ਆਈ ਤਾਜ਼ਾ ਵੱਡੀ ਖਬਰ
ਇਕ ਪਾਸੇ ਪੰਜਾਬ ‘ਚ ਗਰਮੀ ਲਗਾਤਾਰ ਵਧ ਰਹੀ ਹੈ । ਜਿਸ ਦੇ ਚਲਦੇ ਹੁਣ ਆਮ ਲੋਕਾਂ ਨੂੰ ਖਾਸੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਹਰ ਕਿਸੇ ਦੇ ਵੱਲੋਂ ਇਸ ਗਰਮੀ ਦੇ ਮੌਸਮ ‘ਚ ਬਚਣ ਲਈ ਵੱਖ ਵੱਖ ਉਪਾਅ ਕੀਤੇ ਜਾ ਰਹੇ ਹਨ ਤਾਂ ਜੋ ਇਸ “ਲੂ” ਲੱਗਣ ਵਾਲੀ ਗਰਮੀ ਤੋਂ ਬਚਿਆ ਜਾ ਸਕੇ । ਪੰਜਾਬ ਵਿੱਚ ਹੁਣ ਗਰਮੀ ਹਰ ਰੋਜ਼ ਆਪਣੀ ਪਕੜ ਮਜ਼ਬੂਤ ਕਰਦੀ ਹੋਈ ਨਜ਼ਰ ਆ ਰਹੀ ਹੈ । ਉੱਥੇ ਹੀ ਹੁਣ ਪੰਜਾਬ ਵਿੱਚ ਮੌਸਮ ਵਿਭਾਗ ਦੇ ਵੱਲੋਂ ਇੱਕ ਵੱਡੀ ਭਵਿੱਖਬਾਣੀ ਕਰ ਦਿੱਤੀ ਗਈ ਹੈ । ਜਿਸ ਦੇ ਚੱਲਦੇ ਹੁਣ ਪੰਜਾਬ ਵਿੱਚ 27 ਅਤੇ 28 ਅਪ੍ਰੈਲ ਤਰੀਕ ਤੱਕ ਅਲਰਟ ਜਾਰੀ ਹੋ ਚੁੱਕਿਆ ਹੈ ।
ਦਰਅਸਲ ਹੁਣ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ । ਮੌਸਮ ਮਾਹਰਾਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ 25 ਅਪ੍ਰੈਲ ਨੂੰ ਪੰਜਾਬ ਦੇ ਜੋ ਇਲਾਕੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਹਨ ਉਨ੍ਹਾਂ ਇਲਾਕਿਆਂ ਦੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ । ਪਰ ਦੂਜੇ ਪਾਸੇ 27 ਅਤੇ 28 ਅਪ੍ਰੈਲ ਨੂੰ ਪੰਜਾਬ ਵਿੱਚ ਲੂ ਦਾ ਕਹਿਰ ਵਧੇਗਾ । ਇਨ੍ਹਾਂ ਦਿਨਾਂ ‘ਚ ਪੰਜਾਬ ਵਿੱਚ ਬਹੁਤ ਗਰਮੀ ਪਵੇਗੀ । ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਚ ਹੁਣ ਲਗਾਤਾਰ ਗਰਮੀ ਵਧ ਰਹੀ ਹੈ।
ਜਿਸ ਦੇ ਚਲਦਿਆਂ ਆਮ ਲੋਕਾਂ ਨੂੰ ਖਾਸੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉੱਥੇ ਹੀ ਪੰਜਾਬ ਵਿਚ ਇਕ ਦੋ ਦਿਨ ਵਿਚ ਤਾਪਮਾਨ ਦੀ ਗਿਰਾਵਟ ਤੋਂ ਬਾਅਦ ਕੱਲ੍ਹ ਯਾਨੀ ਐਤਵਾਰ ਨੂੰ ਤਾਪਮਾਨ 41 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਸੋ ਇਕ ਪਾਸੇ ਗਰਮੀ ਲਗਾਤਾਰ ਆਪਣਾ ਕਹਿਰ ਦਿਖਾ ਰਹੀ ਹੈ , ਲੋਕ ਖਾਸੇ ਪ੍ਰੇਸ਼ਾਨ ਹਨ , ਇਸ ਵਧ ਰਹੀ ਗਰਮੀ ਦੇ ਚੱਲਦੇ ਬਾਜ਼ਾਰਾਂ ਤੇ ਸਡ਼ਕਾਂ ਉੱਪਰ ਲੋਕਾਂ ਦੀ ਚਹਿਲ ਪਹਿਲ ਵੀ ਘੱਟ ਮਾਤਰਾ ਵਿੱਚ ਵੇਖਣ ਨੂੰ ਮਿਲਦੀ ਹੈ, ਕਿਉਂਕਿ ਗਰਮੀ ਦੇ ਮੌਸਮ ਵਿੱਚ ਅਕਸਰ ਹੀ ਲੋਕ ਬਿਮਾਰੀਆਂ ਨਾਲ ਘਿਰ ਜਾਂਦੇ ਹਨ।
ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਦਿੱਕਤਾਂ ਅਤੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ । ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਮੌਸਮ ਵਿਭਾਗ ਦੀ ਤਾਂ ਮੌਸਮ ਵਿਭਾਗ ਦੇ ਵੱਲੋਂ ਜਿੱਥੇ ਸਮੇਂ ਸਮੇਂ ਤੇ ਮੌਸਮ ਨੂੰ ਲੈ ਕੇ ਭਵਿੱਖਬਾਣੀ ਕੀਤੀ ਜਾਂਦੀ ਹੈ । ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਦੇ ਵੱਲੋਂ ਲੋਕਾਂ ਨੂੰ ਗਰਮੀ ਦੇ ਕਹਿਰ ਤੋਂ ਬਚਣ ਦੇ ਲਈ ਕੁਝ ਟਿਪਸ ਵੀ ਦਿੱਤੀਆਂ ਜਾਂਦੀਆਂ ਹਨ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …