Breaking News

ਪੰਜਾਬ ਚ ਕੋਰੋਨਾ ਨੂੰ ਠੱਲ ਪਾਉਣ ਲਈ ਸਰਕਾਰ ਨੇ ਲਗਾਇਆ ਹੁਣ ਇਹ ਜੁਗਾੜ , ਮਿਲੇਗਾ ਇਨਾਮ

ਆਈ ਤਾਜਾ ਵੱਡੀ ਖਬਰ 

ਸੂਬੇ ਅੰਦਰ ਕਰੋਨਾ ਦਾ ਕਹਿਰ ਮੁੜ ਤੋਂ ਵੱਧਦਾ ਨਜ਼ਰ ਆ ਰਿਹਾ ਹੈ। ਕਿਉਂਕਿ ਪ੍ਰਤੀ ਦਿਨ ਹੀ ਕਰੋਨਾ ਕੇਸਾਂ ਦੇ ਅੰਕੜਿਆਂ ਵਿਚ ਵਾਧਾ ਹੋ ਰਿਹਾ ਹੈ। ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਸੂਬੇ ਵਿੱਚ ਵੱਧ ਪ੍ਰਭਾਵਿਤ ਹੋਣ ਵਾਲੇ 9 ਜਿਲ੍ਹਿਆਂ ਵਿੱਚ ਪਹਿਲਾਂ ਹੀ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਦੋ ਵਾਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਲੈ ਕੇ ਮੀਟਿੰਗ ਕੀਤੀਆਂ ਗਈਆਂ ਹਨ ਜਿਸ ਵਿੱਚ ਕਈ ਅਹਿਮ ਫੈਸਲੇ ਲੈਂਦੇ ਹੋਏ ਵਿਦਿਅਕ ਅਦਾਰਿਆਂ ਨੂੰ ਵੀ 10 ਅਪ੍ਰੈਲ ਤੱਕ ਬੰਦ ਕੀਤਾ ਗਿਆ ਹੈ।

ਉੱਥੇ ਹੀ ਸਾਰੇ ਜ਼ਿਲ੍ਹਿਆਂ ਦੇ ਡੀ ਸੀ ਨੂੰ ਵੀ ਕਰੋਨਾ ਨੂੰ ਕਾਬੂ ਕਰਨ ਵਾਸਤੇ ਸਖਤ ਆਦੇਸ਼ ਦਿੱਤੇ ਗਏ ਹਨ। ਪੰਜਾਬ ਚ ਕਰੋਨਾ ਨੂੰ ਠੱਲ੍ਹ ਪਾਉਣ ਲਈ ਸਰਕਾਰ ਨੇ ਇਹ ਜੁਗਾੜ ਲਾਇਆ, ਜਿਸ ਲਈ ਇਨਾਮ ਵੀ ਦਿੱਤਾ ਜਾਵੇਗਾ। ਜ਼ਿਲ੍ਹਾ ਜਲੰਧਰ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੌਰੀ ਵੱਲੋਂ ਕਰੋਨਾ ਨੂੰ ਕਾਬੂ ਹੇਠ ਕਰਨ ਲਈ ਟੀਕਾਕਰਣ ਮੁਹਿੰਮ ਨੂੰ ਜ਼ੋ-ਰਾਂ-ਸ਼ੋ-ਰਾਂ ਨਾਲ ਸ਼ੁਰੂ ਕੀਤਾ ਗਿਆ ਹੈ। ਤਾਂ ਜੋ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਣ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਕੋਰੋਨਾ ਤੋਂ ਮੁਕਤ ਰੱਖਿਆ ਜਾ ਸਕੇ।

ਇਸ ਮੁਹਿੰਮ ਦੇ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਨਾਲ ਇਸ ਪ੍ਰਕਿਰਿਆ ਨੂੰ ਲੈ ਕੇ ਇਕ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਨੇ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਣ ਕਰਨ ਲਈ ਆਸ਼ਾ ਵਰਕਰਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 1.25 ਲੱਖ ਤੋਂ ਉੱਪਰ ਲੋਕਾਂ ਦਾ ਟੀਕਾਕਰਣ ਹੋ ਚੁੱਕਾ ਹੈ। ਜ਼ਿਲ੍ਹੇ ਅੰਦਰ 10 ਮੋਬਾਈਲ ਟੀਮਾਂ ਅਤੇ 274 ਸ਼ੈਸ਼ਨ ਸਾਈਟਾਂ ਵੱਲੋਂ ਟੀਕਾਕਰਨ ਦੀ ਸਹੂਲਤ ਲੋਕਾਂ ਨੂੰ ਦਿੱਤੀ ਜਾ ਰਹੀ ਹੈ। ਹੁਣ ਤੱਕ ਜ਼ਿਲ੍ਹੇ ਅੰਦਰ ਹੈਲਥਕੇਅਰ ਅਤੇ ਫਰੰਟਲਾਈਨ ਵਰਕਰਾਂ ਤੋਂ ਇਲਾਵਾ ਮਾਰਚ ਮਹੀਨੇ ਤੱਕ ਸੀਨੀਅਰ ਸਿਟੀਜ਼ਨ ਅਤੇ ਸਹਿ ਬਿਮਾਰੀਆਂ ਵਾਲੇ ਲੋਕਾਂ ਸਮੇਤ ਲਗਭਗ 41 ਹਜ਼ਾਰ ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਗਿਆ ਹੈ।

ਆਸ਼ਾ ਵਰਕਰਾਂ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਟੀਕਾਕਰਨ ਲਈ ਉਤਸ਼ਾਹਿਤ ਕਰਨ ਅਤੇ ਵਧੇਰੇ ਲਾਭਪਾਤਰੀਆਂ ਨੂੰ ਲਿਆਉਣ ਲਈ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਇਨਾਮ ਵੀ ਦਿੱਤਾ ਜਾਵੇਗਾ। ਘਣਸ਼ਾਮ ਥੌਰੀ ਨੇ ਕਿਹਾ ਕਿ ਲਾਭਪਾਤਰੀਆਂ ਨੂੰ ਸੋਸ਼ਲ ਸਾਈਟਾਂ ਤੇ ਲਿਆਉਣ ਲਈ ਆਸ਼ਾ ਵਰਕਰਾਂ ਨੂੰ ਪ੍ਰਤੀ ਸ਼ੈਸ਼ਨ ਇਨਾਮ ਦਿੱਤਾ ਜਾਵੇਗਾ। ਜਿਨੀ ਲਾਭਪਾਤਰੀਆਂ ਨੂੰ ਆਸ਼ਾ ਵਰਕਰ ਲਿਆਉਣਗੀਆਂ ਉਨ੍ਹਾਂ ਹੀ ਇਨਾਮ ਪ੍ਰਾਪਤ ਕਰਨਗੀਆ। ਉਨ੍ਹਾਂ ਕਿਹਾ ਕਿ ਟੀਕਾਕਰਣ ਮੁਹਿੰਮ ਨੂੰ ਤੇਜ਼ ਕਰਦੇ ਹੋਏ ਜਲਦ ਤੋਂ ਜਲਦ ਸਾਰੇ ਲੋਕਾਂ ਦਾ ਟੀਕਾਕਰਣ ਹੋਣਾ ਚਾਹੀਦਾ ਹੈ।
 

Check Also

ਹਸਪਤਾਲ ਦੀ ਵੱਡੀ ਕੋਤਾਹੀ ਆਈ ਸਾਹਮਣੇ , 4 ਸਾਲਾਂ ਬੱਚੀ ਦੀ ਉਂਗਲ ਦੀ ਬਜਾਏ ਕਰ ਦਿੱਤੀ ਜੀਭ ਦੀ ਸਰਜਰੀ

ਆਈ ਤਾਜਾ ਵੱਡੀ ਖਬਰ  ਇੱਕ ਪਾਸੇ ਜਿੱਥੇ ਡਾਕਟਰਾਂ ਨੂੰ ਰੱਬ ਦਾ ਦਰਜਾ ਦਿੱਤਾ ਜਾਂਦਾ ਹੈ, …