ਆਈ ਤਾਜਾ ਵੱਡੀ ਖਬਰ
ਸੂਬਾ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਉਣ ਲਈ ਬਹੁਤ ਸਾਰੀਆਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਜਿਸ ਨਾਲ ਕਰੋਨਾ ਦਾ ਪ੍ਰਸਾਰ ਨਾ ਹੋ ਸਕੇ। ਜਿੱਥੇ ਸੂਬਾ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ 10 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਜਿੱਥੇ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਕੀਤਾ ਗਿਆ ਵਾਅਦਾ ਹੌਲੀ-ਹੌਲੀ ਪੂਰਾ ਕੀਤਾ ਜਾ ਰਿਹਾ ਹੈ। ਉੱਥੇ ਹੀ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਕਾਰਨ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਲਗਾਤਾਰ ਜਾਰੀ ਹੈ।
ਪੰਜਾਬ ਵਿੱਚ ਇਹਨਾਂ ਲੋਕਾਂ ਲਈ ਖੁਸ਼ਖਬਰੀ ਦਾ ਅੱਜ ਤੋਂ ਸਰਕਾਰੀ ਹੁਕਮ ਲਾਗੂ ਹੋ ਗਿਆ ਹੈ। ਸੂਬਾ ਸਰਕਾਰ ਵੱਲੋਂ ਕੀਤੇ ਗਏ ਐਲਾਨ ਦੇ ਤਹਿਤ ਹੁਣ ਅਸ਼ੀਰਵਾਦ ਸਕੀਮ ਜਾਤੀ ਅਤੇ ਪਛੜੀ ਸ੍ਰੇਣੀਆ, ਗਰੀਬੀ ਰੇਖਾ ਦੇ ਹੇਠਾਂ ਰਹਿ ਰਹੇ ਕਮਜ਼ੋਰ ਵਰਗ ,ਮੁਸਲਮਾਨ ,ਇਸਾਈ ਅਤੇ ਕਿਸੇ ਵੀ ਜਾਤ ਨਾਲ ਸਬੰਧਤ ਵਿਧਵਾਵਾਂ ਦੀਆਂ ਧੀਆਂ ਦੇ ਵਿਆਹ ਮੌਕੇ ਤੇ ਦਿੱਤਾ ਜਾਣ ਵਾਲਾ ਸ਼ਗਨ 21 ਹਜ਼ਾਰ ਰੁਪਏ ਤੋਂ ਵਧਾ ਕੇ 51 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ।
ਇਸ ਰਾਹੀਂ ਸੂਬਾ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਨੂੰ ਵੀ 750 ਰੁਪਏ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕੀਤਾ ਗਿਆ ਸੀ ਜਿਸ ਨੂੰ 1 ਜੁਲਾਈ ਤੋਂ ਸ਼ੁਰੂ ਕਰਨ ਵਾਸਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਭਰੋਸਾ ਦਿਵਾਇਆ ਗਿਆ ਸੀ। ਪ੍ਰਾਪਤ ਵੇਰਵਿਆਂ ਅਨੁਸਾਰ ਸਾਲ 2019-20 ਦੌਰਾਨ 2089 ਕਰੋੜ ਰੁਪਏ ਅਤੇ 2020-21 ਦਰਮਿਆਨ 2277 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਸੀ । ਪਿਛਲੇ ਸਾਲ ਸੂਬੇ ਵਿਚ 25.55 ਲੱਖ ਲਾਭਪਾਤਰੀ ਸਨ। ਜਿਨ੍ਹਾਂ ਦੀ ਗਿਣਤੀ ਹੁਣ 26.37 ਲੱਖ ਤੱਕ ਪਹੁੰਚ ਚੁੱਕੀ ਹੈ।
ਸੂਬਾ ਸਰਕਾਰ ਵੱਲੋਂ ਬਜ਼ੁਰਗਾਂ, ਅੰਗਹੀਣਾਂ, ਵਿਧਵਾ ਅਤੇ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਹੁਣ 1 ਜੁਲਾਈ ਤੋਂ 750 ਰੁਪਏ ਦੀ ਬਜਾਏ 1500 ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇਗੀ। ਸ਼ਗਨ ਸਕੀਮ ਵੀ 51 ਹਜ਼ਾਰ ਰੁਪਏ ਮਿਲਣੀ ਸ਼ੁਰੂ ਹੋ ਜਾਵੇਗੀ। ਇਹ ਸਭ ਦਾ ਐਲਾਨ ਬਜਟ ਸੈਸ਼ਨ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕੀਤਾ ਗਿਆ ਸੀ। ਜਿਸ ਨੂੰ ਕੈਪਟਨ ਸਰਕਾਰ ਵੱਲੋ ਹੋਲੀ ਹੋਲੀ ਪੂਰਾ ਕੀਤਾ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …