ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਚਲਦਿਆਂ ਹੋਇਆਂ ਜਿੱਥੇ ਸਾਰੀ ਦੁਨੀਆਂ ਵਿੱਚ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਅਜੇ ਤੱਕ ਲੋਕ ਇਸ ਕਰੋਨਾ ਦੀ ਚਪੇਟ ਤੋਂ ਬਾਹਰ ਨਹੀਂ ਆ ਸਕੇ। ਇਸ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਕੁਦਰਤੀ ਕਰੋਪੀਆਂ ਦੇ ਸਾਹਮਣੇ ਆਉਣ ਨਾਲ ਲੋਕਾਂ ਵਿੱਚ ਵਧੇਰੇ ਡਰ ਵੀ ਵੇਖਿਆ ਜਾ ਰਿਹਾ ਹੈ। ਕਿਉਂਕਿ ਇਨ੍ਹਾਂ ਕੁਦਰਤੀ ਕਰੋਪੀਆਂ ਦੇ ਚਲਦਿਆਂ ਹੋਇਆਂ ਬਹੁਤ ਸਾਰਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਬਹੁਤ ਸਾਰੇ ਦੇਸ਼ਾਂ ਵਿੱਚ ਹੋ ਰਿਹਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕੁਦਰਤੀ ਕਰੋਪੀਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਪੰਜਾਬ ਵਿਚ ਹੁਣ ਲੰਪੀ ਮਗਰੋਂ ਖਤਰਨਾਕ ਵਾਇਰਸ ਦੀ ਐਂਟਰੀ ਹੋਈ ਹੈ ਜਿਥੇ ਇਨਸਾਨਾਂ ਨੂੰ ਵੀ ਏਨੇ ਕੇਸ ਮਿਲਣ ਨਾਲ ਖਤਰਾ ਪੈਦਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚੋਂ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿੱਥੇ ਇੱਕ ਨਵੇਂ ਵਾਈਰਸ ਨੇ ਦਸਤਕ ਦੇ ਦਿੱਤੀ ਹੈ। ਦੱਸ ਦਈਏ ਕਿ ਇਹ ਵਾਇਰਸ ਜਿੱਥੇ ਜਾਨਵਰਾਂ ਵਿੱਚ ਪਾਇਆ ਜਾਂਦਾ ਹੈ ਉਥੇ ਹੀ ਇਹ ਵਾਇਰਸ ਹੁਣ ਇਨਸਾਨਾਂ ਵਿੱਚ ਵੀ ਪੈਦਾ ਹੋ ਗਿਆ ਹੈ।
ਪੰਜਾਬ ਦੇ ਬਠਿੰਡਾ,ਹੁਸ਼ਿਆਰਪੁਰ , ਤੇ ਲੁਧਿਆਣਾ ਦੇ ਵਿੱਚ ਇਸਦੇ ਇੱਕ ਇੱਕ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਸਾਹਮਣੇ ਆਉਣ ਵਾਲੇ ਇਸ ਜਾਨਲੇਵਾ ਗਲੈਂਡਰਜ਼ ਵਾਇਰਸ ਦੇ ਕਾਰਨ ਲੋਕਾਂ ਵਿਚ ਡਰ ਪੈਦਾ ਹੋ ਗਿਆ ਹੈ। ਸਿਹਤ ਵਿਭਾਗ ਵੱਲੋਂ ਇਸ ਦੀ ਜਾਣਕਾਰੀ ਦਿੰਦਿਆਂ ਹੋਇਆਂ ਜਿੱਥੇ ਸਾਰੇ ਜ਼ਿਲ੍ਹਿਆਂ ਵਿੱਚ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਉਥੇ ਹੀ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਚੌਕਸੀ ਵਰਤਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।
ਪਸ਼ੂ ਪਾਲਣ ਵਿਭਾਗ ਵੱਲੋਂ ਵੀ ਲੋਕਾਂ ਨੂੰ ਇਸ ਸਬੰਧੀ ਸੁਚੇਤ ਕੀਤਾ ਗਿਆ ਹੈ। ਉਥੇ ਹੀ ਪਸ਼ੂ ਪਾਲਣ ਵਿਭਾਗ ਨੇ ਐਡਵਾਈਜ਼ਰੀ ਜਾਰੀ ਕਰਦੇ ਹੋਏ ਅਲਰਟ ਵੀ ਪ੍ਰਭਾਵਿਤ ਜ਼ਿਲਿਆਂ ਵਿਚ ਜਾਰੀ ਕਰ ਦਿੱਤਾ ਹੈ। ਇਹ ਵਾਇਰਸ ਜਿਥੇ ਗਧਿਆਂ ਖੱਚਰਾਂ ਅਤੇ ਘੋੜਿਆਂ ਵਿਚ ਹੁੰਦਾ ਹੈ ਉਥੇ ਹੀ ਇਸ ਦੀ ਇਨਫੈਕਸ਼ਨ ਹੁਣ ਇਨਸਾਨਾਂ ਨੂੰ ਵੀ ਹੋ ਸਕਦੀ ਹੈ। ਪਸ਼ੂ ਪਾਲਣ ਵਿਭਾਗ ਵੱਲੋਂ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਘੋੜ ਸਵਾਰੀ ਕਰਨ ਵਾਲਿਆਂ ਨੂੰ ਵੀ ਸਾਵਧਾਨੀ ਵਰਤਣੀ ਚਾਹੀਦੀ ਹੈ। ਅਗਰ ਕੋਈ ਵੀ ਜਾਨਵਰ ਪ੍ਰਭਾਵਤ ਹੁੰਦਾ ਹੈ ਤਾਂ ਉਸ ਨੂੰ 10 ਫੁੱਟ ਦਾ ਟੋਆ ਪੁੱਟ ਕੇ ਦੱਬਾਉਣਾ ਚਾਹੀਦਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …