Breaking News

ਪੰਜਾਬ ਚ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸ਼ਾਮ 8 ਵਜੇ ਤੋਂ ਸਵੇਰੇ 5 ਤਕ ਲਈ ਜਾਰੀ ਹੋਗਿਆ ਵੱਡਾ ਹੁਕਮ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਬਹੁਤ ਸਾਰੇ ਪੁਖਤਾ ਕਦਮ ਚੁੱਕੇ ਜਾਂਦੇ ਹਨ ਕਿਉਂਕਿ ਕੁਝ ਗੈਰ-ਸਮਾਜਿਕ ਅਨਸਰਾਂ ਵੱਲੋਂ ਪੰਜਾਬ ਦੇ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੀਤੇ ਦਿਨੀਂ ਜਿਥੇ ਕੁਝ ਦਹਿਸ਼ਤਗਰਦਾਂ ਵੱਲੋਂ ਵੱਖ-ਵੱਖ ਜਗ੍ਹਾ ਹਮਲੇ ਕਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਸਨ ਅਤੇ ਮੁੱਖ ਮੰਤਰੀ ਉਪਰ ਵੀ ਜਾਨੋ ਮਾਰਨ ਦੀ ਧਮਕੀ ਦਿੰਦਿਆਂ ਹੋਇਆ ਇਕ ਪੱਤਰ ਜਾਰੀ ਕੀਤਾ ਗਿਆ ਸੀ ਜੋ ਕਿ ਬੀਤੇ ਦਿਨੀਂ ਸੁਲਤਾਨਪੁਰ ਦੇ ਰੇਲਵੇ ਸਟੇਸ਼ਨ ਤੋਂ ਪ੍ਰਾਪਤ ਕੀਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਚੌਕਸ ਰਹਿਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।

ਹੁਣ ਪੰਜਾਬ ਵਿਚ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਸ਼ਾਮ 8 ਵਜੇ ਤੋਂ ਸਵੇਰੇ 5 ਵਜੇ ਤੱਕ ਲਈ ਇਹ ਹੁਕਮ ਜਾਰੀ ਹੋ ਗਿਆ ਹੈ ਵੱਡੀ ਖਬਰ ਸਾਹਮਣੇ ਆਈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਦੇ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲੇ ਦੀ ਹੱਦ ਅੰਦਰ ਕੁਝ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਜਿੱਥੇ ਸ਼ਾਮ ਨੂੰ ਅੱਠ ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਜਿਸ ਵਾਸਤੇ ਉਨ੍ਹਾਂ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ, ਨਗਰ ਪੰਚਾਇਤਾਂ ਅਤੇ ਨਗਰ ਕੌਂਸਲ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਉਨ੍ਹਾਂ ਵੱਲੋਂ ਠੀਕਰੀ ਪਹਿਰੇ ਨੂੰ ਲਾਗੂ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ। ਉੱਥੇ ਹੀ ਠੀਕਰੀ ਪਹਿਰਾ ਲਗਾਉਣ ਵਾਲੇ ਵਿਅਕਤੀਆਂ ਦੀ ਸੂਚਨਾ ਵੀ ਪਹਿਲਾਂ ਮੁੱਖ ਥਾਣਾ ਅਫਸਰ ਨੂੰ ਜਾਰੀ ਕੀਤੀ ਜਾਵੇਗੀ। ਜਿੱਥੇ ਜਿਲੇ ਦੀ ਹੱਦ ਅੰਦਰ ਸਾਰੇ ਤੰਦਰੁਸਤ ਵਿਅਕਤੀਆਂ ਵੱਲੋਂ ਇਹ ਠੀਕਰੀ ਪਹਿਰਾ ਲਗਾਇਆ ਜਾਵੇਗਾ। ਉਥੇ ਹੀ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕੀਤਾ ਜਾ ਸਕਦਾ ਹੈ।

ਜਿਸ ਵਾਸਤੇ ਜਿਲੇ ਦੀ ਹੱਦ ਅੰਦਰ ਆਉਣ ਵਾਲੇ ਸਾਰੇ ਪਿੰਡਾਂ ਸ਼ਹਿਰਾਂ ਅਤੇ ਕਸਬਿਆਂ ਵਿੱਚ ਲਾਗੂ ਕੀਤੇ ਗਏ ਇਹ ਆਦੇਸ਼ 31 ਮਈ 2022 ਤੱਕ ਜਾਰੀ ਰਹਿਣਗੇ। ਉੱਥੇ ਹੀ ਪੈਟਰੌਲ ਪੰਪਾਂ, ਸਕੂਲ, ਵੱਖ-ਵੱਖ ਧਾਰਮਿਕ ਅਦਾਰਿਆਂ, ਰੇਲ ਦੀਆਂ ਪਟੜੀਆਂ, ਅਨਾਜ਼ ਦੇ ਭੰਡਾਰ ,ਹੋਰ ਸਰਕਾਰੀ ਦਫਤਰਾਂ, ਤੇ ਟਰਾਸਫਾਰਮਜ਼, ਪਾਵਰ ਟਰਾਸਮਿਸ਼ਨ ਲਾਈਨਾਂ, ਡਰੇਨਾਂ , ਪੁੱਲ ਅਤੇ ਨਹਿਰਾਂ ਦੇ ਕੰਢੇ ਦੀ ਸੁਰੱਖਿਆ ਨੂੰ ਦੇਖਦੇ ਹੋਏ ਆਦੇਸ਼ ਜਾਰੀ ਕੀਤੇ ਗਏ ਹਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …