Breaking News

ਪੰਜਾਬ ਚ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਬਿਜਲੀ ਬਿੱਲ ਮਾਫ ਕਰਵਾਉਣ ਨੂੰ ਲੈ ਕੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਜਿੱਥੇ ਕੈਪਟਨ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਦੇਸ਼ ਅੰਦਰ 15 ਮਈ ਤੱਕ ਲਈ ਤਾਲਾਬੰਦੀ ਵੀ ਕੀਤੀ ਗਈ ਹੈ ਅਤੇ ਕੱਲ ਫਿਰ ਤੋਂ ਕੈਪਟਨ ਸਰਕਾਰ ਵੱਲੋਂ ਕਈ ਅਹਿਮ ਐਲਾਨ ਕੀਤੇ ਜਾ ਸਕਦੇ ਹਨ। ਉਥੇ ਹੀ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਸੂਬੇ ਦੇ ਆਰਥਿਕ ਢਾਂਚੇ ਨੂੰ ਉੱਚਾ ਚੁੱਕਿਆ ਜਾ ਸਕੇ। ਪਿਛਲੇ ਸਾਲ ਕੀਤੀ ਗਈ ਤਾਲਾਬੰਦੀ ਕਾਰਨ ਬਹੁਤ ਸਾਰੇ ਕਾਰੋਬਾਰ ਠੱਪ ਹੋ ਜਾਣ ਦੇ ਕਾਰਣ ਬਹੁਤ ਸਾਰੇ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਇਸ ਲਈ ਸੂਬਾ ਸਰਕਾਰ ਵੱਲੋਂ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਏ ਜਾ ਰਹੇ ਹਨ।

ਪੰਜਾਬ ਵਿਚ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਬਿਜਲੀ ਬਿਲ ਮੁਆਫ਼ ਕਰਵਾਉਣ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਕੈਪਟਨ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਕਈ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਈ ਮਸਲਿਆਂ ਨੂੰ ਲੈ ਕੇ ਬੇਨਤੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਲੋਕਾਂ ਨੂੰ ਰਾਹਤ ਦਿੰਦੇ ਹੋਏ 6 ਮਹੀਨੇ ਦੇ ਪਾਣੀ ਤੇ ਬਿਜਲੀ ਦੇ ਬਿੱਲ ਮੁਆਫ਼ ਕਰਨ ਤੋਂ ਇਲਾਵਾ ਨਿੱਜੀ ਹਸਪਤਾਲਾਂ ਵਿਚ ਵੀ ਫੀਸ ਨਿਰਧਾਰਤ ਕਰਨ ਦੀ ਅਪੀਲ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਖਿਆ ਗਿਆ ਹੈ ਕਿ ਸੂਬੇ ਵਿੱਚ ਲੋਕਾਂ ਦੀ ਜਾਨ ਬਚਾਉਣ ਲਈ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾਣ ਅਤੇ ਸਾਰੇ ਲੋਕਾਂ ਦਾ ਜਲਦ ਹੀ ਕਰੋਨਾ ਟੀਕਾਕਰਨ ਕੀਤਾ ਜਾਵੇ। ਉਥੇ ਹੀ ਨਿੱਜੀ ਹਸਪਤਾਲਾਂ ਵਿਚ ਵੀ ਮਰੀਜ਼ਾਂ ਦੇ ਇਲਾਜ ਲਈ ਫੀਸ ਦੀ ਸੀਮਾ ਨੂੰ ਨਿਰਧਾਰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਲਾਕ ਪੱਧਰ ਤੇ ਛੋਟੇ ਕਰੋਨਾ ਸੈਂਟਰ ਸਥਾਪਤ ਕੀਤੇ ਜਾਣ। ਜਿਸ ਨਾਲ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਸਾਰੇ ਮਰੀਜ਼ਾਂ ਦਾ ਇਲਾਜ ਕੀਤਾ ਜਾ ਸਕੇ।

ਤਾਂ ਜੋ ਕੋਈ ਵੀ ਮਰੀਜ਼ ਬਿਨਾਂ ਇਲਾਜ ਦੇ ਨਾ ਮਰੇ। ਉਨ੍ਹਾਂ ਕਿਹਾ ਕੇ ਲੋਕਾਂ ਦੀ ਜਾਨ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਦਾ ਪੂਰਾ ਸਾਥ ਦਿੱਤਾ ਜਾਵੇਗਾ। ਉਹ ਵੈਂਟੀਲੇਟਰ ਬਾਰੇ ਵੀ ਬੋਲਦੇ ਹੋਏ ਕਿਹਾ ਕਿ ਪਿਛਲੇ ਇਕ ਸਾਲ ਤੋਂ ਭੇਜੇ ਗਏ ਵੈਂਟੀਲੇਟਰ ਨੂੰ ਅਜੇ ਤੱਕ ਖੋਲਿਆ ਨਹੀਂ ਗਿਆ,ਉਨ੍ਹਾਂ ਕਿਹਾ ਕਿ 12 ਹਜ਼ਾਰ ਪਿੰਡਾਂ ਨੂੰ ਕਵਰ ਕਰਨ ਲਈ 500 ਟੀਮਾਂ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ।

Check Also

ਮਸ਼ਹੂਰ ਅਦਾਕਾਰਾ ਨਾਲ ਵਾਪਰਿਆ ਭਿਆਨਕ ਹਾਦਸਾ , ਪ੍ਰਸ਼ੰਸਕਾਂ ਨੂੰ ਕਿਹਾ ਅਰਦਾਸਾਂ ਕਰੋ

ਆਈ ਤਾਜਾ ਵੱਡੀ ਖਬਰ  ਹਰੇਕ ਕਲਾਕਾਰ ਇਹ ਕੋਸ਼ਿਸ਼ ਕਰਦਾ ਹੈ ਕਿ ਉਹ ਆਪਣੀ ਅਦਾਕਾਰੀ ਦੇ …