ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿੱਥੇ ਸਰਕਾਰ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਵੀ ਪੂਰੀ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਜਾ ਰਹੇ ਹਨ। ਜਿੱਥੇ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਸਰਕਾਰ ਵੱਲੋਂ ਕਈ ਸਖਤ ਕਦਮ ਚੁੱਕੇ ਜਾ ਰਹੇ ਹਨ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਿਹਲੀ ਕਾਰਨ ਕਈ ਹਾਦਸੇ ਵਾਪਰ ਜਾਂਦੇ ਹਨ ਉਥੇ ਹੀ ਲੋਕਾਂ ਵੱਲੋਂ ਡਰਾਈਵਿੰਗ ਕਰਦੇ ਸਮੇਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ। ਉਥੇ ਹੀ ਗੱਡੀਆਂ ਦੀ ਵਧੇਰੇ ਰਫ਼ਤਾਰ ਹੋਣ ਕਾਰਨ ਗੱਡੀਆਂ ਦਾ ਸੰਤੁਲਨ ਵਿਗੜ ਜਾਂਦਾ ਹੈ ਅਤੇ ਇਹ ਭਿਆਨਕ ਹਾਦਸੇ ਹੋ ਜਾਂਦੇ ਹਨ। ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ।
ਹੁਣ ਪੰਜਾਬ ਵਿੱਚ ਇੱਥੇ ਗੱਡੀਆਂ ਵਾਲਿਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ 15 ਦਿਨਾ ਚ ਇਹ ਕੰਮ ਸ਼ੁਰੂ ਹੋ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਓਵਰ ਸਪੀਡ ਵਾਹਨਾਂ ਨੂੰ ਕੰਟਰੋਲ ਕਰਨ ਵਾਸਤੇ ਹੁਣ ਸ਼ਹਿਰ ਜਲੰਧਰ ਵਿਚ ਟਰੈਫਿਕ ਪੁਲੀਸ ਵੱਲੋਂ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ ਜਾਣਗੇ। ਜਿਸ ਸਦਕਾ ਵਾਪਰ ਰਹੇ ਹਾਦਸਿਆਂ ਵਿੱਚ ਕਮੀ ਆਵੇਗੀ। ਉਥੇ ਹੀ ਜਲੰਧਰ ਸ਼ਹਿਰ ਦੀ ਪੁਲਿਸ ਵਲੋ ਸਿਟੀ ਦੇ ਵਿੱਚ ਵਧੇਰੇ ਸਪੀਡ ਲਿਮਿਟ , ਨੋ ਪਾਰਕ ਅਤੇ ਯੂ ਟਰਨ ਦੇ ਬੋਰਡ ਵੀ ਲਗਾਏ ਜਾ ਰਹੇ ਹਨ।
ਜਿਸਦਾ ਕੰਮ ਜਲੰਧਰ ਵਿੱਚ ਸ਼ੁਰੂ ਕਰ ਦਿੱਤਾ ਗਿਆ ਹੈ। ਜਿੱਥੇ ਸਪੀਡ ਨਿਰਧਾਰਤ ਬੋਰਡ ਅਜੇ ਕੁਝ ਪੁਆਇੰਟਾਂ ਉਪਰ ਲੱਗਣੇ ਬਾਕੀ ਹਨ ਉਥੇ ਹੀ ਬਾਕੀ ਬੋਰਡ ਲਗਾਏ ਜਾ ਰਹੇ ਹਨ। ਉੱਥੇ ਹੀ ਸੀਸੀਟੀਵੀ ਕੈਮਰਿਆਂ ਦੇ ਲਗਾਏ ਜਾਣ ਨਾਲ ਆਸਾਨੀ ਹੋ ਜਾਵੇਗੀ। ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਮੁਜ਼ਰਮਾਂ ਨੂੰ ਵੀ ਵਾਰਦਾਤਾਂ ਤੋਂ ਬਾਅਦ ਟ੍ਰੈਕ ਕਰਨ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ। ਜਲੰਧਰ ਸ਼ਹਿਰ ਵਿਚ ਜਿੱਥੇ ਸੀਸੀਟੀਵੀ ਕੈਮਰੇ ਲਗਾਏ ਜਾਣੇ ਹਨ, ਉਨ੍ਹਾਂ ਥਾਵਾਂ ਦੀ ਚੋਣ ਕਰ ਲਈ ਗਈ ਹੈ।
ਇਨ੍ਹਾਂ ਸਭ ਲਗਾਏ ਜਾਣ ਵਾਲੇ ਸੀਸੀਟੀਵੀ ਕੈਮਰਿਆਂ ਦਾ ਕੰਟਰੋਲ ਵੀ ਪੁਲਿਸ ਲਾਈਨ ਵਿਚ ਬਣਾਇਆ ਜਾਵੇਗਾ। ਉਥੇ ਹੀ ਅਪਰਾਧਿਕ ਘਟਨਾਵਾਂ ਨੂੰ ਰੋਕਣ ਵਾਸਤੇ ਲਾਅ ਐਂਡ ਆਰਡਰ ਦੀ ਸਥਿਤੀ ਦੇ ਅਨੁਸਾਰ ਹੀ ਇਹ ਸਭ ਕੁਝ ਕੀਤਾ ਜਾ ਰਿਹਾ ਹੈ। ਦੱਸਿਆ ਗਿਆ ਹੈ ਕਿ ਜਿੱਥੇ ਪੁਲਿਸ ਲਾਈਨ ਵਿੱਚ ਇਹਨਾਂ ਦਾ ਕੰਟਰੋਲ ਹੋਵੇਗਾ ਉਥੇ ਹੀ ਸੀਸੀਟੀਵੀ ਕੈਮਰਿਆਂ ਦੀ ਗਿਣਤੀ ਪੰਦਰਾਂ ਸੌ ਦੇ ਕਰੀਬ ਦੱਸੀ ਗਈ ਹੈ। ਜਿਨ੍ਹਾਂ ਨੂੰ ਲਗਾਏ ਜਾਣ ਦਾ ਕੰਮ ਵੀ 15 ਦਿਨਾਂ ਦੇ ਵਿੱਚ ਸ਼ੁਰੂ ਹੋ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …