Breaking News

ਪੰਜਾਬ ਚ ਇਸ ਤਰੀਕ ਨੂੰ ਕੀਤਾ ਗਿਆ ਸਰਕਾਰੀ ਛੁੱਟੀ ਦਾ ਐਲਾਨ , ਸਕੂਲ ਕਾਲਜਾਂ ਸਮੇਤ ਹੋਰ ਅਦਾਰੇ ਰਹਿਣਗੇ ਬੰਦ

ਆਈ ਤਾਜਾ ਵੱਡੀ ਖਬਰ 

ਜਦੋਂ ਦੀ ਪੰਜਾਬ ਦੇ ਵਿੱਚ ਮਾਨ ਸਰਕਾਰ ਬਣੀ ਹੈ, ਮਾਨ ਸਰਕਾਰ ਵੱਲੋਂ ਹਰ ਧਰਮ ਦਾ ਵਿਸ਼ੇਸ਼ ਸਤਿਕਾਰ ਕਰਦਿਆਂ ਹੋਇਆ ਉਸ ਧਰਮ ਨਾਲ ਜੁੜੀਆਂ ਹੋਈਆਂ ਵੱਡੀਆਂ ਸ਼ਖਸ਼ੀਅਤਾਂ ਦੇ ਜਨਮ ਦਿਹਾੜੇ ਤੇ ਸ਼ਹੀਦੀ ਦਿਹਾੜਿਆਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ ਤੇ ਸੂਬੇ ਵਿੱਚ ਛੁੱਟੀਆਂ ਦਾ ਵੀ ਐਲਾਨ ਕੀਤਾ ਜਾ ਰਿਹਾ ਹੈ, ਤਾਂ ਜੋ ਅਜਿਹੀਆਂ ਸ਼ਖਸ਼ੀਅਤਾਂ ਦੇ ਨਾਲ ਜੁੜੇ ਹੋਏ ਦਿਹਾੜਿਆਂ ਨੂੰ ਸ਼ਰਧਾ ਪੂਰਵਕ ਤਰੀਕੇ ਦੇ ਨਾਲ ਮਨਾਇਆ ਜਾ ਸਕੇ । ਇਸੇ ਵਿਚਾਲੇ ਹੁਣ ਪੰਜਾਬ ਵਿੱਚ ਇੱਕ ਹੋਰ ਛੁੱਟੀ ਦਾ ਐਲਾਨ ਹੋ ਚੁੱਕਿਆ ਹੈ, ਜਿਸ ਕਾਰਨ ਪੰਜਾਬ ਅੰਦਰ ਸਾਰੇ ਵਿਦਿਅਕ ਅਦਾਰੇ ਬੰਦ ਰਹਿਣ ਦਾ ਐਲਾਨ ਹੋ ਚੁੱਕਿਆ ਹੈ।

ਦਰਅਸਲ ਹੁਣ ਪੰਜਾਬ ਅੰਦਰ 10 ਮਈ ਯਾਨੀ ਕਿ ਦਿਨ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ l ਜਿਸ ਕਾਰਨ ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ, ਇਸ ਨੂੰ ਲੈ ਕੇ ਪੰਜਾਬ ਸਰਕਾਰ ਦੇ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ l ਜਿਸ ਤਹਿਤ ਆਖਿਆ ਗਿਆ ਹੈ ਕਿ 10 ਮਈ ਨੂੰ ਭਗਵਾਨ ਪਰਸ਼ੂ ਰਾਮ ਜੈਯੰਤੀ ਹੈ। ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ l ਜਿਸ ਦੇ ਮੱਦੇਨਜ਼ਰ ਸੂਬੇ ਦੇ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਸੋ ਪੰਜਾਬ ਨੂੰ ਪੀਰਾਂ,ਫਕੀਰਾਂ ਤੇ ਗੁਰੂਆਂ ਦੀ ਧਰਤੀ ਆਖਿਆ ਜਾਂਦਾ ਹੈ l ਇਸ ਧਰਤੀ ਤੇ ਕਈ ਵੱਡੀਆਂ ਸ਼ਖਸ਼ੀਅਤਾਂ ਨੇ ਜਨਮ ਲਿਆ ਤੇ ਉਹਨਾਂ ਸ਼ਖਸ਼ੀਅਤਾਂ ਦੇ ਨਾਲ ਜੁੜੇ ਹੋਏ ਦਿਨਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਪੰਜਾਬ ਦੀ ਮਾਨ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਜਾਂਦਾ l

ਇਸੇ ਵਿਚਾਲੇ ਹੁਣ ਸੂਬਾ ਸਰਕਾਰ ਵੱਲੋਂ ਭਗਵਾਨ ਪਸ਼ੂਰਾਮ ਜਯੰਤੀ ਦੇ ਮੱਦੇ ਨਜ਼ਰ 10 ਮਈ ਨੂੰ ਸੂਬੇ ਭਰ ਦੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਜਿਸ ਕਾਰਨ ਸਾਰੇ ਹੀ ਵਿਦਿਅਕ ਅਦਾਰੇ ਬੰਦ ਰਹਿਣਗੇ l ਜਿਸ ਨੂੰ ਲੈ ਕੇ ਸਾਰੇ ਸਕੂਲਾਂ ਕਾਲਜਾਂ ਨੂੰ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ ਤਾਂ ਜੋ ਬੱਚਿਆਂ ਨੂੰ ਇਸ ਸਬੰਧੀ ਪਹਿਲਾਂ ਹੀ ਜਾਣਕਾਰੀ ਦਿੱਤੀ ਜਾ ਸਕੇ l

Check Also

ਮਸ਼ਹੂਰ ਪੰਜਾਬੀ ਐਕਟਰ ਦੇ ਘਰ ਲੱਗੀ ਭਿਆਨਕ ਅੱਗ , ਖੁਦ ਪੋਸਟ ਪਾ ਦਿੱਤੀ ਜਾਣਕਾਰੀ

ਆਈ ਤਾਜਾ ਵੱਡੀ ਖਬਰ  ਪੰਜਾਬੀ ਇੰਡਸਟਰੀ ਦੇ ਵਿੱਚ ਅਜਿਹੇ ਬਹੁਤ ਸਾਰੇ ਕਲਾਕਾਰ ਹਨ ਜਿਨ੍ਹਾਂ ਵੱਲੋਂ …