ਆਈ ਤਾਜ਼ਾ ਵੱਡੀ ਖਬਰ
ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿਚ ਸਰਕਾਰ ਵੱਲੋਂ ਆਪਣੇ ਬਹੁਤ ਸਾਰੇ ਏਜੰਡੇ ਲੈ ਕੇ ਲੋਕਾਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਉੱਥੇ ਹੀ ਕਾਂਗਰਸ ਸਰਕਾਰ ਵਿੱਚ ਕਈ ਮੁੱਦਿਆਂ ਨੂੰ ਲੈ ਕੇ ਅਜੇ ਤੱਕ ਕਾਟੋ ਕਲੇਸ਼ ਵੇਖਿਆ ਜਾ ਰਿਹਾ ਹੈ। ਜਿੱਥੇ ਪਿਛਲੀ ਬਾਰ ਹੋਈਆਂ ਚੋਣਾਂ ਦੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਵੱਲੋਂ ਪੰਜਾਬ ਵਿੱਚ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ। ਪਰ ਅਜੇ ਵੀ ਨਸ਼ਿਆਂ ਦੀ ਤਸਕਰੀ ਪੰਜਾਬ ਵਿੱਚ ਵਧੇਰੇ ਕੀਤੀ ਜਾ ਰਹੀ ਹੈ। ਜਿਸ ਕਾਰਨ ਬਹੁਤ ਸਾਰੇ ਨੌਜਵਾਨ ਇਨ੍ਹਾਂ ਨਸ਼ਿਆਂ ਦੀ ਦਲਦਲ ਵਿੱਚ ਫਸੇ ਹੋਏ ਹਨ ਅਤੇ ਆਪਣੀ ਜਵਾਨੀ ਖਰਾਬ ਕਰ ਰਹੇ ਹਨ। ਜਿਨ੍ਹਾਂ ਵੱਲੋਂ ਗਲਤ ਸੰਗਤ ਵਿੱਚ ਪੈ ਕੇ ਆਪਣਾ ਭਵਿੱਖ ਖਰਾਬ ਕਰ ਲਿਆ ਜਾਂਦਾ ਹੈ।
ਇਨ੍ਹਾਂ ਨਸ਼ਿਆਂ ਦੇ ਕਾਰਨ ਹੀ ਬਹੁਤ ਸਾਰੇ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਹੁਣ ਪੰਜਾਬ ਵਿੱਚ ਇਥੇ ਕਹਿਰ ਵਾਪਰਿਆ ਹੈ ਜਿੱਥੇ ਚੜ੍ਹਦੀ ਜਵਾਨੀ ਵਿੱਚ ਕਬੱਡੀ ਖਿਡਾਰੀ ਵੱਲੋਂ ਇਸ ਗਲਤੀ ਕਾਰਨ ਮੌਤ ਨੂੰ ਗਲੇ ਲਗਾ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਰਨਾਲਾ ਜ਼ਿਲੇ ਅਧੀਨ ਆਉਣ ਵਾਲੇ ਇੱਕ ਪਿੰਡ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਕਬੱਡੀ ਦੇ ਬਿਹਤਰੀਨ ਖਿਡਾਰੀ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਇਸ ਨੌਜਵਾਨ ਦੀ ਮੌਤ ਨਾਲ ਜਿਥੇ ਘਰ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ ਉਥੇ ਹੀ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਨਾਲ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਵੇਖਿਆ ਜਾ ਰਿਹਾ ਹੈ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਗੁਰਵਿੰਦਰ ਸਿੰਘ ਦੇ ਚਾਚਾ ਰਜਿੰਦਰਪਾਲ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਦਾ 22 ਭਤੀਜਾ ਭਤੀਜਾ ਕਬੱਡੀ ਦਾ ਹੋਣਹਾਰ ਖਿਡਾਰੀ ਸੀ। ਜੋ ਕਿ ਇਸ ਲਈ ਮਾਨਸਿਕ ਤੌਰ ਤੇ ਪ੍ਰੇਸ਼ਾਨ ਸੀ ਕਿਉਂਕਿ ਉਨ੍ਹਾਂ ਦੇ ਪਰਿਵਾਰ ਦੇ ਸਿਰ 9 ਲੱਖ ਦਾ ਕਰਜ਼ਾ ਸੀ। ਜਿਸ ਕਾਰਨ ਇਸ ਨੌਜਵਾਨ ਨੂੰ ਨਸ਼ੇ ਦੀ ਲੱਤ ਲੱਗ ਗਈ ਅਤੇ ਇਸ ਨੌਜਵਾਨ ਵੱਲੋਂ ਚਿੱਟੇ ਦਾ ਇਸਤੇਮਾਲ ਕੀਤਾ ਜਾਣ ਲੱਗਾ। ਜਿਸ ਕਾਰਨ ਵਧੇਰੇ ਮਾਤਰਾ ਵਿੱਚ ਨਸ਼ਾ ਲੈਣ ਕਾਰਨ ਇਸ ਨੌਜਵਾਨ ਦੀ ਮੌਤ ਹੋਈ ਹੈ।
ਮ੍ਰਿਤਕ ਨੌਜਵਾਨ ਦੀ ਲਾਸ਼ ਤੇ ਟੀਕੇ ਦੇ ਨਿਸ਼ਾਨ ਵੀ ਵੇਖੇ ਗਏ ਹਨ। ਉੱਥੇ ਹੀ ਉਹਨਾਂ ਇਸ ਸਾਰੀ ਘਟਨਾ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕਿਉਂਕਿ ਸੂਬੇ ਅੰਦਰ ਸ਼ਰੇਆਮ ਨਸ਼ੇ ਦੀ ਵਿਕਰੀ ਹੋ ਰਹੀ ਹੈ ਜਿਸ ਕਾਰਨ ਬਹੁਤ ਸਾਰੇ ਘਰਾਂ ਦੇ ਨੌਜਵਾਨ ਮੌਤ ਦੇ ਸ਼ਿਕਾਰ ਹੋ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …