ਆਈ ਤਾਜਾ ਵੱਡੀ ਖਬਰ
ਇਸ ਸਮੇਂ ਪੰਜਾਬ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਸਥਿਤੀ ਕਾਫ਼ੀ ਗੰਭੀਰ ਬਣੀ ਹੋਈ ਹੈ। ਜਿਸ ਕਾਰਨ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਲੋਕਾਂ ਨੂੰ ਵੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਸਾਰਿਆਂ ਦੇ ਸਹਿਯੋਗ ਨਾਲ ਇਸ ਉਪਰ ਜਲਦੀ ਕਾਬੂ ਪਾਇਆ ਜਾ ਸਕੇ। ਉਥੇ ਹੀ ਸਰਕਾਰ ਵੱਲੋਂ ਉਲੰਘਣਾ ਕਰਨ ਵਾਲਿਆਂ ਖਿਲਾਫ ਪੁਲਿਸ ਪ੍ਰਸ਼ਾਸਨ ਵੀ ਸਖਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਸੂਬੇ ਅੰਦਰ ਲਾਗੂ ਕੀਤੀਆਂ ਗਈਆਂ ਹਦਾਇਤਾਂ ਨੂੰ 31 ਮਈ ਤੱਕ ਲਈ ਵਧਾ ਦਿੱਤਾ ਗਿਆ ਹੈ।
ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਇੱਥੇ ਲਈ ਇਹ ਵੱਡਾ ਕਦਮ ਚੁੱਕਿਆ ਗਿਆ ਹੈ ਇਸ ਬਾਰੇ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਗਿਆ ਹੈ। ਜ਼ਿਲ੍ਹਾ ਸੰਗਰੂਰ ਦੇ ਵਿੱਚ ਕਰੋਨਾ ਦੌਰ ਦੇ ਵਿਚ ਲੋਕਾਂ ਨੂੰ 24 ਘੰਟੇ ਸਹਾਇਤਾ ਦੇਣ ਲਈ ਇਕ ਹੈਲਪ ਲਾਈਨ ਨੰਬਰ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦਾ ਐਲਾਨ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ ਵੱਲੋਂ ਕੀਤਾ ਗਿਆ ਹੈ।
ਜਿੱਥੇ ਇਸ ਮੁਹਿੰਮ ਨੂੰ ਜਿੰਮੇਵਾਰ ਸੰਗਰੂਰ ਮੁਹਿੰਮ ਦਾ ਨਾਮ ਦਿੱਤਾ ਗਿਆ ਹੈ। ਉਥੇ ਹੀ ਸੰਗਰੂਰ ਜ਼ਿਲ੍ਹੇ ਦੇ ਲੋਕਾਂ ਨੂੰ ਕਰੋਨਾ ਦੀ ਭਿਆਨਕ ਸਥਿਤੀ ਵਿਚ ਹਰ ਇੱਕ ਤਰਾਂ ਦੀ ਡਾਕਟਰੀ ਸਹਾਇਤਾ ਦੇਣ ਦਾ ਯਕੀਨ ਦੁਆਇਆ ਗਿਆ ਹੈ। ਵਿਜੇ ਇੰਦਰ ਸਿੰਗਲਾ ਵੱਲੋਂ ਜਾਰੀ ਕੀਤੇ ਗਏ ਹੈਲਪਲਾਇਨ ਨੰਬਰ ਤੇ ਵਟਸਐਪ ਵੀ ਜਾਰੀ ਕੀਤਾ ਗਿਆ ਹੈ ਜਿਸ ਤੇ ਲੋਕਾਂ ਵੱਲੋਂ ਫ਼ੋਨ ਜਾਂ ਮੈਸੇਜ ਕਰਕੇ ਜਵਾਬ ਮੰਗਿਆ ਜਾ ਸਕਦਾ ਹੈ।
ਜਾਰੀ ਕੀਤੇ ਗਏ ਇਸ ਨੰਬਰ ਉਪਰ 88981-00004 ਮੈਡੀਕਲ ਸਹਾਇਤਾ ਲਈ ਕਾਲ ਜਾ ਮੈਸਜ ਕੀਤਾ ਜਾ ਸਕਦਾ ਹੈ। ਜਿਸ ਉਪਰਾਂਤ ਦੋ ਘੰਟਿਆਂ ਦੇ ਅੰਦਰ ਨਿਜੀ ਤੌਰ ਤੇ ਵਲੰਟੀਅਰਾਂ ਵੱਲੋਂ ਸਹਾਇਤਾ ਮੁਹਈਆ ਕਰਵਾਈ ਜਾਵੇਗੀ। ਜਿਸ ਸਬੰਧੀ ਮਰੀਜ਼ਾਂ ਨੂੰ ਸਮੱਸਿਆਵਾਂ ਪੇਸ਼ ਆ ਰਹੀਆਂ ਹੋਣਗੀਆਂ ਉਹ ਸਹੂਲਤਾਂ ਦਿੱਤੀਆਂ ਜਾਣਗੀਆਂ। ਓਥੇ ਹੀ ਸ਼ੁਰੂ ਕੀਤੇ ਗਏ ਕਰੋਨਾ ਵਾਰ ਰੂਮ ਵਿੱਚ ਰੋਜ਼ਾਨਾ ਕੀਤੇ ਜਾਣ ਵਾਲੇ ਕੰਮਾਂ ਦੀ ਨਿਗਰਾਨੀ ਵੀ ਕੀਤੀ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …