Breaking News

ਪੰਜਾਬ ਚ ਕਰਫਿਊ ਦੇ ਨਾਲ ਨਾਲ ਹੋ ਗਈਆਂ ਇਹ ਇਹ ਸਖਤੀਆਂ ਹੋ ਜਾਵੋ ਸਾਵਧਾਨ

ਹੁਣੇ ਆਈ ਤਾਜਾ ਵੱਡੀ ਖਬਰ

ਭਾਰਤ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਤਾਲਾਬੰਦੀ ਕੀਤੀ ਜਾ ਰਹੀ ਹੈ। ਤਾਂ ਜੋ ਕਰੋਨਾ ਦੀ ਅਗਲੀ ਲਹਿਰ ਨੂੰ ਵਧਣ ਤੋਂ ਰੋਕਿਆ ਜਾ ਸਕੇ। ਸਰਦੀ ਦੇ ਵਧਣ ਕਾਰਨ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਕਰੋਨਾ ਦੀ ਦੂਜੀ ਲਹਿਰ ਨੂੰ ਵੇਖਦੇ ਹੋਏ ਭਾਰਤ ਦੇ ਵਿੱਚ ਵੀ ਬਹੁਤ ਸਾਰੇ ਸੂਬਿਆਂ ਵਿਚ ਕਰਫਿਊ ਲਗਾਉਣ ਦਾ ਐਲਾਨ ਕਰ ਦਿੱਤਾ ਗਿਆ ਸੀ। ਜਿਸ ਦੇ ਚਲਦੇ ਹੋਏ ਉਥੇ ਰਾਤ ਸਮੇਂ ਦਾ ਕਰਫਿਊ ਜਾਰੀ ਹੈ।

ਦਿੱਲੀ ਦੇ ਮੁੱਖ ਮੰਤਰੀ ਵੱਲੋਂ ਵੀਂ ਦਿੱਲੀ ਦੇ ਵਿੱਚ ਵਧ ਰਹੇ ਕਰੋਨਾ ਕੇਸਾਂ ਦੇ ਮੱਦੇਨਜ਼ਰ ਪ੍ਰਮੁੱਖ ਬਾਜ਼ਾਰਾਂ ਨੂੰ ਬੰਦ ਕੀਤਾ ਜਾ ਸਕਦਾ ਹੈ। ਕਿਉਂਕਿ ਭਾਰਤ ਵਿੱਚ ਵੀ ਕਰੋਨਾ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ। ਪੰਜਾਬ ਅੰਦਰ ਵਧ ਰਹੇ ਕੋਰੋਨਾ ਦੇ ਕੇਸਾਂ ਨੂੰ ਵੇਖਦੇ ਹੋਏ ਸੂਬਾ ਸਰਕਾਰ ਨੇ ਰਾਤ ਦਾ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ। ਹੁਣ ਪ੍ਰਾਪਤ ਜਾਣਕਾਰੀ ਅਨੁਸਾਰ ਕਰਫਿਊ ਤੋਂ ਬਾਅਦ ਸਖ਼ਤੀ ਵਧਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਕਰਫਿਊ ਨੂੰ ਲੈ ਕੇ ਸਰਕਾਰ ਵੱਲੋਂ ਕੁਝ ਨਵੇਂ ਹੁਕਮ ਜਾਰੀ ਕੀਤੇ ਗਏ ਹਨ।

ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਵਿੱਚ ਇਹ ਦੱਸਿਆ ਗਿਆ ਹੈ ਕਿ ਹੋਟਲ ,ਰੈਸਟੋਰੈਂਟ ,ਮੈਰਿਜ ਪੈਲਸ ,ਰਾਤ 9:30 ਵਜੇ ਬੰਦ ਕਰਨ ਦੇ ਹੁਕਮ ਦਿੱਤੇ ਗਏ। ਸੂਬਾ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਇਹ ਰਾਤ ਦਾ ਕਰਫ਼ਿਊ 1 ਦਸੰਬਰ ਤੋਂ 15 ਦਸੰਬਰ ਤੱਕ ਜਾਰੀ ਰਹੇਗਾ। ਇਹ ਕਰਫਿਊ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਜਾਰੀ ਰਿਹਾ ਕਰੇਗਾ। ਇਸ ਤੋਂ ਬਿਨਾਂ ਇਸ ਵਿੱਚ ਸਖ਼ਤੀ ਕਰਦੇ ਹੋਏ ਸਰਕਾਰ ਨੇ ਨਵੀਂ ਗਾਈਡਲਾਈਨ ਜਾਰੀ ਕੀਤੀਆਂ ਹਨ। ਜਿਸ ਵਿਚ ਮਾਸਕ ਨਾ ਪਾਉਣ ਵਾਲਿਆਂ ਉਪਰ ਸਖਤੀ ਕੀਤੀ ਜਾਵੇਗੀ।

ਦਿੱਲੀ ਦੀ ਤਰ੍ਹਾਂ ਹੀ ਪੰਜਾਬ ਵਿਚ ਵੀ ਮਾਸਕ ਨਾ ਪਾਉਣ ਤੇ ਜੁਰਮਾਨਾ ਵਧਾ ਦਿੱਤਾ ਗਿਆ ਹੈ। ਬਿਨਾਂ ਮਾਸਕ ਦੇ ਵਿਅਕਤੀ ਨੂੰ 500 ਰੁਪਏ ਤੋਂ ਜੁਰਮਾਨਾ ਵਧਾ ਕੇ 1 ਹਜ਼ਾਰ ਰੁਪਏ ਕਰ ਦਿੱਤਾ ਗਿਆ। ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਵੀ ਸਬੰਧਤ ਵਿਭਾਗਾਂ ਨਾਲ ਸਲਾਹ-ਮਸ਼ਵਰਾ ਕਰਕੇ ਕੰਮ ਕਰਨ ਦੀ ਅਪੀਲ ਕੀਤੀ ਹੈ। ਸੂਬੇ ਅੰਦਰ ਵਧ ਰਹੇ ਮਰੀਜਾਂ ਦੀ ਗਿਣਤੀ ਨੂੰ ਵੇਖਦੇ ਹੋਏ ਨਿੱਜੀ ਹਸਪਤਾਲਾਂ ਨੂੰ ਵੀ ਕਰੋਨਾ ਕੇਸਾਂ ਦੇ ਇਲਾਜ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਰਫਿਊ ਦੇ ਹੁਕਮ ਉਪਰ 15 ਦਸੰਬਰ ਤੋਂ ਬਾਅਦ ਸਥਿਤੀ ਨੂੰ ਵੇਖਦੇ ਹੋਏ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …