ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ ਉਥੇ ਇਨ੍ਹਾਂ ਹਾਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਜਿੱਥੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਵਾਹਨ ਚਲਾਉਣ ਵਾਲਿਆਂ ਲਈ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਨਾਲ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦਾ ਵੀ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਸਕੇ। ਪਰ ਕੁਝ ਵਾਹਨ ਚਾਲਕਾਂ ਵੱਲੋਂ ਅੱਗੇ ਵਧਣ ਦੀ ਕਾਹਲ ਦੇ ਚਲਦਿਆਂ ਹੋਇਆਂ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਬਹੁਤ ਸਾਰੇ ਭਿਆਨਕ ਹਾਦਸਿਆਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ।
ਉਥੇ ਇਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੀ ਬੇਕਸੂਰਾਂ ਦੀ ਜਾਨ ਚਲੀ ਜਾਂਦੀ ਹੈ। ਹੁਣ ਪੰਜਾਬ ਵਿੱਚ ਕਹਿਰ ਵਾਪਰਿਆ ਹੈ ਜਿੱਥੇ ਪੈਸੇ ਲੈਣ ਜਾ ਰਹੇ ਕਿਸਾਨ ਦੀ ਦਰਦਨਾਕ ਹਾਦਸੇ ਵਿੱਚ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦਰਦਨਾਕ ਹਾਦਸਾ ਵਾਪਰਣ ਦਾ ਮਾਮਲਾ ਮਾਛੀਵਾੜਾ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਗਰੀਬ ਕਿਸਾਨ ਉਸ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਸਮੇਂ ਉਹ ਆਪਣੇ ਪੁੱਤਰ ਦੇ ਨਾਲ ਮੰਡੀ ਵਿੱਚ ਵੇਚੀ ਗਈ ਫ਼ਸਲ ਦੇ ਪੈਸੇ ਲੈਣ ਜਾ ਰਿਹਾ ਸੀ। ਮ੍ਰਿਤਕ ਦੀ ਪਹਿਚਾਣ ਗਿਆਨ ਚੰਦ 65 ਸਾਲਾਂ ਵਾਸੀ ਪਿੰਡ ਚੱਕੀ ਵਜੋਂ ਹੋਈ ਹੈ।
ਜੋ ਕਿ ਰਾਹੋਂ ਰੋਡ ਤੇ ਇਕ ਚਾਹ ਦੀ ਦੁਕਾਨ ਕਰਦਾ ਹੈ ਅਤੇ ਨਾਲ ਹੀ ਆਪਣੀ ਇੱਕ ਏਕੜ ਦੀ ਜ਼ਮੀਨ ਤੇ ਖੇਤੀ ਕਰ ਰਿਹਾ ਹੈ। ਬੀਤੇ ਦਿਨੀਂ ਜਿੱਥੇ ਉਸ ਵੱਲੋਂ ਮਾਛੀਵਾੜਾ ਅਨਾਜ ਮੰਡੀ ਵਿਚ ਇਕ ਆੜਤੀਏ ਨੂੰ ਆਪਣੀ ਫ਼ਸਲ ਵੇਚੀ ਗਈ ਸੀ। ਉਥੇ ਹੀ ਅੱਜ ਤੜਕੇ ਉਹ ਆਪਣੇ ਬੇਟੇ ਦੇ ਨਾਲ ਮੋਟਰ ਸਾਈਕਲ ਤੇ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਇੱਕ ਤੇਜ਼ ਰਫ਼ਤਾਰ ਟਰੱਕ ਵੱਲੋਂ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਗਈ।
ਇਸ ਹਾਦਸੇ ਦੇ ਵਿਚ ਜਿੱਥੇ ਗਿਆਨ ਚੰਦ ਡਿਗਦੇ ਸਾਰ ਹੀ ਟਰੱਕ ਦੇ ਹੇਠਾਂ ਆ ਗਿਆ ਅਤੇ ਉਸ ਦਾ ਬੇਟਾ ਵਿਜੇ ਸੜਕ ਕੰਢੇ ਡਿੱਗਣ ਕਾਰਨ ਜਖਮੀ ਹੋਇਆ ਹੈ। ਗੰਭੀਰ ਹਾਲਤ ਵਿਚ ਗਿਆਨ ਚੰਦ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …