Breaking News

ਪੰਜਾਬ ਚ ਸ਼ੁਕਰਵਾਰ ਤੋਂ ਇਹਨਾਂ ਜਿਲਿਆਂ ਚ ਪੂਰੇ ਲਾਕਡਾਊਨ ਲੱਗਣ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਜਿਥੇ ਸਾਰੀ ਦੁਨੀਆਂ ਵਿਚ ਕੋਰੋਨਾ ਨੇ ਹਾਹਾਕਾਰ ਮਚਾਈ ਹੋਈ ਹੈ ਓਥੇ ਹੁਣ ਪੰਜਾਬ ‘ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਪੰਜਾਬ ‘ਚ ਹੁਣ ਤੱਕ ਕੋਰੋਨਾ ਦੇ ਕੁੱਲ੍ਹ ਕੇਸਾਂ ਦੀ ਸੰਖਿਆ 43284 ਤੱਕ ਪਹੁੰਚ ਗਈ ਹੈ। ਬੀਤੇ ਦਿਨ ਪੰਜਾਬ ‘ਚ ਕੋਰੋਨਾ ਦੇ 1516 ਕੇਸ ਨਵੇਂ ਆਏ ਸਨ। ਕੱਲ੍ਹ ਪੰਜਾਬ ਦੇ ਜ਼ਿਲ੍ਹੇ ਐੱਸਏਐੱਸ ਨਗਰ ‘ਚ ਕੋਰੋਨਾ ਦੇ ਸਭ ਤੋਂ ਵੱਧ ਕੇਸ 251 ਆਏ ਸਨ। ਇਸੇ ਕਹਿਰ ਨੂੰ ਦੇਖਦੇ ਹੋਏ ਹਾਲ ਹੀ ‘ਚ ਪੰਜਾਬ ਦੀ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ,

ਜਿਸ ਮੁਤਾਬਕ ਇਸ ਸ਼ੁੱਕਰਵਾਰ (28 ਅਗਸਤ) ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ‘ਚ ਕੁਝ ਜ਼ਿਲ੍ਹਿਆਂ ਲਈ ਵੱਡਾ ਫੈਸਲਾ ਲੈ ਸਕਦੇ ਹਨ। ਦੱਸ ਦੇਈਏ ਕਿ ਇਹ ਜ਼ਿਲ੍ਹੇ ਉਹ ਹੋਣਗੇ, ਜਿੱਥੇ ਕੋਰੋਨਾ ਦਾ ਕਹਿਰ ਸਭ ਤੋਂ ਵੱਧ ਵਰ੍ਹ ਰਿਹਾ ਹੈ। ਜਾਣਕਾਰੀ ਮੁਤਾਬਕ ਇਸ ਦਿਨ ‘ਆਸਕ ਕੈਪਟਨ’ ਦੌਰਾਨ ਕੈਪਟਨ ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਕੰਪਲੀਟ ਲੌਕਡਾਊਨ ਹੋ ਸਕਦਾ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਜਲੰਧਰ, ਲੁਧਿਆਣਾ, ਪਟਿਆਲਾ ਅਤੇ ਅੰਮ੍ਰਿਤਸਰ ਦੇ ਨਾਂ ਸ਼ਾਮਲ ਹਨ।

ਦੱਸ ਦੇਈਏ ਕਿ ਬੀਤੇ ਦਿਨੀਂ ਇਕ ਹੋਰ ਖ਼ਬਰ ਸਾਹਮਣੇ ਆਈ ਸੀ, ਜਿਸ ਮੁਤਾਬਕ ਪੰਜਾਬ ‘ਚ ਸਤੰਬਰ ਮਹੀਨੇ ਕੰਪਲੀਟ ਲੌਕਡਾਊਨ ਜਾਰੀ ਕੀਤਾ ਜਾ ਸਕਦਾ ਹੈ। ਬੀਤੇ ਵੀਰਵਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੂਰੇ ਪੰਜਾਬ ‘ਚ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਦੇ ਕਰਫਿਊ ਦਾ ਐਲਾਨ ਅਤੇ ਕੁਝ ਹੋਰ ਪਾਬੰਦੀਆਂ ਲਗਾਉਣ ਤੋਂ ਬਾਅਦ ਇਸ ਗੱਲ੍ਹ ਦੀ ਸੰਭਾਵਨਾ ਹੋਰ ਵੀ ਵੱਧ ਗਈ ਹੈ। ਜਾਣਕਾਰੀ ਮੁਤਾਬਕ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਸਤੰਬਰ ਮਹੀਨੇ ਲੌਕਡਾਊਨ ਦਾ ਐਲਾਨ ਕਰ ਸਕਦੀ ਹੈ।

ਮਾਹਰਾਂ ਮੁਤਾਬਕ ਅਗਸਤ ਦੇ ਆਉਣ ਵਾਲੇ 10 ਦਿਨ ਅਤੇ ਸਤੰਬਰ ਦਾ ਪੂਰਾ ਮਹੀਨਾ ਕੋਰੋਨਾ ਪੀਕ ‘ਤੇ ਰਹੇਗਾ, ਜਿਸ ਕਰਕੇ ਇਹ ਵੱਡਾ ਫੈਸਲਾ ਸਰਕਾਰ ਲੈ ਰਹੀ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਕੰਪਲੀਟ ਲੌਕਡਾਊਨ ‘ਚ ਉਨ੍ਹਾਂ 5 ਸ਼ਹਿਰਾਂ ਦੇ ਨਾਂ ਸ਼ਾਮਲ ਹਨ, ਜਿੱਥੇ ਕੋਰੋਨਾ ਦੇ ਕੇਸ ਸਭ ਤੋਂ ਵੱਧ ਆ ਰਹੇ ਹਨ। ਇਸ ਲਿਸਟ ‘ਚ ਜਲੰਧਰ, ਲੁਧਿਆਣਾ, ਪਟਿਆਲਾ ਅਤੇ ਅੰਮ੍ਰਿਤਸਰ ਵਰਗੇ ਜ਼ਿਲ੍ਹੇ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਇਸ ਲੌਕਡਾਊਨ ‘ਚ ਸਿਰਫ ਜ਼ਰੂਰੀ ਵਸਤਾਂ ਦੁਕਾਨਾਂ ਅਤੇ ਇੰਡਸਟਰੀਜ਼ ਨੂੰ ਹੀ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਪੰਜਾਬ ਚ ਕੋਰੋਨਾ ਦਾ ਪ੍ਰ – ਕੋ ਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …