Breaking News

ਪੰਜਾਬ ਚ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਇਹ ਵੱਡਾ ਕੰਮ, ਲੋਕਾਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਸੂਬਾ ਸਰਕਾਰ ਵੱਲੋਂ ਕੋਈ ਨਾ ਕੋਈ ਨਵਾਂ ਐਲਾਨ ਕੀਤਾ ਜਾਂਦਾ ਹੈ ਜੋ ਲੋਕਾਂ ਦੇ ਹਿੱਤ ਵਿੱਚ ਹੋਵੇ ਅਤੇ ਉਸ ਦਾ ਫਾਇਦਾ ਹਰ ਆਮ ਇਨਸਾਨ ਨੂੰ ਹੋ ਸਕੇ। ਉਨ੍ਹਾਂ ਵੱਲੋਂ ਜਿੱਥੇ ਬਹੁਤ ਸਾਰੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਕੁਝ ਤਬਦੀਲੀਆਂ ਵੀ ਕੀਤੀਆਂ ਗਈਆਂ ਹਨ। ਉਨ੍ਹਾਂ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਰੋਜ਼ਗਾਰ ਮੇਲੇ ਵੀ ਲਗਾਏ ਜਾ ਰਹੇ ਹਨ। ਤਾਂ ਜੋ ਯੋਗ ਉਮੀਦਵਾਰਾਂ ਨੂੰ ਯੋਗਤਾ ਦੇ ਆਧਾਰ ਤੇ ਨੌਕਰੀ ਮੁਹਈਆ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਸਿਹਤ ਸੰਬੰਧੀ ਸਹੂਲਤਾਂ ਵੀ ਸਮੇਂ-ਸਮੇਂ ਤੇ ਦਿੱਤੀਆਂ ਜਾ ਰਹੀਆਂ ਹਨ।

ਕਰੋਨਾ ਦੇ ਕਾਰਨ ਲੋਕ ਆਰਥਿਕ ਮੰਦੀ ਨਾਲ ਜੂਝ ਰਹੇ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਸਮੇਂ ਸਮੇਂ ਤੇ ਬਹੁਤ ਸਾਰੀਆਂ ਸਹੁਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੇਵਾ ਕੇਂਦਰਾਂ ਵਿਚੋਂ 56 ਹੋਰ ਨਵੀਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਹੈ। ਜਿਸ ਦਾ ਵਧੇਰੇ ਫਾਇਦਾ ਸੂਬੇ ਦੇ ਨਾਗਰਿਕਾਂ ਨੂੰ ਮਿਲ ਸਕੇਗਾ।

ਹੁਣ ਸੂਬੇ ਦੇ ਲੋਕ ਇੱਕ ਹੀ ਛੱਤ ਹੇਠਾਂ ਸੇਵਾਵਾਂ ਦਾ ਲਾਭ ਲੈ ਸਕਣਗੇ। ਅੱਜ ਸ਼ੁਰੂ ਕੀਤੀਆਂ ਗਈਆਂ ਸੇਵਾਵਾਂ ਦੀ ਸ਼ੁਰੂਆਤ ਨਾਲ ਸੇਵਾ ਕੇਂਦਰਾਂ ਵਿੱਚ ਪ੍ਰਾਪਤ ਨਾਗਰਿਕ ਕੇਂਦਰਿਤ ਸੇਵਾਂਵਾ ਦੀ ਗਿਣਤੀ ਵੱਧ ਕੇ 383 ਹੋ ਗਈ ਹੈ 60,000 ਲੋਕ ਰੋਜ਼ਾਨਾ ਸੇਵਾਵਾਂ ਲੈਣ ਲਈ ਇਨ੍ਹਾਂ ਕੇਂਦਰਾਂ ਵਿੱਚ ਆਉਂਦੇ ਹਨ। ਅੱਜ ਮੁੱਖ ਮੰਤਰੀ ਵੱਲੋਂ ਇਹ ਸੇਵਾਵਾਂ ਦੀ ਸ਼ੁਰੂਆਤ ਕਰਨ ਮੌਕੇ ਕਿਹਾ ਗਿਆ ਕਿ ਡਿਜੀਟਲ ਯੁੱਗ ਵਿਚ ਕੰਮਕਾਜ ਨੂੰ ਵਧੇਰੇ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਕੰਮ ਕਰਨ ਦੇ ਢੰਗ ਵਿੱਚ ਤਬਦੀਲੀ ਦਾ ਹੋਣਾ ਜਰੂਰੀ ਹੈ।

ਇਨ੍ਹਾਂ ਤਬਦੀਲੀਆਂ ਦੀ ਮਹੱਤਤਾ ਬਾਰੇ ਗੱਲ ਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਾਸ਼ਨ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਤਾਂ ਜੋ ਲੋਕਾਂ ਨੂੰ ਇਕ ਕੰਮ ਲਈ ਵੱਖ-ਵੱਖ ਜਗ੍ਹਾ ਨਾ ਜਾਣਾ ਪਵੇ। ਉਨ੍ਹਾਂ ਅੱਗੇ ਆਖਿਆ ਕਿ ਇਸਦੇ ਤਹਿਤ ਹੀ ਅਗਲੇ ਨਾਗਰਿਕਾਂ ਦੀ ਸੰਖਿਆ ਸੇਵਾ ਕੇਂਦਰਾਂ ਵਿੱਚ ਕੇਂਦ੍ਰਿਤ ਸੇਵਾਵਾਂ ਤਿੰਨ ਮਹੀਨਿਆਂ ਵਿਚ 500 ਤਕ ਪਹੁੰਚ ਜਾਣਗੀਆਂ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …