ਆਈ ਤਾਜ਼ਾ ਵੱਡੀ ਖਬਰ
ਗਰਮੀ ਨੇ ਜਿਥੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ ਉਥੇ ਹੀ ਇਸ ਗਰਮੀ ਦੇ ਕਾਰਨ ਲੋਕਾਂ ਨੂੰ ਕਈ ਤਰਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਤਾਪਮਾਨ ਵਿੱਚ ਆਏ ਦਿਨ ਹੀ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਇਨਸਾਨਾਂ ਤੋਂ ਬਿਨ੍ਹਾਂ ਪਸ਼ੂ ,ਪੰਛੀਆਂ, ਜਾਨਵਰਾਂ ਅਤੇ ਫਸਲਾਂ ਉਪਰ ਵੀ ਇਸ ਗਰਮੀ ਦਾ ਅਸਰ ਹੋਇਆ ਹੈ। ਜਿੱਥੇ ਗਰਮੀ ਦੇ ਵਧੇਰੇ ਪੈਣ ਕਾਰਨ ਕਿਸਾਨਾਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੀਆਂ ਫਸਲਾਂ ਨੂੰ ਵੀ ਨੁਕਸਾਨ ਹੋ ਰਿਹਾ ਹੈ। ਉੱਥੇ ਹੀ ਦੁਪਹਿਰ ਦੇ ਸਮੇਂ ਘਰ ਤੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਜਾਂਦਾ ਹੈ ਅਤੇ ਬਿਜਲੀ ਦੇ ਲੱਗਣ ਵਾਲੇ ਕੱਟ ਲੋਕਾਂ ਨੂੰ ਹੋਰ ਵੀ ਪ੍ਰੇਸ਼ਾਨ ਕਰ ਦਿੰਦੇ ਹਨ।
ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਮੁਹਈਆ ਕਰਵਾਈ ਜਾਂਦੀ ਹੈ। ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੀ ਮੌਸਮ ਸਬੰਧੀ ਜਾਣਕਾਰੀ ਪਹਿਲਾਂ ਹੀ ਲੋਕਾਂ ਨੂੰ ਦੇ ਦਿੱਤੀ ਹੈ ਜਿਸ ਦੇ ਅਨੁਸਾਰ ਉਨ੍ਹਾਂ ਵੱਲੋਂ ਕੰਮਕਾਜ ਕੀਤੇ ਜਾ ਸਕਣ।
ਉੱਥੇ ਹੀ ਹੁਣ ਦੱਸਿਆ ਗਿਆ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਤਾਪਮਾਨ ਵਿੱਚ ਹੋਰ ਵਾਧਾ ਦੇਖਿਆ ਜਾਵੇਗਾ ਜਿਸ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਦੇ ਕਹਿਰ ਦਾ ਸਾਹਮਣਾ ਕਰਨਾ ਪਵੇਗਾ ਅਤੇ ਆਉਣ ਵਾਲੇ ਇਹਨਾਂ ਦਿਨਾਂ ਦੇ ਵਿੱਚ ਵਗਣ ਵਾਲੀ ਲੂ ਤੋਂ ਵੀ ਲੋਕਾਂ ਨੂੰ ਬਚਣ ਦੀ ਵੀ ਅਪੀਲ ਕੀਤੀ ਗਈ ਹੈ। 12 ਤੋਂ 13 ਜੂਨ ਤੱਕ ਜਿੱਥੇ ਮੌਸਮ ਖੁਸ਼ਕ ਰਹੇਗਾ ਉਥੇ ਹੀ ਗਰਮੀ ਦਾ ਕਹਿਰ ਵੀ ਇਸੇ ਤਰ੍ਹਾਂ ਜਾਰੀ ਰਹੇਗਾ।
ਪੰਜਾਬ ਵਿੱਚ ਜਿੱਥੇ ਬਠਿੰਡਾ ਸਭ ਤੋਂ ਵੱਧ ਤਾਪਮਾਨ ਵਾਲਾ ਜ਼ਿਲ੍ਹਾ ਦਰਜ ਕੀਤਾ ਗਿਆ ਜਿੱਥੇ ਸ਼ੁੱਕਰਵਾਰ ਨੂੰ ਬਠਿੰਡੇ ਦਾ ਤਾਪਮਾਨ 44.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਦਿੱਲੀ ਦੇ ਕੁਝ ਇਲਾਕਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਿਥੇ ਲੂ ਚਲ ਸਕਦੀ ਹੈ। ਪੰਜਾਬ, ਹਿਮਾਚਲ, ਉਤਰਾਖੰਡ, ਰਾਜਸਥਾਨ, ਜੰਮੂ, ਹਰਿਆਣਾ, ਦਿੱਲੀ ਦੇ ਵਿੱਚ 4 ਤੋਂ 5 ਜੂਨ ਨੂੰ ਲੂ ਚਲਣ ਦੇ ਅਸਾਰ ਦੱਸੇ ਗਏ ਹਨ। ਉਥੇ ਹੀ ਕੁਝ ਹੋਰ ਸੂਬਿਆਂ ਦੇ ਵਿੱਚ 4 ਤੋਂ 8 ਜੂਨ ਤੱਕ ਲਹੂ ਦੇ ਚੱਲਣ ਦੀ ਸੰਭਾਵਨਾ ਦੱਸੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …