ਆਈ ਤਾਜਾ ਵੱਡੀ ਖਬਰ
ਪਿਛਲੇ ਕਾਫੀ ਦਿਨਾਂ ਤੋਂ ਗਰਮੀ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਸਮੇਂ ਦੀ ਜਾਣਕਾਰੀ ਸਮੇਂ-ਸਮੇਂ ਤੇ ਲੋਕਾਂ ਨੂੰ ਮੁਹਈਆ ਕਰਵਾਈ ਜਾਂਦੀ ਹੈ। ਜਿਥੇ ਤੇਜ਼ ਹਨੇਰੀ ਹਵਾਵਾਂ ਅਤੇ ਬਰਸਾਤ ਹੋਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਉਥੇ ਹੀ ਪਿਛਲੇ ਦਿਨੀਂ ਆਏ ਤੇਜ਼ ਹਨੇਰੀ ਤੇ ਤੂਫ਼ਾਨ ਕਾਰਣ ਕਈ ਜਗ੍ਹਾ ਉਪਰ ਭਾਰੀ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਮੌਸਮ ਦੀ ਤਬਦੀਲੀ ਬਾਰੇ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਜਾਣਕਾਰੀ ਮੁਹਈਆ ਕਰਵਾ ਦਿੱਤੀ ਜਾਂਦੀ ਹੈ ਤਾਂ ਜੋ ਲੋਕ ਪਹਿਲਾ ਹੀ ਆਪੋ ਆਪਣਾ ਇੰਤਜ਼ਾਮ ਕਰ ਸਕਣ, ਤੇ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚ ਸਕਣ।
ਹੁਣ ਪੰਜਾਬ ਵਿੱਚ ਇੱਥੇ ਗੜ੍ਹਿਆ ਅਤੇ ਭਾਰੀ ਮੀਂਹ ਨੇ ਮਚਾਈ ਤਬਾਹੀ , ਇਹੋ ਜਿਹਾ ਰਹੇਗਾ ਆਉਣ ਵਾਲੇ ਮੌਸਮ ਦਾ ਹਾਲ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਅੱਜ ਮੌਸਮ ਵਿੱਚ ਆਈ ਤਬਦੀਲੀ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਗਈ ਹੈ। ਜ਼ੀਰੇ ਦੇ ਹਲਕੇ ਵਿੱਚ ਸ਼ਾਮ ਸਮੇਂ ਮੌਸਮ ਵਿਚ ਆਈ ਤਬਦੀਲੀ ਕਾਰਨ ਤੇਜ਼ ਹਨ੍ਹੇਰੀ ਕਾਰਨ ਦਰੱਖਤ ਟੁੱਟ ਕੇ ਡਿੱਗ ਗਏ, ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪਿਆ ਤੇ ਇਲਾਕੇ ਵਿਚ ਹੋਰ ਵੀ ਕਾਫੀ ਨੁਕਸਾਨ ਹੋਇਆ।
ਮੌਸਮ ਦੇ ਬਾਰੇ ਚ ਅਨੁਮਾਨ ਲਗਾਇਆ ਜਾ ਰਿਹਾ ਹੈ ਕੇ ਆਉਣ ਵਾਲੇ ਕੁਝ ਘੰਟਿਆਂ ਵਿਚ ਪੰਜਾਬ ਦੇ ਵੱਖ ਵੱਖ ਖੇਤਰਾਂ ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿੱਥੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਾਰੀ ਗਰਮੀ ਤੋਂ ਰਾਹਤ ਮਿਲੀ ਹੈ । ਉੱਥੇ ਹੀ ਇਲਾਕੇ ਵਿੱਚ ਝੋਨੇ ਦੀਆਂ ਪਨੀਰੀਆਂ, ਮੱਕੀ ਚਾਰਾ ਆਦਿ ਫਸਲਾਂ ਨੂੰ ਭਾਰੀ ਨੁਕਸਾਨ ਵੀ ਪਹੁੰਚਿਆ ਹੈ। ਜਿਵੇਂ ਕਿ ਤਲਵੰਡੀ ਮੰਗੇ ਖਾਂ ਵਿਖੇ ਤੇਜ਼ ਹਨੇਰੀ ਕਾਰਨ ਇਕ ਪੈਟਰੋਲ ਪੰਪ ਦਾ ਸ਼ੈੱਡ ਨੁਕਸਾਨਿਆਂ ਗਿਆ।
ਖਬਰ ਲਿਖੇ ਜਾਣ ਤੱਕ ਤੇਜ਼ ਹਨੇਰੀ ਅਤੇ ਮੀਂਹ ਜਾਰੀ ਹੈ। ਅੱਜ ਸ਼ਾਮ 6 ਵਜੇ ਦੇ ਕਰੀਬ ਆਈ ਤੇਜ਼ ਹਨ੍ਹੇਰੀ ਤੋਂ ਬਾਅਦ ਜ਼ੀਰਾ ਦੇ ਪਿੰਡ ਸੇਖਵਾਂ, ਰਟੌਲ ਰੋਹੀ ਆਦਿ ਪਿੰਡਾਂ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ ਹੋਈ, ਜਿਸ ਕਾਰਨ ਬਹੁਤ ਸਾਰੀਆਂ ਜਗ੍ਹਾ ਤੋਂ ਭਾਰੀ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਅਜੇ ਤੱਕ ਸੂਬੇ ਦੇ ਕਈ ਖੇਤਰਾਂ ਵਿੱਚ ਤੇਜ਼ ਹਨੇਰੀ ਅਤੇ ਬਰਸਾਤ ਜਾਰੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …