ਆਈ ਤਾਜਾ ਵੱਡੀ ਖਬਰ
ਕਰੋਨਾ ਵਾਇਰਸ ਨੇ ਸਾਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਇਸ ਦਾ ਵਧੇਰੇ ਅਸਰ ਬੱਚਿਆਂ ਦੇ ਉਪਰ ਪਿਆ ਹੈ। ਕਿਉਂਕਿ ਕਰੋਨਾ ਦੇ ਵੱਧ ਰਹੇ ਪ੍ਰਭਾਵ ਦੇ ਕਾਰਨ ਵਿਦਿਅਕ ਅਦਾਰਿਆਂ ਨੂੰ ਬੰਦ ਕਰਨਾ ਪਿਆ ਸੀ। ਵੱਖ ਵੱਖ ਰਾਜਾਂ ਦੀਆਂ ਸਰਕਾਰਾਂ ਵੱਲੋਂ ਆਪਣੇ ਦੇਸ਼ ਦੇ ਬੱਚਿਆਂ ਦੀ ਪੜ੍ਹਾਈ ਨੂੰ ਜਾਰੀ ਰੱਖਣ ਲਈ ਆਨਲਾਈਨ ਕਲਾਸ ਲਗਾਉਣ ਦੀ ਵਿਵਸਥਾ ਵੀ ਕੀਤੀ ਗਈ ਹੈ। ਕਰੋਨਾ ਦੇ ਚੱਲਦੇ ਹੋਏ ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਦੇ ਮੱਦੇ ਨਜ਼ਰ ਫਿਰ ਤੋਂ ਅਕਤੂਬਰ ਵਿਚ ਸਕੂਲਾਂ ਨੂੰ ਖੋਲ੍ਹ ਦਿੱਤਾ ਗਿਆ,
ਜਿਸ ਵਿੱਚ ਨੌਵੀਂ ਕਲਾਸ ਤੋਂ ਬਾਰਵੀਂ ਤੱਕ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ। ਪਹਿਲੀ ਕਲਾਸ ਤੋਂ ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀ ਆਨਲਾਈਨ ਕਲਾਸ ਲਗਾ ਕੇ ਆਪਣੀ ਪੜ੍ਹਾਈ ਜਾਰੀ ਰੱਖ ਰਹੇ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਤੇ ਆਪਣੇ ਸੂਬੇ ਦੇ ਬੱਚਿਆਂ ਲਈ ਸਹੂਲਤਾਂ ਮੁਹਈਆ ਕਰਵਾਈਆਂ ਹਨ। ਹੁਣ ਪੰਜਾਬ ਸਰਕਾਰ ਨੇ ਪੰਜਵੀਂ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਲਈ 7 ਤਰੀਕ ਤੋਂ ਸਕੂਲ ਖੋਲਣ ਦਾ ਐਲਾਨ ਕਰ ਦਿਤਾ ਸੀ। ਹੁਣ ਪੰਜਾਬ ਦੇ ਇਨ੍ਹਾਂ ਕਲਾਸਾ ਦੇ ਵਿਦਿਆਰਥੀਆਂ ਲਈ ਇਕ ਹੋਰ ਐਲਾਨ ਕਰ ਦਿੱਤਾ ਗਿਆ ਹੈ।
ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਕਰਵਾਉਣ ਲਈ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਕੀਤੇ ਗਏ ਐਲਾਨ ਦੇ ਅਨੁਸਾਰ ਸਿੱਖਿਆ ਬੋਰਡ ਦੇ ਕੰਟਰੋਲਰ ਜੇ ਆਰ ਮਹਿਰੋਕ ਵੱਲੋਂ ਬਾਰ੍ਹਵੀਂ ਕਲਾਸ ਦੀ ਪ੍ਰੀਖਿਆ 22 ਮਾਰਚ ਤੋਂ 27 ਅਪ੍ਰੈਲ ਤੱਕ ਅਤੇ ਦਸਵੀਂ ਦੀ ਸਲਾਨਾ ਪ੍ਰੀਖਿਆ 9 ਅਪ੍ਰੈਲ ਤੋਂ 1 ਮਈ ਤਕ ਕਰਵਾਉਣ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਸਕੂਲ ਵਿੱਚ ਅਧਿਆਪਕਾਂ ਨੂੰ ਵੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਹਦਾਇਤ ਜਾਰੀ ਕੀਤੀ ਹੈ।
ਸਿੱਖਿਆ ਵਿਭਾਗ ਨੇ ਸਭ ਸਕੂਲਾਂ ਤੋਂ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਸਖਤ ਸੁਰੱਖਿਆ ਦੇ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ 6 ਹਜ਼ਾਰ ਵਿਦਿਆਰਥੀ ਇਮਤਿਹਾਨ ਦੇਣਗੇ। ਪਿਛਲੇ ਸਾਲ 2600 ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਕਰੋਨਾ ਕਾਰਣ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਤਬਦੀਲ ਕੀਤਾ ਜਾ ਸਕਦਾ ਹੈ। ਕਰੋਨਾ ਦੇ ਕਾਰਨ ਇਕ ਹਜ਼ਾਰ ਹੋਰ ਵੱਧ ਪ੍ਰੀਖਿਆ ਕੇਂਦਰ ਬਣਾਏ ਜਾਣਗੇ। ਤੇ ਇਹ ਪ੍ਰੀਖਿਆ ਕੇਂਦਰ ਉਹਨਾਂ ਜਗ੍ਹਾ ਉਪਰ ਬਣਾਏ ਜਾਣਗੇ ਜਿਥੇ ਕੈਮਰੇ ਲੱਗੇ ਹੋਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …