ਆਈ ਤਾਜ਼ਾ ਵੱਡੀ ਖਬਰ
ਸਰਕਾਰ ਵੱਲੋਂ ਜਿੱਥੇ ਬਹੁਤ ਸਾਰੇ ਨਵੇਂ ਨਿਯਮ ਪੰਜਾਬ ਵਿੱਚ ਲਾਗੂ ਕੀਤੇ ਜਾ ਰਹੇ ਹਨ ਜਿਸ ਨਾਲ ਪੰਜਾਬ ਨੂੰ ਤਰੱਕੀ ਦੀ ਰਾਹ ਤੇ ਲੈ ਜਾਇਆ ਜਾ ਸਕੇ। ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ ਜਿਥੇ ਇਸ ਵਾਰ ਸਕੂਲ ਵਿਚ ਫੀਸਾਂ ਦੇ ਵਾਧੇ ਨੂੰ ਲੈ ਕੇ ਨਿੱਜੀ ਸਕੂਲਾਂ ਤੇ ਸ਼ਿਕੰਜਾ ਕੱਸਿਆ ਗਿਆ ਹੈ ਅਤੇ ਮਾਪਿਆਂ ਨੂੰ ਇਕ ਵੱਡੀ ਰਾਹਤ ਦਿੱਤੀ ਗਈ ਹੈ। ਉਥੇ ਹੀ ਮਾਪਿਆਂ ਵੱਲੋਂ ਵੱਖ ਵੱਖ ਵੱਖ ਸਕੂਲਾਂ ਵਿਚ ਜਿਥੇ ਆਪਣੇ ਬੱਚਿਆਂ ਨੂੰ ਪੜ੍ਹਨ ਵਾਸਤੇ ਭੇਜਿਆ ਜਾਂਦਾ ਹੈ ਉਥੇ ਹੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਵਾਸਤੇ ਪੰਜਾਬ ਸਰਕਾਰ ਅੱਗੇ ਮਦਦ ਦੀ ਗੁਹਾਰ ਲਗਾਈ ਜਾਂਦੀ ਹੈ।
ਹੁਣ ਪੰਜਾਬ ਵਿੱਚ 6ਵੀਂ ਤੋਂ ਲੈ ਕੇ ਅੱਠਵੀਂ ਕਲਾਸ ਤੱਕ ਇਨ੍ਹਾਂ ਵਿਦਿਆਰਥੀਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਫੈਸਲਾ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਇੱਕ ਵੱਡੀ ਰਾਹਤ ਦੀ ਖਬਰ ਸਾਹਮਣੇ ਆਈ ਹੈ। ਇੱਥੇ ਇਕ ਆਰਮੀ ਸਕੂਲ ਵਿੱਚ ਸਾਬਕਾ ਅਧਿਆਪਕ ਵੱਲੋਂ ਕਾਫੀ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕੀ ਪੰਜਾਬ ਵਿਚ ਮਾਤ ਭਾਸ਼ਾ ਪੰਜਾਬੀ ਆਰਮੀ ਦੇ ਸਕੂਲਾਂ ਵਿੱਚ ਲਾਜ਼ਮੀ ਹੋਣੀ ਚਾਹੀਦੀ ਹੈ।
ਉੱਥੇ ਹੀ ਇਕ ਅਧਿਆਪਕਾ ਰੀਪਨਜੀਤ ਕੌਰ ਵੱਲੋਂ ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ ਨੂੰ ਸਕੂਲ ਵਿੱਚ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਵੀ ਚਿੱਠੀ ਲਿਖਕੇ ਜਾਣੂ ਕਰਵਾਇਆ ਗਿਆ ਸੀ।। ਉੱਥੇ ਹੀ ਹੁਣ ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ ਵੱਲੋਂ ਪੰਜਾਬ ਵਿੱਚ ਸਾਰੇ ਸਕੂਲਾਂ ਵਿਚ ਭਾਸ਼ਾ ਪੜ੍ਹਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਮਨਜੂਰੀ ਦਿੱਤੇ ਜਾਣ ਦੇ ਨਾਲ ਹੀ ਹੁਣ ਪੰਜਾਬ ਦੇ ਸਾਰੇ ਆਰਮੀ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਲਈ ਲਾਗੂ ਕੀਤੀ ਜਾਵੇਗੀ।
ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ ਵੱਲੋਂ ਲਾਗੂ ਕੀਤੇ ਗਏ ਇਸ ਫੈਸਲੇ ਨੂੰ ਲੈ ਕੇ ਇਸ ਦੀ ਮੰਗ ਕਰਨ ਵਾਲੀ ਰੀਪਨਜੀਤ ਕੌਰ ਵੱਲੋਂ ਐਜੂਕੇਸ਼ਨ ਸੁਸਾਇਟੀ ਦਾ ਧੰਨਵਾਦ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਆਰਮੀ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਅਤੇ ਹੋਰ ਖੇਤਰੀ ਭਾਸ਼ਾਵਾਂ ਨੂੰ ਪੜ੍ਹਾਉਣ ਦੀ ਮਨਜ਼ੂਰੀ ਦਿੱਤੀ ਹੈ। ਹੁਣ ਆਰਮੀ ਸਕੂਲਾਂ ਵਿਚ ਪੜ੍ਹਨ ਵਾਲੇ ਬੱਚੇ ਦਸਵੀਂ ਬੋਰਡ ਵਿਚ ਪੰਜਾਬੀ ਵਿੱਚ ਵੀ ਪੇਪਰ ਦੇਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …