ਆਈ ਤਾਜਾ ਵੱਡੀ ਖਬਰ
ਅੱਜ ਕਰੋਨਾ ਦੇ ਦੌਰ ਵਿੱਚ ਜਿੱਥੇ ਦੁਨੀਆਂ ਦਾ ਹਰ ਇਨਸਾਨ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ, ਉਥੇ ਹੀ ਹਰ ਇਨਸਾਨ ਸੁੱਖ-ਸਹੂਲਤਾਂ ਵਾਲੀ ਜ਼ਿੰਦਗੀ ਮਾਨਣਾ ਚਾਹੁੰਦਾ ਹੈ। ਆਪਣੀ ਜ਼ਿੰਦਗੀ ਨੂੰ ਵਧੀਆ ਢੰਗ ਨਾਲ ਜੀਓਣ ਵਾਸਤੇ ਇਨਸਾਨ ਕਈ ਤਰਾਂ ਦੇ ਕੰਮ ਕਰਦਾ ਹੈ। ਪੜ੍ਹਾਈ ਤੋਂ ਬਾਅਦ ਇਨਸਾਨ ਆਪਣਾ ਇੱਕ ਪੱਕਾ ਰੁਜ਼ਗਾਰ ਬਣਾ ਲੈਂਦਾ ਹੈ ਤਾਂ ਜੋ ਉਸ ਜ਼ਰੀਏ ਉਹ ਆਪਣੀ ਜ਼ਿੰਦਗੀ ਦੀਆਂ ਤਮਾਮ ਲੋੜਾਂ ਨੂੰ ਪੂਰਾ ਕਰ ਸਕੇ। ਸਬੰਧਤ ਵਿਭਾਗ ਵਿੱਚ ਕੰਮ ਕਰਦੇ ਸਮੇਂ ਉਸ ਨੂੰ ਕਈ ਉਮੀਦਾਂ ਵੀ ਹੁੰਦੀਆਂ ਹਨ। ਕੀਤੇ ਜਾਂਦੇ ਚੰਗੇ ਕੰਮ ਕਾਜ ਦੀ ਬਦੌਲਤ ਵਿਭਾਗ ਵੱਲੋਂ ਆਪਣੇ ਕਰਮਚਾਰੀਆਂ ਨੂੰ ਤਰੱਕੀਆਂ ਅਤੇ ਹੋਰ ਆਰਥਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।
ਦੇਸ਼ ਅੰਦਰ ਲਗਭਗ ਦੋ ਤਰ੍ਹਾਂ ਦੇ ਕਰਮਚਾਰੀ ਹਨ ਇੱਕ ਉਹ ਜੋ ਆਪਣਾ ਕਾਰੋਬਾਰ ਖੁਦ ਕਰਦੇ ਹਨ ਤੇ ਦੂਜੇ ਉਹ ਜੋ ਸਰਕਾਰ ਵੱਲੋਂ ਬਣਾਏ ਗਏ ਅਦਾਰਿਆਂ ਦੇ ਵਿਚ ਬਤੌਰ ਇੱਕ ਮੁਲਾਜ਼ਮ ਵਜੋਂ ਕੰਮ ਕਰਦੇ ਹਨ। ਹੁਣ ਪੰਜਾਬ ਵਿੱਚ ਇਨ੍ਹਾਂ ਲੋਕਾਂ ਲਈ ਅਜਿਹੀ ਖਬਰ ਆ ਰਹੀ ਹੈ ਜਿਸ ਨੂੰ ਸੁਣ ਕੇ ਇਹ ਲੋਕ ਬਾਗੋਬਾਗ ਹੋ ਗਏ ਹਨ, ਜਿਸ ਕਾਰਨ ਲੱਗਣਗੀਆਂ ਮੌਜਾਂ ਹੀ ਮੌਜਾਂ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਸਰਕਾਰ ਦੇ 6 ਵੇ ਤਨਖਾਹ ਕਮਿਸ਼ਨ ਨੇ ਸਾਰੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਦੋ ਗੁਣਾਂ ਤੋਂ ਵੱਧ ਦੀ ਸਿਫਾਰਸ਼ ਕੀਤੀ ਹੈ।
ਇਸ ਬਾਰੇ ਰਿਪੋਰਟ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੀ ਗਈ ਸੀ, ਜੋ ਵਿਸਥਾਰ ਵਿੱਚ ਅਧਿਐਨ ਕਰਨ ਲਈ ਭੇਜ ਦਿੱਤੀ ਗਈ ਹੈ। ਜਿਸ ਨੂੰ ਅਗਲੀ ਕਾਰਵਾਈ ਉਪਰਾਤ ਕੈਬਨਿਟ ਵਿੱਚ ਇਸੇ ਮਹੀਨੇ ਪੇਸ਼ ਕੀਤਾ ਜਾਵੇਗਾ। ਸੂਬੇ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਇਸ ਨੂੰ ਵਿੱਤੀ ਸੰਕਟ ਦੇ ਚਲਦਿਆਂ ਅਜੇ ਲਾਗੂ ਨਹੀਂ ਕੀਤਾ ਜਾਵੇਗਾ। ਟੈਕਸ ਵਿੱਚ ਵਾਧਾ ਨਹੀਂ ਕੀਤਾ ਗਿਆ ਹੈ ਅਤੇ ਜੀਐਸਟੀ ਮੁਆਵਜ਼ਾ ਵੀ ਅਗਲੇ ਸਾਲ ਦੇ ਅੰਤ ਤੱਕ ਖਤਮ ਹੋਵੇਗਾ। ਵਿਧਾਨ ਸਭਾ ਵਿਚ ਸਰਕਾਰ ਦੀ ਵਚਨਬੱਧਤਾ ਅਨੁਸਾਰ ਇਸ ਨੂੰ ਪਹਿਲੀ ਜੁਲਾਈ ਤੋਂ ਲਾਗੂ ਕੀਤਾ ਜਾਵੇਗਾ। ਪੰਜਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨਾਲੋਂ ਤਨਖਾਹ ਵਿਚ 2.59 ਗੁਣਾ ਵਾਧਾ ਕੀਤਾ ਗਿਆ ਹੈ।
ਉਥੇ ਹੀ ਸਾਰੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਕੁੱਝ ਭੱਤਿਆ ਵਿੱਚ ਰੈਸ਼ਨੇਲਾਈਜੇਸ਼ਨ ਦੇ ਨਾਲ ਵੱਡੇ ਭੱਤਿਆਂ ਚ ਡੇਢ ਤੋਂ ਦੋ ਗੁਣਾਂ ਵਾਧੇ ਦਾ ਪ੍ਰਸਤਾਵ ਹੈ। ਇਸੇ ਤਹਿਤ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਪੈਨਸ਼ਨਾਂ ਵਿੱਚ ਔਸਤਨ ਵਾਧਾ 20 ਫੀਸਦੀ ਦੇ ਕਰੀਬ ਹੋਣ ਦੀ ਸੰਭਾਵਨਾ ਹੈ। ਕਮਿਸ਼ਨ ਤਨਖਾਹ ਅਤੇ ਹੋਰ ਵੱਡੇ ਫਾਇਦਿਆਂ ਵਿੱਚ ਵੱਡੇ ਵਾਧੇ ਦੀ ਸਿਫ਼ਾਰਸ਼ ਕੀਤੀ ਹੈ ਅਤੇ ਸਰਕਾਰੀ ਮੁਲਾਜ਼ਮਾਂ ਦੇ ਭੱਤਿਆਂ ਵਿੱਚ ਵਾਧਾ ਕਰਨ ਦਾ ਸੁਝਾਅ ਦਿੱਤਾ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਨਖਾਹ 6,950 ਰੁਪਏ ਤੋਂ ਵਧਾ ਕੇ 18,000 ਰੁਪਏ ਪ੍ਰਤੀ ਮਹੀਨਾ ਕਰਨ ਦੀ ਸਿਫਾਰਸ਼ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …