Breaking News

ਪੰਜਾਬ ਚ ਪਿਆ ਹੁਣ ਵੱਡਾ ਡਾਕਾ ਲੁਟੇਰਿਆਂ ਨੇ ਗੋਲੀਆਂ ਚਲਾ ਕੀਤੀ ਕਰੋੜਾ ਦੀ ਲੁੱਟ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਦਿਨ-ਦਿਹਾੜੇ ਹੀ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਲੁਟੇਰਿਆਂ ਵੱਲੋਂ ਅੰਜਾਮ ਦਿੱਤਾ ਜਾ ਰਿਹਾ ਹੈ ਜਿਥੇ ਉਨ੍ਹਾਂ ਵੱਲੋਂ ਸ਼ਰੇਆਮ ਗੋਲੀਆਂ ਚਲਾ ਕੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਅਤੇ ਲੁੱਟ ਖੋਹ ਕੀਤੀ ਜਾ ਰਹੀ ਹੈ। ਲੁਟੇਰਿਆਂ ਵੱਲੋਂ ਜਿੱਥੇ ਲੁੱਟ-ਖੋਹ ਕੀਤੀ ਜਾ ਰਹੀ ਹੈ। ਉੱਥੇ ਹੀ ਇਨ੍ਹਾਂ ਘਟਨਾਵਾਂ ਦੇ ਵਿਚ ਵਾਧੇ ਦੇ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਸਰਕਾਰ ਵੱਲੋਂ ਜਿਥੇ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਅਤੇ ਪੁਲਸ ਪ੍ਰਸ਼ਾਸਨ ਵੀ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪਰ ਇਸ ਸਭ ਦੇ ਬਾਵਜੂਦ ਵੀ ਅਜਿਹੀਆਂ ਘਟਨਾਵਾਂ ਸ਼ਰੇਆਮ ਵਾਪਰ ਰਹੀਆਂ ਹਨ।

ਹੁਣ ਪੰਜਾਬ ਵਿੱਚ ਵੱਡਾ ਡਾਕਾ ਪਿਆ ਹੈ ਜਿਥੇ ਲੁਟੇਰਿਆਂ ਵੱਲੋਂ ਗੋਲੀਆਂ ਚਲਾ ਕੇ ਕਰੋੜਾਂ ਦੀ ਲੁੱਟ ਕੀਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ,ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਡੇਰਾਬੱਸੀ ਤੋਂ ਸਾਹਮਣੇ ਆਈ ਹੈ ਜਿੱਥੇ ਦੋ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਚਾਰ ਲੁਟੇਰਿਆਂ ਵੱਲੋਂ ਦਿਨ-ਦਿਹਾੜੇ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਜਿਥੇ ਉਨ੍ਹਾਂ ਵੱਲੋਂ ਇਕ ਪ੍ਰਾਪਰਟੀ ਡੀਲਰ ਉਪਰ ਗੋਲੀਆਂ ਚਲਾ ਕੇ ਉਸ ਦੇ ਕੋਲੋਂ ਕਰੋੜਾਂ ਰੁਪਏ ਦੀ ਲੁੱਟ ਕੀਤੀ ਗਈ ਹੈ। ਇਹ ਘਟਨਾ ਬਰਵਾਲਾ ਚੌਕ ਨੇੜੇ ਐਸ ਬੀ ਆਈ ਬੈਂਕ ਦੇ ਬਾਹਰ ਵਾਪਰੀ ਹੈ।

ਲੁਟੇਰੇ ਵੱਲੋਂ ਕੀਤੀ ਗਈ ਗੋਲੀਬਾਰੀ ਦੇ ਵਿਚ ਇਕ ਰੇਹੜੀ ਚਾਲਕ ਇਸ ਘਟਨਾ ਦਾ ਸ਼ਿਕਾਰ ਹੋਇਆ ਹੈ। ਜਿੱਥੇ ਜ਼ਖ਼ਮੀ ਮੁਹੰਮਦ ਸਾਜਿਦ ਦੇ ਮੱਥੇ ਵਿੱਚ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹਾਲਤ ਵਿਚ ਉਸਨੂੰ ਪਹਿਲਾਂ ਸਿਵਲ ਹਸਪਤਾਲ ਡੇਰਾਬਸੀ ਵਿਖੇ ਲਿਜਾਇਆ ਗਿਆ ਜਿੱਥੇ ਉਸ ਦੀ ਹਾਲਤ ਨੂੰ ਵਧੇਰੇ ਗੰਭੀਰ ਵੇਖਦੇ ਹੋਏ ਚੰਡੀਗੜ੍ਹ ਵਿਖੇ ਰੈਫਰ ਕੀਤਾ ਗਿਆ ਹੈ।

ਉਥੇ ਹੀ ਦਸਿਆ ਗਿਆ ਹੈ ਕਿ ਲੁਟੇਰਿਆਂ ਵੱਲੋਂ ਇੱਕ ਵਿਅਕਤੀ ਦਾ ਮੋਟਰ ਸਾਈਕਲ ਵੀ ਖੋਹਿਆ ਗਿਆ ਹੈ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਜਿਥੇ ਇਹ ਲੁਟੇਰੇ ਘਟਨਾ ਸਥਾਨ ਤੋਂ ਫਰਾਰ ਹੋ ਗਏ ਹਨ ਉਥੇ ਹੀ ਦੱਸਿਆ ਗਿਆ ਹੈ ਕਿ ਇਹ ਲੁਟੇਰੇ ਜਿੱਥੇ ਬੇਖੌਫ ਹੋ ਕੇ ਦੁਪਹਿਰ ਦੇ ਸਮੇਂ ਇਸ ਪ੍ਰਾਪਰਟੀ ਡੀਲਰ ਦੇ ਦਫ਼ਤਰ ਵਿੱਚ ਆਏ ਸਨ ਉੱਥੇ ਹੀ ਇਨ੍ਹਾਂ ਲੁਟੇਰਿਆਂ ਵੱਲੋਂ ਇਕ ਬੈਂਕ ਲੁਟਿਆ ਗਿਆ ਹੈ ਜੋ ਪੈਸਿਆਂ ਨਾਲ ਭਰਿਆ ਹੋਇਆ ਸੀ। ਅਤੇ ਲੁੱਟ ਦੀ ਇਹ ਰਕਮ ਡੇਢ ਕਰੋੜ ਤੋਂ ਵੱਧ ਦੱਸੀ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …