Breaking News

ਪੰਜਾਬ ਚ ਫਿਰੌਤੀ ਮੰਗਣ ਲਈ 10 ਸਾਲਾਂ ਦੇ ਬੱਚੇ ਦਾ ਕੀਤਾ ਬੇਰਹਿਮੀ ਨਾਲ ਕਤਲ, ਲਾਸ਼ ਨਹਿਰ ਚ ਸੁਟੀ

ਆਈ ਤਾਜ਼ਾ ਵੱਡੀ ਖਬਰ 

ਅਪਰਾਧਿਕ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ ਪੁਲਸ ਪ੍ਰਸ਼ਾਸਨ ਵੱਲੋਂ ਲਗਾਤਾਰ ਅਜਿਹੇ ਅਪਰਾਧਾਂ ਉੱਪਰ ਨਜ਼ਰ ਰੱਖੀ ਜਾਂਦੀ ਹੈ ਅਤੇ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਸਖਤ ਅਤੇ ਪੁਖਤਾ ਕਦਮ ਚੁੱਕੇ ਜਾ ਰਹੇ ਹਨ। ਇਸ ਸਭ ਦੇ ਬਾਵਜੂਦ ਵੀ ਗੈਰ ਸਮਾਜਕ ਅਨਸਰਾਂ ਵੱਲੋਂ ਜਿੱਥੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿੱਥੇ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਜਿਸ ਨਾਲ ਕਈ ਪਰਵਾਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੁੰਦੀ ਹੈ। ਕੁਝ ਲੋਕਾਂ ਵੱਲੋਂ ਜਿੱਥੇ ਥੋੜੇ ਸਮੇਂ ਦੇ ਵਿੱਚ ਅਮੀਰ ਬਣਨ ਦਾ ਸੁਪਨਾ ਵੇਖਿਆ ਜਾਂਦਾ ਹੈ, ਉਥੇ ਹੀ ਉਨ੍ਹਾਂ ਵੱਲੋਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਦੀ ਚਪੇਟ ਵਿੱਚ ਬਹੁਤ ਸਾਰੇ ਮਾਸੂਮ ਬੱਚੇ ਵੀ ਆ ਜਾਂਦੇ ਹਨ। ਹੁਣ ਪੰਜਾਬ ਵਿਚ ਫਿਰੌਤੀ ਮੰਗਣ ਲਈ 10 ਸਾਲਾਂ ਦੇ ਬੱਚੇ ਦਾ ਬੇਰਹਿਮੀ ਨਾਲ ਕਤਲ ਕਰਕੇ ਉਸ ਦੀ ਲਾਸ਼ ਨੂੰ ਨਹਿਰ ਵਿੱਚ ਸੁੱਟੇ ਜਾਣ ਦੀ ਖਬਰ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਂਨਗਰ ਲੁਧਿਆਣਾ ਦੇ ਫੋਕਲ ਪੁਆਇੰਟ ਦੇ ਅਧੀਨ ਆਉਂਦੇ ਢੰਡਾਰੀ ਕਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਵਿਅਕਤੀ ਵੱਲੋਂ 2 ਲੱਖ ਦੀ ਫਿਰੌਤੀ ਮੰਗੀ ਜਾਣ ਦੇ ਚਲਦੇ ਹੋਏ 10 ਸਾਲਾਂ ਦੇ ਮਾਸੂਮ ਬੱਚੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਬਿਹਾਰ ਦਾ ਰਹਿਣ ਵਾਲਾ ਇਕ ਪਰਿਵਾਰ ਜਿੱਥੇ ਪਿਛਲੇ ਦੋ ਸਾਲਾਂ ਤੋਂ ਢੰਡਾਰੀ ਕਲਾਂ ਸਥਿਤ ਦਸ਼ਮੇਸ਼ ਮਾਰਕੀਟ ਕੋਲ ਰਿਪੁਜਨ ਲਾਲ ਦੇ ਵਿਹੜੇ ਵਿੱਚ ਰਹਿ ਰਿਹਾ ਸੀ। ਜਿੱਥੇ ਪਤੀ-ਪਤਨੀ ਆਪਣੇ ਤਿੰਨ ਪੁਤਰਾਂ ਦੇ ਨਾਲ ਰਹਿੰਦੇ ਸਨ ਉਥੇ ਹੀ ਬੱਚੇ ਦਾ ਪਿਤਾ ਅਮਰਿੰਦਰ ਸਿੰਘ ਰਾਲਸਨ ਟਾਇਰ ਦੇ ਵਿਚ ਕੰਮ ਕਰ ਰਿਹਾ ਸੀ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬੱਚੇ ਦੀ ਮਾਂ ਨੇ ਦੱਸਿਆ ਕਿ ਜਿੱਥੇ ਉਹਨਾਂ ਦੇ ਕੋਲ ਹੀ ਇਕ ਔਰਤ ਪੂਨਮ ਰਹਿੰਦੀ ਸੀ ਅਤੇ ਮੁਕੇਸ਼ ਵੀ ਉਸ ਦੇ ਨਾਲ ਰਹਿੰਦਾ ਸੀ, ਜੋ ਅਕਸਰ ਹੀ ਉਸ ਦੇ ਬੱਚਿਆਂ ਨੂੰ ਆਪਣੇ ਕੋਲ ਬੁਲਾ ਲੈਂਦਾ ਸੀ, ਉਸ ਦਿਨ ਵੀ ਉਸ ਦੇ ਬੇਟੇ ਅਮਿਤ ਨੇ ਦੱਸਿਆ ਕਿ ਮੁਕੇਸ਼ ਉਸ ਨੂੰ ਬੁਲਾ ਰਿਹਾ ਹੈ। ਜਿੱਥੇ ਉਸ ਦਾ ਬੇਟਾ ਗਿਆ ਪਰ ਵਾਪਸ ਨਹੀਂ ਪਰਤਿਆ, ਬੱਚੇ ਦੀ ਭਾਲ ਕੀਤੇ ਜਾਣ ਤੋਂ ਬਾਅਦ ਬੱਚੇ ਦੇ ਗੁੰਮ ਹੋਣ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਜਿਥੇ ਪੁਲਿਸ ਵੱਲੋਂ ਦੋਸ਼ੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਬੱਚੇ ਦੇ ਬਾਰੇ ਜਾਣਕਾਰੀ ਲਈ ਗਈ, ਜਿਨ੍ਹਾਂ ਵੱਲੋਂ ਬੱਚੇ ਦੀ ਮਾਂ ਨੂੰ ਫੋਨ ਕਰ ਕੇ 2 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ।

ਜਿੱਥੇ ਮੁਕੇਸ਼ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ ਉਥੇ ਹੀ ਉਸ ਨੇ ਦੱਸਿਆ ਕਿ ਉਸ ਵੱਲੋਂ ਬੱਚੇ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ ਸੀ। ਜਿਸ ਦੀ ਭਾਲ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …