ਆਈ ਤਾਜ਼ਾ ਵੱਡੀ ਖਬਰ
ਕਈ ਸਾਲਾਂ ਦੇ ਰਿਕਾਰਡ ਜਿਥੇ ਇਸ ਸਾਲ ਪੈਣ ਵਾਲੀ ਗਰਮੀ ਨੇ ਤੋੜ ਦਿੱਤੇ ਹਨ ਉਥੇ ਹੀ ਲੋਕਾਂ ਨੂੰ ਇਸ ਗਰਮੀ ਦੇ ਕਾਰਨ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ। ਹੁਣ ਭਾਰੀ ਬਰਸਾਤ ਦੇ ਨਾਲ ਜਿੱਥੇ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਮਿਲੀ ਹੈ। ਉਥੇ ਹੀ ਕਿਸਾਨਾਂ ਵੱਲੋਂ ਬੀਜੀ ਗਈ ਝੋਨੇ ਦੀ ਫਸਲ ਨੂੰ ਵੀ ਇਸ ਬਰਸਾਤ ਦਾ ਕਾਫੀ ਫਾਇਦਾ ਹੋਇਆ ਹੈ। ਕਿਉਂਕਿ ਝੋਨੇ ਦੀ ਫਸਲ ਨੂੰ ਵਧੇਰੇ ਮਾਤਰਾ ਵਿੱਚ ਪਾਣੀ ਦੀ ਜ਼ਰੂਰਤ ਹੁੰਦੀ ਹੈ ਜਦਕਿ ਹੁਣ ਝੋਨੇ ਦੀ ਫਸਲ ਵੱਡੀ ਹੋਣ ਕਾਰਨ ਪਾਣੀ ਦੀ ਜ਼ਰੂਰਤ ਵੀ ਪਹਿਲਾਂ ਦੇ ਮੁਕਾਬਲੇ ਘੱਟ ਗਈ ਹੈ।
ਹੁਣ ਪੰਜਾਬ ਵਿੱਚ ਮੌਸਮ ਵਿਭਾਗ ਵਲੋਂ ਆਈ ਵੱਡੀ ਖਬਰ,ਆਉਣ ਵਾਲੇ ਦਿਨਾਂ ਲਈ ਜਾਰੀ ਕਰਤੀ ਭਵਿੱਖਬਾਣੀ , ਜਿਸ ਬਾਰੇ ਆਈ ਤਾਜ਼ਾ ਜਾਣਕਾਰੀ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਜਿਥੇ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਮੁਹਈਆ ਕਰਵਾਈ ਜਾਂਦੀ ਹੈ ਤਾਂ ਜੋ ਲੋਕਾਂ ਨੂੰ ਆਉਣ ਵਾਲੇ ਦਿਨਾਂ ਦੇ ਮੌਸਮ ਬਾਰੇ ਪਤਾ ਲੱਗ ਸਕੇ। ਹੁਣ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ 2 ਸਤੰਬਰ ਤੱਕ ਲਈ ਕੱਲ੍ਹ ਤੋਂ ਹੀ ਪੰਜਾਬ ਵਿੱਚ ਮੌਸਮ ਦੀ ਤਬਦੀਲੀ ਆ ਜਾਵੇਗੀ।
ਜਿਸ ਬਾਬਤ ਮੌਸਮ ਵਿਭਾਗ ਵੱਲੋਂ ਅਲਰਟ ਵੀ ਜਾਰੀ ਕਰ ਦਿਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿਖਬਾਣੀ ਦੇ ਅਨੁਸਾਰ ਜਿਥੇ ਪੰਜਾਬ ਦੇ ਮੰਗਲਵਾਰ ਤੋਂ ਪੱਛਮੀ ਮਾਲਵੇ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਮੌਸਮ ਦੀ ਤਬਦੀਲੀ ਹੋਵੇਗੀ ਉੱਥੇ ਹੀ ਚਾਰ ਦਿਨਾਂ ਤਕ ਬੱਦਲਵਾਈ, ਗਰਜ ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਿਥੇ ਤੇਜ਼ ਹਵਾਵਾਂ ਚੱਲਣਗੀਆਂ ਉੱਥੇ ਹੀ ਤਾਪਮਾਨ ਵਿੱਚ ਵੀ ਗਿਰਾਵਟ ਨਜ਼ਰ ਆਵੇਗੀ। ਮੌਸਮ ਦੀ ਇਹ ਤਬਦੀਲੀ ਵਿਭਾਗ ਦੀ ਭਵਿੱਖਬਾਣੀ ਮੁਤਾਬਕ 2 ਸਤੰਬਰ ਤੱਕ ਰਹਿਣ ਦੀ ਸੰਭਾਵਨਾ ਹੈ।
ਅਗਸਤ ਮਹੀਨੇ ਵਿੱਚ ਪੂਰੇ ਪੰਜਾਬ ਵਿੱਚ ਜਿੱਥੇ ਬਹੁਤ ਘੱਟ ਮਾਤਰਾ ਵਿੱਚ ਬਰਸਾਤ ਹੋਈ ਹੈ ਅਤੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਿਆ ਹੈ। ਉਥੇ ਹੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚੋਂ ਥੋੜੀ ਬਰਸਾਤ ਹੋਈ ਹੈ ਅਤੇ ਕੁਝ ਜ਼ਿਲ੍ਹਿਆ ਵਿੱਚ ਨਾਮਾਤਰ ਬਰਸਾਤ ਹੋਈ। 2 ਸਤੰਬਰ ਤੋਂ ਬਾਅਦ ਮੌਸਮ ਸਾਫ਼ ਰਹੇਗਾ। ਉਥੇ ਹੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਹੁਣ ਸਤੰਬਰ ਵਿਚ ਵਧੇਰੇ ਬਰਸਾਤ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …