ਆਈ ਤਾਜ਼ਾ ਵੱਡੀ ਖਬਰ
ਮਾਪੇ ਆਪਣੇ ਬੱਚਿਆਂ ਨੂੰ ਚਾਈਂ-ਚਾਈਂ ਸਕੂਲ ਭੇਜਦੇ ਹਨ ਤਾਂ ਜੋ ਉਨ੍ਹਾਂ ਦੇ ਬੱਚੇ ਪੜ੍ਹਾਈ ਕਰਕੇ ਵਧੀਆ ਇਨਸਾਨ ਬਣ ਸਕਣ ਅਤੇ ਆਪਣੀ ਜਿੰਦਗੀ ਵਿੱਚ ਇੱਕ ਵਧੀਆ ਨੌਕਰੀ ਕਰ ਸਕਣ, ਮਾਪੇ ਆਪਣੇ ਬੱਚਿਆਂ ਦਾ ਬਿਹਤਰੀਨ ਪਾਲਣ-ਪੋਸ਼ਨ ਕੀਤਾ ਜਾਂਦਾ ਹੈ ਉਥੇ ਹੀ ਉਨ੍ਹਾਂ ਦੀ ਪੜ੍ਹਾਈ ਦਾ ਵੀ ਪੂਰਾ ਧਿਆਨ ਰੱਖਿਆ ਜਾਂਦਾ ਹੈ। ਅੱਜ ਦੇ ਦੌਰ ਵਿਚ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੀ ਪੜ੍ਹਾਈ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੂੰ ਟਿਊਸ਼ਨ ਵੀ ਕਰਵਾਈ ਜਾਂਦੀ ਹੈ। ਪਰ ਕਈ ਵਾਰ ਬੱਚੇ ਅਜਿਹੀ ਕਿਸਮਤ ਦੇ ਮਾਰੇ ਹੁੰਦੇ ਹਨ ਜੋ ਆਪਣੀ ਪਸੰਦ ਦੇ ਅਹੁਦੇਦਾਰ ਦੇ ਸਮੇਂ ਭਿਆਨਕ ਸੜਕ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ ਅਤੇ ਆਪਣੇ ਮਾਪਿਆਂ ਤੋਂ ਹਮੇਸ਼ਾਂ ਦੂਰ ਹੋ ਜਾਂਦੇ ਹਨ।
ਜਿੱਥੇ ਭਿਆਨਕ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਘਰਾਂ ਦੇ ਚਿਰਾਗ ਸਦਾ ਲਈ ਬੁਝ ਜਾਂਦੇ ਹਨ ਉਥੇ ਹੀ ਮਾਪਿਆਂ ਦਾ ਪਹਾੜ ਡਿਗ ਪੈਂਦਾ ਹੈ। ਹੁਣ ਪੰਜਾਬ ਵਿੱਚ ਕਹਿਰ ਵਾਪਰਿਆ ਹੈ ਜਿੱਥੇ ਪਰਿਵਾਰ ਦੇ ਇਕਲੌਤੇ ਪੁੱਤ ਦੀ ਭਿਆਨਕ ਹਾਦਸੇ ਵਿਚ ਮੌਤ ਹੋਣ ਕਾਰਨ ਮਾਤਮ ਛਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ 17 ਸਾਲਾਂ ਦਾ ਲੜਕਾ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਜਦੋਂ ਉਹ ਟਿਊਸ਼ਨ ਪੜ੍ਹ ਕੇ ਆਪਣੇ ਘਰ ਪਰਤ ਰਿਹਾ ਸੀ।
12 ਵੀ ਜਮਾਤ ਦੀ ਪੜ੍ਹਾਈ ਕਰਨ ਵਾਲਾ ਇਹ ਵਿਦਿਆਰਥੀ ਜਥੇਬੰਦੀ ਰਾਹੀਂ ਸ਼ੁੱਕਰਵਾਰ ਨੂੰ ਵੀ ਨਗਰ ਵਿੱਚ ਟਿਊਸ਼ਨ ਪੜ੍ਹਨ ਗਿਆ ਸੀ ਅਤੇ ਜਦੋਂ ਵਾਪਸ ਆਉਂਦੇ ਸਮੇਂ ਡੀ ਏ ਵੀ ਫਲਾਈਓਵਰ ਦੇ ਕੋਲ ਪੁੱਜਾ ਤਾਂ ਇਸ ਬੱਚੇ ਨੂੰ ਇਕ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰ ਦਿੱਤੀ ਗਈ ਜਿੱਥੇ ਇਹ ਬੱਚਾ ਗੰਭੀਰ ਰੂਪ ਵਿਚ ਜਖਮੀ ਹੋਇਆ ਅਤੇ ਸਿਵਲ ਹਸਪਤਾਲ ਲਿਜਾਣ ਤੇ ਉਸ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।
+ਜਿਸ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਵਾਸਤੇ ਸਿਵਲ ਹਸਪਤਾਲ ਵਿੱਚ ਰੱਖਿਆ ਗਿਆ ਹੈ। ਇਹ ਬੱਚਾ ਰਵਿੰਦਰ ਕੁਮਾਰ ਪੁੱਤਰ ਸੁਸ਼ੀਲ ਕੁਮਾਰ ਨਿਵਾਸੀ ਗੁਰੂ ਰਵਿਦਾਸ ਨਗਰ ਦਾ ਰਹਿਣ ਵਾਲਾ ਸੀ। ਜਦ ਕਿ ਇਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਇਸ ਦੀ ਇੱਕ ਭੈਣ ਵੀ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …