ਆਈ ਤਾਜਾ ਵੱਡੀ ਖਬਰ
ਆਏ ਦਿਨ ਹੀ ਸੂਬੇ ਅੰਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਜਾਰੀ ਕਰਕੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਥੇ ਹੀ ਕੁਝ ਲੋਕਾਂ ਵੱਲੋਂ ਗਲਤ ਢੰਗ ਨਾਲ ਉਨ੍ਹਾਂ ਚੀਜ਼ਾਂ ਦੀ ਵਰਤੋਂ ਕਰਕੇ ਕਾਨੂੰਨ ਦੀ ਉਲੰਘਣਾ ਕੀਤੀ ਜਾਂਦੀ ਹੈ। ਸੂਬੇ ਅੰਦਰ ਆਏ ਦਿਨ ਹੀ ਕੋਈ ਨਾ ਕੋਈ ਵਿਭਾਗ ਚਰਚਾ ਦੇ ਵਿੱਚ ਆਉਂਦਾ ਹੀ ਰਹਿੰਦਾ ਹੈ। ਵਿਭਾਗਾਂ ਵੱਲੋਂ ਲੋਕਾਂ ਨੂੰ ਸੁਵਿਧਾਵਾਂ ਦੇਣ ਲਈ ਕਈ ਬਦਲਾਅ ਕੀਤੇ ਜਾ ਰਹੇ ਹਨ। ਇਨਸਾਨ ਜਿੰਦਗੀ ਦੇ ਵਿੱਚ ਰੋਜ਼ਾਨਾ ਹੀ ਕਈ ਤਰ੍ਹਾਂ ਦੀਆਂ ਸੁੱਖ-ਸੁਵਿਧਾਵਾਂ ਦਾ ਆਨੰਦ ਮਾਣਦਾ ਹੈ।ਜਿਸ ਦੇ ਨਾਲ ਉਸ ਦੀ ਜ਼ਿੰਦਗੀ ਕੁਝ ਆਸਾਨ ਬਣ ਜਾਂਦੀ ਹੈ।
ਇਨ੍ਹਾਂ ਸੁੱਖ – ਸਹੂਲਤਾਂ ਦੇ ਵਿਚੋਂ ਇੱਕ ਸਹੂਲਤ ਬਿਜਲੀ ਦੀ ਵੀ ਹੈ। ਜਿਸ ਦੇ ਜ਼ਰੀਏ ਅਸੀਂ ਆਪਣੇ ਘਰਾਂ ਅੰਦਰ ਰੌਸ਼ਨੀ ਕਰਦੇ ਹਾਂ। ਪਰ ਕਈ ਵਾਰ ਬਿਜਲੀ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਖਪਤਕਾਰ ਨੂੰ ਕਰਨਾ ਪੈਂਦਾ ਹੈ। ਪੰਜਾਬ ਵਿੱਚ ਮਹਿੰਗੀ ਬਿਜਲੀ ਨੂੰ ਲੈ ਕੇ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਦੇਸ਼ ਨਾਲੋਂ ਸਭ ਤੋਂ ਮਹਿੰਗੀ ਬਿਜਲੀ ਦੀ ਸਪਲਾਈ ਪੰਜਾਬ ਦੇ ਲੋਕਾਂ ਨੂੰ ਕੀਤੀ ਜਾ ਰਹੀ ਹੈ।
ਇਹ ਸਭ ਕੁਝ ਆਖਿਆ ਗਿਆ ਹੈ ਅੱਜ ਸਰਹੰਦ ਫ਼ਤਹਿਗੜ੍ਹ ਸਾਹਿਬ ਨਗਰ ਕੌਂਸਲ ਦੇ ਵਾਰਡ ਨੰਬਰ 15 ਤੇ 16 ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਢਿੱਲੋਂ ਵਲੋ।ਜਿਨ੍ਹਾਂ ਕਿਹਾ ਕਿ ਬਿਜਲੀ ਬਿੱਲਾਂ ਵਿਚ ਕਟੌਤੀ ਕਰਨ ਲਈ ਕੈਪਟਨ ਸਰਕਾਰ ਨੂੰ ਮਜਬੂਰ ਕਰਨ ਹਿੱਤ ਅੰਦੋਲਨ ਚਲਾਇਆ ਜਾ ਰਿਹਾ ਹੈ। ਜਿਸ ਰਾਹੀਂ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਵੱਲੋਂ ਬਿਜਲੀ ਖਰੀਦ ਕੇ ਖਪਤਕਾਰਾਂ ਨੂੰ ਘੱਟ ਰੇਟ ਤੇ ਸਪਲਾਈ ਕੀਤੀ ਜਾ ਰਹੀ ਹੈ। ਉਥੇ ਹੀ ਦਿੱਲੀ ਸਰਕਾਰ ਵੱਲੋਂ ਮੁਫ਼ਤ ਅਤੇ ਸਸਤੀ ਬਿਜਲੀ ਦੀ ਸਪਲਾਈ ਲੋਕਾਂ ਨੂੰ ਕੀਤੀ ਜਾ ਰਹੀ ਹੈ।
ਉਥੇ ਹੀ ਆਪ ਦੀ ਅਗਵਾਈ ਵਿੱਚ ਅੱਜ ਸਰਕਲ ਪ੍ਰਧਾਨ ਮੱਖਣ ਸਿੰਘ ਅਤੇ ਐਡਵੋਕੇਟ ਗੌਰਵ ਅਰੋੜਾ ਸਮੇਤ ਪਾਰਟੀ ਵਲੰਟੀਅਰਾਂ ਵੱਲੋਂ ਸੂਬਾ ਸਰਕਾਰ ਦਾ ਵਿਰੋਧ ਕਰਦੇ ਹੋਏ ਬਿਜਲੀ ਬਿੱਲ ਦੀਆਂ ਕਾਪੀਆਂ ਸਾੜ ਕੇ ਮੁਜ਼ਾਹਰਾ ਕੀਤਾ ਗਿਆ। ਉਥੇ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪ ਕੁਦਰਤੀ ਸੋਮਿਆਂ ਨਾਲ ਬਿਜਲੀ ਪੈਦਾ ਕਰਕੇ ਵੀ ਨਾਂ ਕਾਬਲੇ ਬਰਦਾਸ਼ਤ ਮਹਿੰਗੀ ਬਿਜਲੀ ਸਪਲਾਈ ਕਰ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …