੀਸ ਦੇ ਵੱਲੋਂ ਹੁਣ ਸਕੂਟਰਾਂ ਮੋਟਰਸਾਇਕਲਾਂ ਅਤੇ ਗੱਡੀਆਂ ਦੇ ਵਿੱਚ ਸਵਾਰ ਹੋ ਕੇ ਗਲੀਆਂ ਦੇ ਵਿੱਚ ਸਕੂਲਾਂ ਕਾਲਜਾਂ ਦੇ ਬਾਹਰ ਜੋ ਹੁੱਲੜਬਾਜ਼ੀ ਕਰਦੇ ਨੇ ਹੁਣ ਉਨ੍ਹਾਂ ਸ਼ਰਾਰਤੀ ਅਨਸਰਾਂ ਦੇ ਖਿਲਾਫ ਕਾਰਵਾਈ ਕਰਨ ਦਿਲੀਪ ਭਵਾਨੀਗਡ਼੍ਹ ਪੁਲਸ ਨੇ ਇਕ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਅਜਿਹੇ ਅਨਸਰਾਂ ਤੇ ਸ਼ਿਕੰਜਾ ਕੱਸਿਆ ਜਾ ਸਕੇ ਜ਼ਿਕਰਯੋਗ ਹੈ ਕਿ ਅੱਜ ਡੀਐੱਸਪੀ ਭਵਾਨੀਗਡ਼੍ਹ ਸੁਖਰਾਜ ਸਿੰਘ ਘੁੰਮਣ ਦੀ ਅਗਵਾਈ ਹੇਠ ਪੁਲੀਸ ਕਰਮਚਾਰੀਆਂ ਦੇ ਵੱਲੋਂ ਨਾਕੇਬੰਦੀ ਕੀਤੀ ਗਈ ਅਤੇ ਕੁਡ਼ੀਆਂ ਦੇ ਸਕੂਲਾਂ ਅਤੇ ਕਾਲਜਾਂ ਦੇ ਬਾਹਰ ਪੁਲੀਸ ਦੇ ਵੱਲੋਂ ਵਿਸ਼ੇਸ਼ ਨਾਕੇ ਲਗਾ ਕੇ ਅਜਿਹੇ ਅਨਸਰਾਂ ਤੇ ਨਜ਼ਰ ਰੱਖੀ ਗਈ ਤੇ ਹੁੱਲੜਬਾਜ਼ੀ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ।
ਉੱਥੇ ਹੀ ਇਸ ਸਬੰਧੀ ਗੱਲਬਾਤ ਕਰਦੇ ਹੋਏ ਡੀਐਸਪੀ ਸੁਖਰਾਜ ਸਿੰਘ ਘੁੰਮਣ ਨੇ ਦੱਸਿਆ ਕਿ ਉਨ੍ਹਾਂ ਦੇ ਵੱਲੋਂ ਸਾਰੇ ਇਲਾਕੇ ਦੇ ਪੁਲੀਸ ਕਰਮਚਾਰੀਆਂ ਨੂੰ ਆਦੇਸ਼ ਦੇ ਦਿੱਤੇ ਗਏ ਨੇ ਕਿ ਪੁਲੀਸ ਅਧਿਕਾਰੀ ਆਪਣੇ ਆਪਣੇ ਇਲਾਕੇ ਦੇ ਸਕੂਲਾਂ ਅਤੇ ਕਾਲਜਾਂ ਚ ਛੁੱਟੀ ਤੋਂ ਬਾਅਦ ਉੱਥੇ ਵਿਸ਼ੇਸ਼ ਨਾਕਾ ਲਗਾ ਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਅਤੇ ਸਕੂਲਾਂ ਕਾਲਜਾਂ ਦੇ ਬਾਹਰ ਹੁੱਲੜਬਾਜ਼ੀ ਕਰਨ ਵਾਲੇ ਲੋਕਾਂ ਦੇ ਉਪਰ ਸਖ਼ਤ ਕਾਰਵਾਈ ਕਰਨ ।
ਉਨ੍ਹਾਂ ਕਿਹਾ ਕਿ ਪੁਲੀਸ ਦੇ ਇਸ ਕਦਮ ਦੇ ਨਾਲ ਬਹੁਤ ਸਾਰੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਨੂੰ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਕਾਬੂ ਕੀਤਾ ਜਾ ਸਕਦਾ ਹੈ । ਸਕੂਲਾਂ ਤੇ ਕਾਲਜਾਂ ਦੀਆਂ ਬੱਚੀਆਂ ਨੂੰ ਵੀ ਸੁਰੱਖਿਆ ਦਿੱਤੀ ਜਾ ਸਕਦੀ ਹੈ ਪੁਲੀਸ ਦੇ ਇਸ ਉਪਰਾਲੇ ਦੇ ਨਾਲ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …