Breaking News

ਪੰਜਾਬ ਚ ਨਹੀਂ ਖੁੱਲਣਗੇ ਹਜੇ ਸਕੂਲ , ਵਿਜੈ ਇੰਦਰ ਸਿੰਗਲਾ ਦਾ ਆਇਆ ਇਹ ਵੱਡਾ ਬਿਆਨ

ਸਕੂਲ ਦੀ ਤਿਆਰੀ ਕਰਨ ਵਾਲਿਓ, ਫਿਰ ਆ ਗਈ ਤੁਹਾਡੇ ਲਈ ਨਵੀਂ ਖ਼ਬਰ

ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ 15 ਅਕਤੂਬਰ ਤੋਂ ਸਕੂਲ ਖੋਲ੍ਹੇ ਜਾਣ ਦੇ ਹੁਕਮ ਦਿੱਤੇ ਗਏ ਹਨ। ਕੇਂਦਰ ਸਰਕਾਰ ਨੇ ਸਭ ਸੂਬਿਆਂ ਨੂੰ ਇਹ ਹੁਕਮ ਦਿੱਤਾ ਸੀ, ਕਿ ਉਹ ਆਪਣੇ-ਆਪਣੇ ਕਰੋਨਾ ਮਰੀਜ਼ਾਂ ਦੀ ਗਿਣਤੀ ਨੂੰ ਵੇਖਦੇ ਹੋਏ ਸਕੂਲ ਖੋਲਣ ਦਾ ਹੁਕਮ ਦੇ ਸਕਦੇ ਹਨ । ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨੌਵੀਂ ਕਲਾਸ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਮੁੜ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਹੈ। ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਭ ਸਕੂਲਾਂ ਨੂੰ ਜਰੂਰੀ ਹਦਾਇਤਾਂ ਵੀ ਦਿੱਤੀਆਂ ਹਨ। ਹੋਰ ਕੁਝ ਸ਼ਰਤਾਂ ਸਕੂਲ ਖੋਲਣ ਦੇ ਵਿੱਚ ਅੜਿੱਕਾ ਬਣ ਗਈਆਂ ਹਨ ਸਕੂਲ ਪ੍ਰਬੰਧਕਾ ਨੇ ਸਰਕਾਰ ਨੂੰ ਸਲਾਹ ਵੀ ਦਿੱਤੀ ਹੈ। ਕਰੋਨਾ ਮਹਾਮਾਰੀ ਦੇ ਚੱਲਦੇ ਹੋਏ ਸਰਕਾਰ ਦੇ ਹੁਕਮਾਂ ਅਨੁਸਾਰ ਸਿੱਖਿਆ ਸੰਸਥਾਂਵਾਂ ਨੂੰ15 ਅਕਤੂਬਰ ਤੋਂ ਖੋਲ੍ਹਿਆ ਜਾ ਰਿਹਾ ਸੀ।

ਜਿਹੜੇ ਵਿਦਿਆਰਥੀ 9ਵੀਂ ਕਲਾਸ ਤੋ 12ਵੀ ਤੱਕ ਦੇ ਸਕੂਲ ਆਉਣਗੇ, ਉਹਨਾਂ ਵਿਦਿਆਰਥੀਆਂ ਦੇ ਮਾਪਿਆਂ ਦੀ ਸਹਿਮਤੀ ਹੋਣਾ ਬਹੁਤ ਜ਼ਰੂਰੀ ਹੈ।ਹੁਣ ਪੰਜਾਬ ਸਰਕਾਰ ਵੱਲੋਂ ਫਿਰ ਇਕ ਹੋਰ ਐਲਾਨ ਕਰ ਦਿੱਤਾ ਗਿਆ ਹੈ ।ਜਿਸ ਵਿਚ ਸੂਬਾ ਸਰਕਾਰ ਵੱਲੋਂ ਇਕ ਵਾਰ ਫਿਰ ਤੋਂ ਸਕੂਲ ਖੋਲਣ ਦਾ ਫੈਸਲਾ ਬਦਲ ਦਿੱਤਾ ਗਿਆ ਹੈ। ਅੱਜ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਹੈ ਕਿ ਪੰਜਾਬ ਸਕੂਲ ਅਜੇ ਨਹੀਂ ਖੁੱਲ੍ਹਣਗੇ। ਜੇਕਰ ਗਾਈਡਲਾਈਨ ਜਾਰੀ ਹੁੰਦੀਆਂ ਹਨ ਤਾਂ ਇਸ ਤੇ ਵਿਚਾਰ ਕੀਤਾ ਜਾਵੇਗਾ,ਫਿਰ ਹੀ ਸਕੂਲ ਖੁਲ ਸਕਣਗੇ।

ਬੀਤੇ ਦਿਨੀਂ ਵਿਜੇਂਦਰ ਸਿੰਘ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੇ 15 ਅਕਤੂਬਰ 2020 ਤੋਂ ਸਕੂਲਾਂ ਨੂੰ ਅੰਸ਼ਕ ਤੌਰ ਤੇ ਖੋਲਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪਰ ਕੁਝ ਸ਼ਰਤਾਂ ਵੀ ਇਸਦੇ ਨਾਲ ਲਗਾਈਆਂ ਗਈਆਂ ਸੀ। ਮਾਪਿਆਂ ਦੀ ਲਿਖਤੀ ਸਹਿਮਤੀ ਦਾ ਹੋਣਾ ਬਹੁਤ ਜ਼ਰੂਰੀ ਹੈ।ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਸਿਰਫ 9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਹੀ ਸਕੂਲ ਖੋਲ੍ਹੇ ਜਾਣੇ ਸਨ।

ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਵਿਭਾਗ ਨੇ ਪੰਜਾਬ ਵਿੱਚ ਸਕੂਲਾਂ ਦੇ ਮੁੜ ਖੋਲਣ ਲਈ ਵਿਸਥਾਪਿਤ ਸਟੈਂਡਰਡ ਓਪਰੇਟਿੰਗ ਪ੍ਰੀਕ੍ਰਿਆਵਾਂ ਤਿਆਰ ਕੀਤੀਆਂ ਹਨ, ਜੋ ਸਿਹਤ ਮੰਤਰਾਲੇ ਨੂੰ ਵਿਚਾਰਨ ਲਈ ਭੇਜੀਆਂ ਗਈਆਂ ਹਨ। ਵਿਜੇ ਇੰਦਰ ਸਿੰਗਲਾ ਵੱਲੋਂ ਸਕੂਲ ਖੋਲ੍ਹੇ ਜਾਣ ਤੇ ਵਿਰਾਮ ਲਗਾ ਦਿੱਤਾ ਗਿਆ ਹੈ। ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਲਿਆ ਗਿਆ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …