Breaking News

ਪੰਜਾਬ ਚ ਮੌਸਮ ਨੂੰ ਲੈਕੇ ਆਈ ਵੱਡੀ ਖਬਰ, ਇਹਨਾਂ ਤਰੀਕਾਂ ਚ ਮੀਂਹ ਨੂੰ ਲੈਕੇ ਕੀਤੀ ਭਵਿੱਖਬਾਣੀ

ਆਈ ਤਾਜਾ ਵੱਡੀ ਖਬਰ 

ਇਸ ਸਰਦੀ ਦੇ ਮੌਸਮ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈਣ ਵਾਲੇ ਕੋਹਰੇ ਦੇ ਕਾਰਣ ਜਿੱਥੇ ਸੀਤ ਲਹਿਰ ਵਿੱਚ ਵਾਧਾ ਹੋਇਆ ਹੈ। ਇਸ ਠੰਡ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕ ਬਿਮਾਰੀਆਂ ਨਾਲ ਵੀ ਜੂਝ ਰਹੇ ਹਨ। ਬੀਤੇ ਦਿਨੀਂ ਜਿੱਥੇ ਧੁੰਦ ਦੇ ਮੌਸਮ ਵਿੱਚ ਲੋਕਾਂ ਨੂੰ ਆਉਣ-ਜਾਣ ਵਿਚ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਆਈਆਂ ਉਥੇ ਹੀ ਸਰਦੀ ਦੇ ਮੌਸਮ ਨੂੰ ਲੈ ਕੇ ਲੋਕਾਂ ਵੱਲੋਂ ਆਪਣਾ ਬਚਾਅ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਵੀ ਜਾਰੀ ਕੀਤੀ ਜਾ ਰਹੀ ਹੈ।

ਹੁਣ ਪੰਜਾਬ ਚ ਮੌਸਮ ਨੂੰ ਲੈ ਕੇ ਆਈ ਵੱਡੀ ਖਬਰ, ਇਹਨਾਂ ਤਰੀਕਾਂ ਚ ਮੀਂਹ ਨੂੰ ਲੈ ਕੇ ਕੀਤੀ ਭਵਿੱਖਬਾਣੀ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੇ ਮੌਸਮ ਬਾਰੇ ਜਾਣਕਾਰੀ ਜਾਰੀ ਕੀਤੀ ਗਈ ਹੈ। ਜਿੱਥੇ ਹੁਣ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੇ ਦੌਰਾਨ 22 ਤਰੀਕ ਤੋਂ ਲੈ ਕੇ 26 ਤਰੀਕ ਤੱਕ ਮੀਂਹ ਦੀ ਚਿਤਾਵਨੀ ਵੀ ਮੌਸਮ ਵਿਭਾਗ ਵੱਲੋਂ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਵਿੱਚ ਠੰਡ ਦੇ ਮੌਸਮ ਦੌਰਾਨ ਜਿਥੇ ਲੋਕੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।

ਜਿੱਥੇ ਬੀਤੇ ਦਿਨ ਵੀ ਆਦਮਪੁਰ ‘ਚ ਮਾਈਨਸ ਇਕ ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ, ਦੱਸ ਦੇਈਏ ਕਿ ਸੂਬੇ ਵਿੱਚ ਕਈ ਇਲਾਕਿਆਂ ਵਿਚ ਬੁਧਵਾਰ ਨੂੰ ਕੁਝ ਇਲਾਕਿਆਂ ਵਿਚ ਧੁੱਪ ਰਹੀ ਹੈ ਅਤੇ ਕੁਝ ਜਗਹਾ ਤੇ ਬੱਦਲਵਾਈ ਰਹੀ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ 22 ਤਾਰੀਖ਼ ਤੋਂ ਲੈ ਕੇ 26 ਤਾਰੀਖ਼ ਤੱਕ ਸੂਬੇ ਦੇ ਵੱਖ-ਵੱਖ ਇਲਾਕਿਆਂ ‘ਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਸੁੱਕੀ ਠੰਡ ਤੋਂ ਲੋਕਾਂ ਨੂੰ ਰਾਹਤ ਮਿਲੇਗੀ।

ਦੱਸਣਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ‘ਚ ਕੜਾਕੇ ਦੀ ਠੰਡ ਪੈਣ ਕਾਰਨ ਤਾਪਮਾਨ ਮਾਈਨਸ ਡਿਗਰੀ ਤੱਕ ਪਹੁੰਚ ਗਿਆ ਹੈ। ਉੱਥੇ ਇੱਕ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਆਉਣ ਵਾਲੇ ਠੰਡ ਦੇ ਇਸ ਮੌਸਮ ਵਿਚ ਆਪਣਾ ਬਚਾਅ ਰੱਖਣ ਵਾਸਤੇ ਆਖਿਆ ਗਿਆ ਹੈ ਕਿਉਂਕਿ ਪੈਣ ਵਾਲੀ ਠੰਡ ਬਜ਼ੁਰਗਾਂ ਅਤੇ ਬੱਚਿਆਂ ਲਈ ਕਾਫੀ ਨੁਕਸਾਨਦਾਇਕ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …