ਆਈ ਤਾਜ਼ਾ ਵੱਡੀ ਖਬਰ
ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਪਹਿਲਾਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਗਏ ਸਨ। ਉੱਥੇ ਕਿ ਉਨ੍ਹਾਂ ਵੱਲੋਂ 2020 21 ਦੇ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਦਿੱਤੀ ਗਈ ਸੀ। ਜਿਸ ਤੋਂ ਪੰਜਾਬ ਵਿੱਚ ਔਰਤਾਂ ਨੂੰ ਭਰਪੂਰ ਫਾਇਦਾ ਹੋ ਰਿਹਾ ਹੈ। ਔਰਤਾਂ ਵੱਲੋਂ ਕੀਤੇ ਜਾਣ ਵਾਲੇ ਸਫਰ ਦੇ ਕਿਰਾਏ ਦੀ ਅਦਾਇਗੀ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਉਥੇ ਹੀ ਇਸ ਸਹੂਲਤ ਦੇ ਕਾਰਨ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਵੀ ਦਰਪੇਸ਼ ਆ ਰਹੀਆਂ ਹਨ। ਜਿੱਥੇ ਕਈ ਜਗਹਾ ਤੇ ਯਾਤਰੀਆਂ ਵੱਲੋਂ ਸ਼ਿਕਾਇਤਾਂ ਵੀ ਕੀਤੀਆਂ ਗਈਆਂ ਹਨ ਕਿ ਸਰਕਾਰੀ ਬੱਸਾਂ ਵਿੱਚ ਉਨ੍ਹਾਂ ਨੂੰ ਚੜਾਉਣ ਤੋਂ ਵੀ ਇਨਕਾਰ ਕਰ ਦਿੱਤਾ ਜਾਂਦਾ ਹੈ।
ਹੁਣ ਪੰਜਾਬ ਵਿਚ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਤੋਂ ਬਾਅਦ ਇਹ ਵੱਡੀ ਮੰਗ ਉਠੀ ਹੈ, ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਿਥੇ ਟਰਾਂਸਪੋਰਟ ਨੂੰ ਲੈ ਕੇ ਕਈ ਤਰਾਂ ਦੇ ਸੁਧਾਰ ਕੀਤੇ ਜਾ ਰਹੇ ਹਨ। ਉੱਥੇ ਹੀ ਮਾਨਸਾ ਦੇ ਵਿੱਚ ਪੀ ਆਰ ਟੀ ਸੀ ਡਰਾਈਵਰ ਅਤੇ ਕੰਡਕਟਰ ਵੱਲੋਂ ਇਸ ਬੱਸ ਵਿਚ ਸਵਾਰ ਹੋ ਕੇ ਕਾਲਜ ਜਾ ਰਹੀ ਇਕ ਵਿਦਿਆਰਥਣ ਲੜਕੀ ਨਾਲ ਬਦਸਲੂਕੀ ਕੀਤੀ ਗਈ ਹੈ।
ਜਿਸ ਕਾਰਨ ਨਹਿਰੂ ਮੈਮੋਰੀਅਲ ਕਾਲਜ ਦੇ ਵਿਦਿਆਰਥੀਆਂ ਵੱਲੋਂ ਉਸ ਵਿਦਿਆਰਥਣ ਨਾਲ ਕੀਤੀ ਗਈ ਬਦਸਲੂਕੀ ਨੂੰ ਲੈ ਕੇ ਪੀ ਆਰ ਟੀ ਸੀ ਦੀ ਬੱਸ ਦੇ ਡਰਾਈਵਰ ਅਤੇ ਕੰਡਕਟਰ ਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਕਰਦਿਆਂ ਹੋਇਆ ਰੋਡ ਉਪਰ ਜਾਮ ਲਗਾ ਦਿੱਤਾ ਗਿਆ ਹੈ। ਵਿਦਿਆਰਥੀਆਂ ਵੱਲੋਂ ਜਿਥੇ ਪੀਆਰਟੀਸੀ ਬੱਸ ਦੇ ਡਰਾਈਵਰ ਅਤੇ ਕੰਡਕਟਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਉਥੇ ਹੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਖਿਲਾਫ ਵੀ ਨਾਅਰੇਬਾਜ਼ੀ ਕੀਤੀ ਗਈ ਹੈ।
ਦੱਸਿਆ ਗਿਆ ਹੈ ਕਿ ਵਿਦਿਆਰਥਣ ਵਲੋ ਕਾਲਜ ਆਉਣ ਲਈ ਇਸ ਬੱਸ ਵਿਚ ਸਫ਼ਰ ਕੀਤਾ ਗਿਆ ਸੀ। ਪਰ ਬੱਸ ਡਰਾਈਵਰ ਅਤੇ ਕੰਡਕਟਰ ਵੱਲੋਂ ਵਿਦਿਆਰਥਣ ਨੂੰ ਉਤਾਰਨ ਤੋਂ ਮਨਾ ਕਰਦੇ ਹੋਏ ਉਸ ਨਾਲ ਬਦਸਲੂਕੀ ਕੀਤੀ ਗਈ, ਤੇ ਬੱਸ ਨਾ ਰੋਕੀ ਗਈ। ਉਥੇ ਹੀ ਵਿਦਿਆਰਥੀਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਸਰਕਾਰੀ ਬੱਸਾਂ ਨੂੰ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਵਿਦਿਆਰਥੀਆਂ ਨੂੰ ਉਤਾਰਨ ਵਾਸਤੇ ਅਤੇ ਬੱਸ ਵਿੱਚ ਫਰੀ ਸਫਰ ਕਰਨ ਲਈ ਸਹੂਲਤ ਦਿੱਤੀ ਜਾਵੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …