ਆਈ ਤਾਜਾ ਵੱਡੀ ਖਬਰ
ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।
ਰੂਪਨਗਰ ਸ਼ਹਿਰ ਦੇ ਗਿਆਨੀ ਜੈਲ ਸਿੰਘ ਨਗਰ ਖੇਤਰ ਵਿਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ ਆਉਣ ਤੋਂ ਬਾਅਦ ਖੇਤਰ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਬਣਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਏ. ਡੀ. ਸੀ. (ਡੀ) ਅਮਰਦੀਪ ਗੁਜਰਾਲ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਗਿਆਨੀ ਜੈਲ ਸਿੰਘ ਨਗਰ ਦੇ ਇਕ ਨੇਤਾ ਸਮੇਤ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਿਸ ਤੋਂ ਬਾਅਦ ਸਿਹਤ ਵਿਭਾਗ ਸਖ਼ਤੀ ਦਿਖਾ ਰਿਹਾ ਹੈ।
ਜਾਣਕਾਰੀ ਅਨੁਸਾਰ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਦੀ ਰਿਹਾਇਸ਼ ਦੇ ਨਜ਼ਦੀਕ ਕੈਨਾਲ ਵਿਊ ਕਾਲੋਨੀ ਅਤੇ ਪਾਰਕ ਦੇ ਨਜ਼ਦੀਕੀ ਖੇਤਰ ’ਚ ਬੈਰੀਕੇਡ ਲਗਾ ਦਿੱਤੇ ਗਏ ਹਨ ਅਤੇ ਪੁਲਸ ਦੁਆਰਾ ਨਾਕਾਬੰਦੀ ਕਰ ਦਿੱਤੀ ਗਈ ਹੈ। ਇਸ ਦੌਰਾਨ ਐੱਸ.ਡੀ.ਐੱਮ. ਦਫ਼ਤਰ ਤੋਂ ਜਾਰੀ ਇਕ ਆਦੇਸ਼ ਨੂੰ ਲੈ ਕੇ ਵੀ ਲੋਕਾਂ ’ਚ ਸ਼ਸ਼ੋਪੰਜ ਦੀ ਸਥਿਤੀ ਹੈ।
ਇਸ ਆਦੇਸ਼ ਅਨੁਸਾਰ ਕੋਠੀਆਂ ਦੇ ਨੰਬਰ ਪਾਕੇ ਬੈਰੀਕੇਡ ਲਗਾਉਣ ਨੂੰ ਕਿਹਾ ਗਿਆ ਹੈ ਜਦਕਿ ਮੌਕੇ ’ਤੇ ਪਹੁੰਚੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਖੇਤਰ ਨੂੰ ਸੀਲ ਕਰਨ ਦਾ ਨਕਸ਼ਾ ਦਿਖਾਇਆ ਜਿਸ ’ਚ ਗਿਆਨੀ ਜੈਲ ਸਿੰਘ ਨਗਰ ਦੇ ਕਾਫੀ ਵੱਡੇ ਖੇਤਰ ਨੂੰ ਲਿਖਿਆ ਗਿਆ ਹੈ।
ਇਸ ਦੌਰਾਨ ਸਿਟੀ ਪੁਲਿਸ ਥਾਣਾ ਰੂਪਨਗਰ ਦੇ ਐਸ ਐਚ ਓ ਸੁਨੀਲ ਕੁਮਾਰ ਨੇ ਵੀ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ । ਇਸ ਮੌਕੇ ਅਕਾਲੀ ਦਲ ਦੇ ਮੀਡੀਆ ਇੰਚਾਰਜ਼ ਸ਼ਕਤੀ ਤ੍ਰਿਪਾਠੀ, ਜਸਵੀਰ ਸਿੰਘ, ਵਪਾਰੀ ਨੇਤਾ ਮਹਿੰਦਰ ਸਿੰਘ, ਵਕੀਲ ਅੰਕੁਰ ਵਰਮਾ, ਜਸਵਿੰਦਰ ਸਿੰਘ, ਤਰਸੇਮ ਸਿੰਘ, ਸੰਜੇ ਸਿੰਘ ਆਦਿ ਮੌਜੂਦ ਸਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …