Breaking News

ਪੰਜਾਬ ਚ ਵਿਧਾਨ ਸਭਾ ਵੋਟਾਂ ਪੈਣ ਬਾਰੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਜਿਥੇ ਦੇਸ਼ ਵਿੱਚ ਕਰੋਨਾ ਅਤੇ ਬਲੈਕ ਫੰਗਸ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ। ਉੱਥੇ ਹੀ ਸਰਕਾਰ ਵੀ ਚਿੰਤਾ ਵਿਚ ਨਜ਼ਰ ਆ ਰਹੀ ਹੈ। ਲੋਕਾਂ ਵਲੋ ਕਰੋਨਾ ਦੇ ਦੌਰ ਵਿੱਚੋਂ ਗੁਜ਼ਰਨ ਤੋਂ ਬਾਅਦ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਉਥੇ ਹੀ ਕਰੋਨਾ ਦੀ ਦੂਜੀ ਲਹਿਰ ਨੇ ਮੁੜ ਤੋਂ ਲੋਕਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ। ਕਰੋਨਾ ਦੀ ਇਹ ਦੂਜੀ ਲਹਿਰ ਬਹੁਤ ਸਾਰੇ ਸੂਬਿਆਂ ਉੱਪਰ ਹਾਵੀ ਹੋ ਗਈ ਹੈ। ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਸਨ,

ਤਾਂ ਜੋ ਲੋਕਾਂ ਨੂੰ ਕਰੋਨਾ ਤੋਂ ਸੁਰੱਖਿਅਤ ਰੱਖਿਆ ਜਾ ਸਕੇ। ਪੰਜਾਬ ਵਿੱਚ ਵਿਧਾਨ ਸਭਾ ਵੋਟਾਂ ਪੈਣ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਇਸ ਸਮੇਂ ਦੇਸ਼ ਅੰਦਰ ਜਿਥੇ ਅਜੇ ਕਰੋਨਾ ਕਾਰਨ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਉਥੇ ਹੀ ਅਗਲੇ ਸਾਲ ਹੋਣ ਵਾਲੀਆਂ ਕਈ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਚਰਚਾ ਦਾ ਵਿਸ਼ਾ ਬਣੀਆ ਹੋਈਆ ਹਨ। ਹੁਣ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਵੱਲੋਂ ਚੋਣ ਕਮਿਸ਼ਨ ਨੂੰ ਪੰਜ ਸੂਬਿਆਂ ਅੰਦਰ ਹੋਣ ਵਾਲੀਆਂ ਚੋਣਾਂ ਕਰਵਾਏ ਜਾਣ ਦਾ ਭਰੋਸਾ ਦਿੱਤਾ ਹੈ। ਇਹ ਚੋਣਾਂ 2021 ਵਿੱਚ ਮਣੀਪੁਰ, ਉਤਰਾਖੰਡ , ਪੰਜਾਬ, ਗੋਆ ਅਤੇ ਉੱਤਰ ਪ੍ਰਦੇਸ਼ ਵਿੱਚ ਕਰਵਾਈਆਂ ਜਾਣਗੀਆਂ।

ਉਨ੍ਹਾਂ ਭਰੋਸਾ ਦਵਾਇਆ ਕਿ ਹੁਣ ਮਹਾਮਾਰੀ ਦੇ ਕਮਜ਼ੋਰ ਹੋ ਜਾਣ ਅਤੇ ਛੇਤੀ ਹੀ ਖਤਮ ਹੋ ਜਾਣ ਦੀਆਂ ਉਮੀਦਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਦਰਮਿਆਨ ਹੀ ਅਸੀਂ 5 ਸੂਬਿਆ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਿਲਕੁਲ ਤਹਿ ਕੀਤੇ ਗਏ ਪ੍ਰੋਗਰਾਮ ਅਨੁਸਾਰ ਹੀ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਾਡੀ ਸਭ ਤੋਂ ਪਹਿਲੀ ਜ਼ਿੰਮੇਵਾਰੀ ਹੈ ਕਿ ਅਸੀਂ ਵਿਧਾਨ ਸਭਾਵਾਂ ਦਾ ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਚੋਣਾਂ ਕਰਵਾ ਦਈਏ। ਜੇਤੂ ਉਮੀਦਵਾਰਾਂ ਦੀ ਸੂਚੀ ਰਾਜਪਾਲ ਨੂੰ ਸੌਂਪ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਅਸੀਂ ਕਰੋਨਾ ਦੇ ਦੌਰ ਵਿਚ ਹੀ ਬਿਹਾਰ ਤੋਂ ਬਾਅਦ ਪੱਛਮੀ ਬੰਗਾਲ ,ਕੇਰਲ, ਆਸਾਮ ਅਤੇ ਕੇਂਦਰ ਸ਼ਾਸਿਤ ਪੁਡੂਚੇਰੀ ਵਿੱਚ ਵੀ ਚੋਣਾਂ ਕਰਵਾਈਆਂ ਹਨ। ਸਾਨੂੰ ਮਹਾਵਾਰੀ ਦੌਰ ਵਿਚ ਚੋਣਾਂ ਕਰਵਾਉਣ ਦਾ ਕਾਫੀ ਤਜ਼ਰਬਾ ਹਾਸਲ ਹੋ ਗਿਆ ਹੈ। ਉਹਨਾਂ ਨੇ ਇਸਦੀ ਜਾਣਕਾਰੀ ਇਕ ਇੰਟਰਵਿਊ ਦੌਰਾਨ ਦਿੰਦਿਆਂ ਹੋਇਆਂ ਕਿਹਾ ਕਿ ਕਰੋਨਾ ਦੀ ਦੂਜੀ ਲਹਿਰ ਕਮਜ਼ੋਰ ਹੋ ਰਹੀ ਹੈ ਅਤੇ ਮਾਮਲਿਆਂ ਵਿੱਚ ਵੀ ਕਾਫ਼ੀ ਗਿਣਤੀ ਘਟ ਗਈ ਹੈ।

Check Also

ਮਸ਼ਹੂਰ ਪੰਜਾਬੀ ਐਕਟਰ ਦੇ ਘਰ ਲੱਗੀ ਭਿਆਨਕ ਅੱਗ , ਖੁਦ ਪੋਸਟ ਪਾ ਦਿੱਤੀ ਜਾਣਕਾਰੀ

ਆਈ ਤਾਜਾ ਵੱਡੀ ਖਬਰ  ਪੰਜਾਬੀ ਇੰਡਸਟਰੀ ਦੇ ਵਿੱਚ ਅਜਿਹੇ ਬਹੁਤ ਸਾਰੇ ਕਲਾਕਾਰ ਹਨ ਜਿਨ੍ਹਾਂ ਵੱਲੋਂ …