Breaking News

ਪੰਜਾਬ ਚ ਇਹ ਜਗਾਵਾਂ 24 ਜੁਲਾਈ ਤੋਂ 1 ਅਗਸਤ ਤਕ ਰਹਿਣਗੀਆਂ ਬੰਦ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਜਿੱਥੇ ਵਿਭਿੰਨਤਾਵਾਂ ਭਰਿਆ ਸੂਬਾ ਹੈ, ਉਥੇ ਵੱਖ-ਵੱਖ ਧਰਮਾਂ ਜਾਤੀ ਨਾਲ ਸਬੰਧਤ ਲੋਕ ਕਹਿੰਦੇ ਹਨ। ਪਰ ਸਾਰੇ ਲੋਕਾਂ ਵੱਲੋਂ ਜਿੱਥੇ ਸਿੱਖ ਧਰਮ ਨੂੰ ਪੂਰੀ ਸ਼ਰਧਾ ਤੇ ਸਤਿਕਾਰ ਦਿੱਤਾ ਜਾਂਦਾ ਹੈ ਉਥੇ ਹੀ ਧਾਰਮਿਕ ਜਗ੍ਹਾ ਉਪਰ ਵੀ ਵੱਧ ਤੋਂ ਵੱਧ ਸ਼ਰਧਾਲੂ ਆ ਕੇ ਇਨ੍ਹਾਂ ਜਗ੍ਹਾ ਤੇ ਨਤਮਸਤਕ ਹੁੰਦੇ ਹਨ। ਪਰ ਸਿੱਖ ਧਰਮ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਅਜਿਹੀਆਂ ਥਾਵਾਂ ਵੀ ਹਨ ਜਿੱਥੇ ਬਹੁਤ ਸਾਰੇ ਸੈਲਾਨੀ ਆ ਕੇ ਪੰਜਾਬ ਦੇ ਇਤਿਹਾਸ ਨੂੰ ਨੇੜਿਓਂ ਜਾਣਦੇ ਹਨ। ਜਿੱਥੇ ਪੰਜਾਬ ਦੇ ਸਿੱਖ ਇਤਿਹਾਸ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਯਾਦਗਾਰਾਂ ਬਣਾਈਆਂ ਗਈਆਂ ਹਨ ਅਤੇ ਉਨ੍ਹਾਂ ਵਿੱਚ ਸਮੇਂ ਸਮੇਂ ਤੇ ਕੁਝ ਤਬਦੀਲੀਆਂ ਕੀਤੀਆਂ ਜਾਂਦੀਆਂ ਹਨ।

ਹੁਣ ਪੰਜਾਬ ਦੀਆਂ ਇਹ ਪ੍ਰਸਿੱਧ ਜਗਾਹ 24 ਜੁਲਾਈ ਤੋਂ ਇਕ ਅਗਸਤ ਤੱਕ ਬੰਦ ਰਹਿਣਗੀਆਂ। ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸ਼੍ਰੀ ਆਨੰਦਪੁਰ ਸਾਹਿਬ ਦੇ ਵਿੱਚ 24 ਜੁਲਾਈ 2022 ਤੋਂ ਲੈ ਕੇ ਇਕ ਅਗਸਤ 2022 ਤੱਕ ਛਿਮਾਹੀ ਰੱਖ-ਰਖਾਵ ਨੂੰ ਮੱਦੇਨਜ਼ਰ ਰੱਖਦੇ ਹੋਏ ਸ੍ਰੀ ਆਨੰਦਪੁਰ ਸਾਹਿਬ ਦੇ ਵਿੱਚ ਵਿਸ਼ਵ ਪ੍ਰਸਿੱਧ ਅਜਾਇਬ ਘਰਾਂ ਵਿੱਚ ਸ਼ੁਮਾਰ ਹੋ ਚੁੱਕੇ ਵਿਰਾਸਤ ਏ ਖਾਲਸਾ, ਸ੍ਰੀ ਅਨੰਦਪੁਰ ਸਾਹਿਬ ਅਤੇ ਦਸਤਾਨ ਏ ਸ਼ਹਾਦਤ, ਗੋਲਡਨ ਟੈਪਲ ਪਲਾਜਾ ਅਤੇ ਸ੍ਰੀ ਚਮਕੌਰ ਸਾਹਿਬ ਨੂੰ ਸੈਲਾਨੀਆਂ ਲਈ ਬੰਦ ਕੀਤਾ ਜਾ ਰਿਹਾ ਹੈ।

ਜਿਸ ਦੀ ਜਾਣਕਾਰੀ ਪਹਿਲਾਂ ਹੀ ਸੈਲਾਨੀਆਂ ਨੂੰ ਦੇ ਦਿੱਤੀ ਗਈ ਹੈ ਤਾਂ ਜੋ ਆਉਣ ਵਾਲੇ ਸੈਲਾਨੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਥੇ ਹੀ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ 2 ਅਗਸਤ 2022 ਸਾਰੇ ਅਜਾਇਬ ਘਰਾਂ ਨੂੰ ਸੈਲਾਨੀਆਂ ਵਾਸਤੇ ਫਿਰ ਤੋਂ ਪਹਿਲਾਂ ਵਾਂਗ ਹੀ ਖੋਲ੍ਹ ਦਿੱਤਾ ਜਾਵੇਗਾ। ਜਿਸ ਦੀ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਬੁਲਾਰੇ ਨੇ ਦੱਸਿਆ ਹੈ ਕਿ ਜਿਥੇ ਸਾਲ ਵਿੱਚ ਇਨ੍ਹਾਂ ਇਮਾਰਤਾਂ ਦੇ ਰੱਖ-ਰਖਾਵ ਲਈ ਅਤੇ ਜ਼ਰੂਰੀ ਮੁਰੰਮਤ ਦੇ ਚਲਦਿਆਂ ਹੋਇਆਂ 6 ਮਹੀਨਿਆਂ ਦੇ

ਆਖਰੀ ਦਿਨਾਂ ਲਈ ਇਨ੍ਹਾਂ ਇਮਾਰਤਾਂ ਨੂੰ ਬੰਦ ਕੀਤਾ ਜਾਂਦਾ ਹੈ। ਕਿਉਂਕਿ ਮੁਰੰਮਤ ਦਾ ਇਹ ਕੰਮ ਆਮ ਦਿਨਾਂ ਦੇ ਵਿੱਚ ਨਹੀਂ ਕੀਤਾ ਜਾ ਸਕਦਾ ਜਦੋਂ ਸੈਲਾਨੀਆਂ ਦੀ ਆਮਦ ਹੁੰਦੀ ਹੈ। ਇਸ ਲਈ ਸਾਲ ਵਿਚ ਦੋ ਵਾਰ ਜਨਵਰੀ ਮਹੀਨੇ ਦੇ ਆਖਰੀ ਹਫਤੇ, ਅਤੇ ਜੁਲਾਈ ਮਹੀਨੇ ਦੇ ਆਖਰੀ ਹਫਤੇ ਬੰਦ ਕੀਤਾ ਜਾਂਦਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …