ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਜਿੱਥੇ ਪੁਲਿਸ ਨੂੰ ਲੈ ਕੇ ਕਈ ਤਰਾਂ ਦੇ ਮਾਮਲੇ ਸਾਹਮਣੇ ਆ ਜਾਂਦੇ ਹਨ ਉੱਥੇ ਹੀ ਕਈ ਘਟਨਾਵਾਂ ਅਜਿਹੀਆਂ ਵਾਪਰ ਜਾਂਦੀਆਂ ਹਨ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ। ਜਿੱਥੇ ਪੁਲਿਸ ਨੂੰ ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਅਤੇ ਸੇਵਾਵਾਂ ਲਈ ਤੈਨਾਤ ਕੀਤਾ ਜਾਂਦਾ ਹੈ। ਜਿਸ ਸਦਕਾ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਨੂੰ ਪੁਲਿਸ ਵੱਲੋਂ ਸਮੇਂ ਸਿਰ ਹੱਲ ਕੀਤਾ ਜਾ ਸਕੇ। ਜਿਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਅਹਿਮ ਰੱਖਿਆ ਜਾਂਦਾ ਹੈ। ਉਥੇ ਹੀ ਕਰੋਨਾ ਦੇ ਦੌਰ ਵਿੱਚ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਅਤੇ ਉਨ੍ਹਾਂ ਨੂੰ ਘਰ ਘਰ ਜਾ ਕੇ ਰਾਸ਼ਨ ਤੱਕ ਵੀ ਮੁਹਇਆ ਕਰਵਾਇਆ ਗਿਆ ਸੀ।
ਹੁਣ ਪੰਜਾਬ ਵਿੱਚ ਇੱਥੇ ਤਾਲਿਬਾਨ ਵਾਲਾ ਕੰਮ ਹੋਇਆ ਹੈ ਜਿਸ ਨੂੰ ਦੇਖ ਕੇ ਲੋਕ ਹੱਕੇ-ਬੱਕੇ ਰਹਿ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਰਨਾਲਾ ਤੋਂ ਸਾਹਮਣੇ ਆਈ ਹੈ, ਜਿੱਥੇ ਜੇਲ ਵਿੱਚ ਕਿਸੇ ਮਾਮਲੇ ਵਿਚ ਰਹਿ ਰਹੇ ਕੈਦੀ ਦੀ ਜੇਲ੍ਹ ਸੁਪਰਡੈਂਟ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ। ਉਥੇ ਹੀ ਇਸ ਘਟਨਾ ਦਾ ਸ਼ਿਕਾਰ ਹੋਣ ਵਾਲੇ ਕੈਦੀ ਕਰਮਜੀਤ ਸਿੰਘ ਵੱਲੋਂ ਆਪਣੀ ਹੱਡ ਬੀਤੀ ਜੱਜ ਨਾਲ ਸਾਂਝੀ ਕੀਤੀ ਗਈ ਹੈ। ਜਿਸ ਨੇ ਦੱਸਿਆ ਕਿ ਜੇਲ੍ਹ ਅੰਦਰ ਜੇਲ੍ਹ ਸੁਪਰਡੈਂਟ ਬਲਬੀਰ ਸਿੰਘ ਵੱਲੋਂ ਕੈਦੀਆਂ ਨਾਲ ਤਾਲਿਬਾਨ ਰਾਜ ਵਰਗਾ ਮਾੜਾ ਵਿਵਹਾਰ ਕੀਤਾ ਜਾਂਦਾ ਹੈ।
ਉਥੇ ਹੀ ਇਸ ਪੀੜਤ ਕੈਦੀ ਕਰਮਜੀਤ ਸਿੰਘ ਨੇ ਦੱਸਿਆ ਹੈ ਕਿ ਜਿੱਥੇ ਉਸ ਨਾਲ ਕੁੱਟਮਾਰ ਕੀਤੀ ਗਈ ਹੈ ਉੱਥੇ ਹੀ ਉਸ ਦੀ ਪਿੱਠ ਉੱਪਰ ਅੱਤਵਾਦੀ ਵੀ ਲਿਖ ਦਿੱਤਾ ਗਿਆ ਹੈ। ਜਿਸ ਬਾਰੇ ਜੇਲ੍ਹ ਸੁਪਰਡੈਂਟ ਨੇ ਕਿਹਾ ਹੈ ਕੇ ਤੇਰੇ ਖਿਆਲ ਅੱਤਵਾਦੀਆਂ ਵਾਲੇ ਹਨ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਕਰਮਜੀਤ ਸਿੰਘ ਵਾਸੀ ਸਮਾਣਾ ਨੂੰ ਇਕ ਕੇਸ ਦੇ ਮਾਮਲੇ ਵਿੱਚ ਪੇਸ਼ੀ ਭੁਗਤਣ ਲਈ ਮਾਨਸਾ ਲਿਆਂਦਾ ਗਿਆ ਸੀ।
ਜਿਸ ਵੱਲੋਂ ਜੇਲ੍ਹ ਵਿੱਚ ਹੋ ਰਹੀ ਕੈਦੀਆਂ ਨਾਲ ਕੁੱਟਮਾਰ ਨੂੰ ਲੈ ਕੇ ਉਨ੍ਹਾਂ ਸਭ ਨੂੰ ਇਨਸਾਫ ਦਿਵਾਉਣ ਲਈ ਕੈਦੀਆਂ ਦੇ ਹੱਕ ਵਿੱਚ ਆਵਾਜ਼ ਉਠਾਈ ਗਈ ਅਤੇ ਇਸ ਸਾਰੀ ਘਟਨਾ ਦੀ ਜਾਣਕਾਰੀ ਜੱਜ ਅਤੇ ਮੀਡੀਆ ਨੂੰ ਦਿੱਤੀ ਗਈ ਹੈ। ਇਸ ਕੈਦੀ ਨਾਲ ਇਹ ਘਟਨਾ 24 ਅਕਤੂਬਰ ਨੂੰ ਵਾਪਰੀ ਸੀ ਜਿਸ ਸਮੇਂ ਉਸ ਦੀ ਪਿੱਠ ਉੱਪਰ ਅੱਤਵਾਦੀ ਲਿਖ ਦਿੱਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਮਾਨਸਾ ਜ਼ਿਲ੍ਹਾ ਜੱਜ ਵੱਲੋਂ ਜੁਡੀਸ਼ੀਅਲ ਮੈਜਿਸਟਰੇਟ ਬਰਨਾਲਾ ਨੂੰ ਇੱਕ ਅਰਜ਼ੀ ਭੇਜੀ ਗਈ ਹੈ ਜਿਸ ਦੇ ਅਧਾਰ ਤੇ ਪੜਤਾਲ ਕੀਤੀ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …