Breaking News

ਪੰਜਾਬ ਚ ਮੀਂਹ ਪੈਣ ਬਾਰੇ ਜਾਰੀ ਹੋਇਆ ਇਹ ਅਲਰਟ, ਹੋ ਜਾਵੋ ਤਿਆਰ

ਆਈ ਤਾਜਾ ਵੱਡੀ ਖਬਰ

ਪੰਜਾਬ ਚ ਮੌਸਮ ਦੇ ਬਾਰੇ ਵਿਚ ਮੌਸਮ ਵਿਭਾਗ ਨੇ ਮੀਂਹ ਪੈਣ ਦੇ ਬਾਰੇ ਵਿਚ ਤਾਜਾ ਜਾਣਕਾਰੀ ਅਪਡੇਟ ਕੀਤੀ ਹੈ। ਜਿਸ ਨਾਲ ਉਮੀਦ ਜਤਾਈ ਜਾ ਰਹੀ ਹੈ ਕੇ ਸਰਦੀਆਂ ਦੇ ਮੌਸਮ ਦੀ ਸ਼ੁਰੂਆਤ ਹੋ ਜਾਵੇਗੀ ਅਤੇ ਪੈ ਰਹੀ ਗਰਮੀ ਤੋਂ ਨਿਜਾਤ ਮਿਲੇਗੀ।

ਮੱਧ ਭਾਰਤ ‘ਤੇ ਮੌਜੂਦ “ਘੱਟ ਦਬਾਅ” ਦੇ ਸਿਸਟਮ ਤੇ ਪੰਜਾਬ ਚ ਨਮ ਪੂਰਬੀ ਹਵਾਵਾਂ ਦੀ ਵਾਪਸੀ ਸਦਕਾ ਆਗਾਮੀ 24 ਤੋਂ 48 ਘੰਟਿਆਂ ਦੌਰਾਨ ਸੂਬੇ ਦੇ ਕੁਝ ਹਿੱਸਿਆਂ ਖਾਸਕਰ ਚੰਡੀਗੜ੍ਹ, ਮੋਹਾਲੀ, ਜੀਰਕਪੁਰ, ਖਰੜ, ਕੁਰਾਲੀ, ਪਟਿਆਲਾ, ਰੂਪਨਗਰ, ਆਨੰਦਪੁਰ ਸਾਹਿਬ, ਫਤਿਹਗੜ੍ਹ ਸਾਹਿਬ, ਸੰਗਰੂਰ, ਲੁਧਿਆਣਾ ਪੂਰਬੀ ਦੇ ਭਾਗਾਂ ਚ ਬਰਸਾਤ ਦੀ ਉਮੀਦ ਹੈ।

ਚੰਡੀਗੜ੍ਹ, ਮੋਹਾਲੀ, ਰੂਪਨਗਰ, ਆਨੰਦਪੁਰ ਸਾਹਿਬ ਚ ਦਰਮਿਆਨੀ ਗਤੀਵਿਧੀ ਸੰਭਵ ਹੈ। ਸਵੇਰ ਦੇ ਸਮੇਂ ਹਲਕੀ ਧੁੰਦ ਵੀ ਇਨ੍ਹਾਂ ਹਿੱਸਿਆਂ ਚ ਦੇਖੀ ਜਾਵੇਗੀ। ਬਾਕੀ ਸੂਬੇ ਚ ਟੁੱਟਵੀਂ ਬੱਦਲਵਾਈ ਤੋਂ ਇਲਾਵਾ ਜਿਆਦਾ ਕੋਈ ਹਲਚਲ ਨਹੀਂ ਹੋਵੇਗੀ। ਜਾਹਿਰ ਹੈ ਕਿ ਸੂਬੇ ਚ ਮਾਨਸੂਨ ਦੀ ਮੌਜੂਦਗੀ ਹਾਲੇ ਬਣੀ ਰਹਿਣ ਦੀ ਉਮੀਦ ਹੈ। ਅਕਤੂਬਰ ਦੇ ਸ਼ੁਰੂਆਤੀ ਦਿਨਾਂ ਚ ਪੂਰੇ ਸੂਬੇ ਚੋਂ ਮਾਨਸੂਨੀ ਨਮੀ ਪਿਛਾਂਹ ਹਟ ਜਾਵੇਗੀ।

-ਜਾਰੀ ਕੀਤਾ: 12:22pm, 22 ਸਤੰਬਰ, 2020 ਧੰਨਵਾਦ ਸਹਿਤ: ਪੰਜਾਬ ਦਾ ਮੌਸਮ
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …