ਆਈ ਤਾਜ਼ਾ ਵੱਡੀ ਖਬਰ
ਦੁਨੀਆਂ ਵਿਚ ਫੈਲਣ ਵਾਲੀ ਭਿਆਨਕ ਕਰੋਨਾ ਨੇ ਜਿਥੇ ਬਹੁਤ ਸਾਰੇ ਦੇਸ਼ਾਂ ਵਿਚ ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ ਹੈ ਉਥੇ ਹੀ ਅਜੇ ਤੱਕ ਲੋਕਾਂ ਵਿਚ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਉਥੇ ਹੀ ਇਸ ਕਰੋਨਾ ਦੇ ਚਲਦੇ ਹੋਏ ਜਿੱਥੇ ਸਾਰੇ ਦੇਸ਼ਾਂ ਵੱਲੋਂ ਹਵਾਈ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ ਅਤੇ ਦੂਸਰੇ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਉਪਰ ਵੀ ਪਾਬੰਦੀ ਲਗਾਈ ਗਈ ਸੀ। ਜਿੱਥੇ ਸਾਰੇ ਦੇਸ਼ਾਂ ਵੱਲੋਂ ਪਾਬੰਦੀਆਂ ਲਾਗੂ ਕਰਕੇ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਅਤੇ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਜਿਸ ਸਦਕਾ ਸਾਰੇ ਦੇਸ਼ਾਂ ਵੱਲੋਂ ਕ੍ਰੋਨਾ ਉਪਰ ਕਾਬੂ ਪਾ ਲਿਆ ਗਿਆ ਸੀ ਅਤੇ ਮੁੜ ਤੋਂ ਫਿਰ ਉਨ੍ਹਾਂ ਦੇ ਨਵੇਂ ਰੂਪਾਂ ਦੇ ਸਾਹਮਣੇ ਆਉਣ ਨਾਲ ਫਿਰ ਤੋਂ ਵਿਦੇਸ਼ਾਂ ਵਿੱਚ ਕਰੋਨਾ ਦਾ ਵਾਧਾ ਦਰਜ ਕੀਤਾ ਗਿਆ ਸੀ।
ਉਥੇ ਹੀ ਭਾਰਤ ਦੇ ਵਿੱਚ ਵੀ ਮੁੜ ਤੋਂ ਕਰੋਨਾ ਦੇ ਕੇਸਾਂ ਵਿੱਚ ਵਾਧਾ ਵੇਖਿਆ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਕਰੋਨਾ ਨੇ ਖ਼ਤਰਨਾਕ ਰੂਪ ਧਾਰਨ ਕਰ ਲਿਆ ਹੈ ਜਿੱਥੇ ਹੁਣ ਏਨੇ ਨਵੇਂ ਕੇਸ ਸਾਹਮਣੇ ਆਏ ਹਨ, ਜਿੱਥੇ ਹੁਣ ਮਾਈਕਰੋਕੰਟੇਨਮੈਂਟ ਜ਼ੋਨ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਿਥੇ ਲਗਾਤਾਰ ਕਰੋਨਾ ਦੇ ਮਾਮਲੇ ਵਧ ਰਹੇ ਹਨ ਉਥੇ ਹੀ ਹੁਣ ਮੋਹਾਲੀ ਦੇ ਵਿੱਚ ਕੋਰੋਨਾ ਦੇ ਕਾਰਨ ਇਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ। ਪੰਜਾਬ ਵਿੱਚ ਜਿਥੇ 60 ਨਵੇਂ ਮਰੀਜ਼ ਇਨ੍ਹਾਂ 24 ਘੰਟਿਆਂ ਦੇ ਵਿੱਚ ਸਾਹਮਣੇ ਆਏ ਹਨ। ਜਿਨ੍ਹਾਂ ਨੂੰ ਮਿਲਾ ਕੇ ਇਸ ਸਮੇਂ ਪੰਜਾਬ ਵਿੱਚ ਕਰੋਨਾ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 299 ਤੱਕ ਪਹੁੰਚ ਗਈ ਹੈ।
ਜਦ ਕੇ ਸੋਮਵਾਰ ਨੂੰ ਮੋਹਾਲੀ ਵਿਚ 14 ਨਵੇਂ ਮਰੀਜ਼ ਕਰੋਨਾ ਤੋਂ ਪੀੜਤ ਹੋਣ ਦੀ ਖਬਰ ਸਾਹਮਣੇ ਆਈ ਸੀ। ਪੰਜਾਬ ਵਿੱਚ ਜਿੱਥੇ ਕਰੋਨਾ ਦੇ ਵਾਧੇ ਨੂੰ ਲੈ ਕੇ ਅਜੇ ਕੋਈ ਵੀ ਸਖਤ ਹਦਾਇਤਾਂ ਜਾਰੀ ਨਹੀਂ ਕੀਤੀਆਂ ਗਈਆਂ ਹਨ ਉਥੇ ਹੀ ਜਲੰਧਰ ਦੇ ਵਿੱਚ 16 ਅਤੇ ਲੁਧਿਆਣਾ ਦੇ ਵਿਚ 15 ਨਵੇਂ ਮਰੀਜ਼ ਸਾਹਮਣੇ ਆਏ ਹਨ। ਜਿੱਥੇ ਇਨ੍ਹਾਂ ਤਿੰਨ ਜ਼ਿਲ੍ਹਿਆਂ ਵਿੱਚ ਸਥਿਤੀ ਇਸ ਸਮੇਂ ਕਾਫੀ ਗੰਭੀਰ ਬਣੀ ਹੋਈ ਹੈ ਉਥੇ ਹੀ ਬਾਕੀ ਜ਼ਿਲ੍ਹਿਆਂ ਵਿੱਚੋਂ ਦਸ ਤੋਂ ਵੀ ਘੱਟ ਮਾਮਲੇ ਸਾਹਮਣੇ ਆਏ ਹਨ।
ਇਨ੍ਹਾਂ ਸਾਰੇ ਕਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਜਿਥੇ ਹੁਣ ਲੁਧਿਆਣਾ ਦੇ ਪੱਖੋਵਾਲ ਰੋਡ ਤੇ ਸਥਿਤ ਗੁਰਦੇਵ ਨਗਰ ਦੇ ਇਕ ਘਰ ਨੂੰ ਮਾਈਕਰੋਕੰਟੇਨਮੈਂਟ ਜੋਨ ਐਲਾਨਿਆ ਗਿਆ ਹੈ। ਇਸ ਸਮੇਂ ਪੰਜਾਬ ਵਿੱਚ ਜਿੱਥੇ ਲੁਧਿਆਣਾ ਵਿੱਚ ਤਿੰਨ ਮੌਤਾਂ ਹੋਈਆਂ ਹਨ ਉੱਥੇ ਹੀ ਪਿਛਲੇ ਢਾਈ ਮਹੀਨਿਆਂ ਤੋਂ ਕਰੋਨਾ ਦੇ ਕਾਰਨ ਪੰਜਾਬ ਵਿੱਚ ਮਰਨ ਵਾਲਿਆਂ ਦੀ ਗਿਣਤੀ 10 ਹੋ ਚੁੱਕੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …