ਆਈ ਤਾਜਾ ਵੱਡੀ ਖਬਰ
ਦੁਨੀਆਂ ਵਿੱਚ ਜਿੱਥੇ ਕਰੋਨਾ ਦੀ ਅਗਲੀ ਲਹਿਰ ਬਹੁਤ ਸਾਰੇ ਦੇਸ਼ਾਂ ਵਿਚ ਹਾਵੀ ਹੋਈ ਹੈ, ਉਥੇ ਹੀ ਵਾਪਰਨ ਵਾਲੇ ਹੋਰ ਬਹੁਤ ਸਾਰੇ ਹਾਦਸਿਆਂ ਵਿਚ ਕਈ ਕੀਮਤੀ ਜਾਨਾਂ ਜਾ ਰਹੀਆਂ ਹਨ। ਭਾਰਤ ਦੇ ਵਿੱਚ ਵੀ ਬਹੁਤ ਸਾਰੇ ਸੂਬਿਆਂ ਅੰਦਰ ਕਰੋਨਾ ਕੇਸ ਤੇਜ਼ੀ ਨਾਲ ਵਧ ਰਹੇ ਹਨ। ਜਿੱਥੇ ਸਭ ਤੋਂ ਵੱਧ ਮਹਾਰਾਸ਼ਟਰ ਸੂਬਾ ਪ੍ਰਭਾਵਿਤ ਹੋਇਆ ਹੈ ਉਥੇ ਹੀ ਪੰਜਾਬ ਦੇ ਵਿਚ ਵੀ ਲਗਾਤਾਰ ਕਰੋਨਾ ਦੀ ਚਪੇਟ ਵਿੱਚ ਪਾਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਇਜ਼ਾਫਾ ਦਰਜ ਕੀਤਾ ਗਿਆ ਹੈ। ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਹੌਲ ਪਾਇਆ ਜਾ ਰਿਹਾ ਹੈ ਉਥੇ ਹੀ ਵੱਖ ਵੱਖ ਸੜਕ ਹਾਦਸਿਆਂ ਨੇ ਵੀ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਅਜਿਹੇ ਹਾਦਸਿਆਂ ਨਾਲ ਦੇਸ਼ ਦੇ ਹਾਲਾਤਾਂ ਉਪਰ ਵੀ ਅਸਰ ਪੈਂਦਾ ਹੈ।
ਪੰਜਾਬ ਵਿੱਚ ਨੌਜਵਾਨ ਕੁੜੀ ਦੀ ਹੋਈ ਦਰਦਨਾਕ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਲਾ ਲੁਧਿਆਣਾ ਅਧੀਨ ਆਉਂਦੇ ਲਾਢੂਵਾਲ ਵਿੱਚ ਇੱਕ ਭਿਆਨਕ ਸੜਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਲੜਕੀ ਆਪਣੇ ਤਾਏ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਲੁਧਿਆਣੇ ਇਕ ਰਿਸ਼ਤੇਦਾਰ ਦੇ ਘਰ ਮਿਲਣ ਵਾਸਤੇ ਜਾ ਰਹੀ ਸੀ। ਜਦੋਂ ਇਹ ਲੜਕੀ ਆਪਣੇ ਤਾਏ ਨਾਲ ਲੁਧਿਆਣਾ ਦੇ ਨਜ਼ਦੀਕ ਲਾਢੂਵਾਲ ਪੁੱਲ ਉਪਰ ਪਹੁੰਚੇ ਤਾਂ ਉਸ ਸਮੇ ਹੀ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਇਹ ਹਾਦਸਾ ਇੰਨਾ ਭਿਆਨਕ ਸੀ ਕੇ ਲੜਕੀ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਟੱਕਰ ਵਿਚ ਜਿਥੇ ਲੜਕੀ ਦਾ ਤਾਇਆ ਜੋ ਮੋਟਰਸਾਈਕਲ ਚਲਾ ਰਿਹਾ ਸੀ ਇੱਕ ਸਾਈਡ ਨੂੰ ਡਿੱਗ ਪਿਆ, ਜੋ ਗੰਭੀਰ ਜ਼ਖਮੀ ਹੋ ਗਿਆ ਹੈ, ਅਤੇ ਲੜਕੀ ਟਿੱਪਰ ਸਾਈਡ ਡਿਗਣ ਕਾਰਨ ਉਸ ਦਾ ਸਿਰ ਟਿਪਰ ਦੇ ਟਾਇਰ ਹੇਠ ਆ ਗਿਆ।
ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਲਾਢੂਵਾਲ ਪੁਲਸ ਪਾਰਟੀ ਮੌਕੇ ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ, ਜਿਸ ਤੋਂ ਉਪਰੰਤ ਲਾਸ਼ ਵਾਰਸਾਂ ਹਵਾਲੇ ਕੀਤੀ ਗਈ। ਉੱਥੇ ਹੀ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਸਾਰੀ ਘਟਨਾ ਦੀ ਜਾਣਕਾਰੀ ਮ੍ਰਿਤਕ ਲੜਕੀ ਬਲਜੀਤ ਕੌਰ ਦੇ ਪਿਤਾ ਗੁਰਬਖਸ਼ ਸਿੰਘ ਵਾਸੀ ਪਿੰਡ ਚੱਕ ਦਾਨਾ, ਬਲਾਕ ਔੜ ,ਜਿਲਾ ਨਵਾਂਸ਼ਹਿਰ ਦੇ ਵੱਲੋਂ ਦਿੱਤੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …