Breaking News

ਪੰਜਾਬ ਚ ਸਕੂਲ 14 ਦਿਨਾਂ ਲਈ ਹੋਣਗੇ ਬੰਦ ਜੇ ਹੋਇਆ ਇਹ ਕੰਮ – ਹੁਣੇ ਹੁਣੇ ਹੋਇਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਜਿਥੇ ਪਿਛਲੇ ਸਾਲ ਵਿੱਦਿਅਕ ਅਦਾਰਿਆਂ ਨੂੰ ਮਾਰਚ ਵਿੱਚ ਹੀ ਬੰਦ ਕਰ ਦਿੱਤਾ ਗਿਆ ਸੀ। ਉਥੇ ਕੀ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵੱਖ ਵੱਖ ਸੂਬਿਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫ਼ੈਸਲੇ ਦੇ ਲੈਣ ਦੇ ਅਧਿਕਾਰ ਦਿੱਤੇ ਗਏ ਸਨ। ਹੁਣ ਵੱਖ-ਵੱਖ ਸੂਬਿਆਂ ਵੱਲੋਂ ਕਰੋਨਾ ਸਥਿਤੀ ਦੇ ਅਨੁਸਾਰ ਸਕੂਲਾਂ ਨੂੰ ਖੋਲ੍ਹੇ ਜਾਣ ਦਾ ਆਦੇਸ਼ ਦਿੱਤਾ ਜਾ ਰਿਹਾ ਹੈ। ਪੰਜਾਬ ਵਿੱਚ ਵੀ ਸਰਕਾਰ ਵੱਲੋਂ ਜਿਥੇ ਪਹਿਲਾਂ ਨੌਵੀਂ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਦੀਆਂ ਕਲਾਸਾਂ ਲਈ ਸਕੂਲ ਖੋਲ੍ਹੇ ਜਾਣ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਨੇ 2 ਅਗਸਤ ਤੋਂ ਸਕੂਲ ਸਾਰੀਆਂ ਕਲਾਸਾਂ ਲਈ ਖੋਲ੍ਹ ਦਿੱਤੇ ਸਨ।

ਹੁਣ ਪੰਜਾਬ ਵਿੱਚ ਸਕੂਲ 14 ਦਿਨ ਲਈ ਹੋਣਗੇ ਬੰਦ, ਅਗਰ ਇਹ ਕੰਮ ਹੁੰਦਾ ਹੈ ਜਿਸ ਵਾਸਤੇ ਸਿਹਤ ਮੰਤਰੀ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ। ਵਿਦਿਅਕ ਅਦਾਰਿਆਂ ਵਿੱਚ ਜਿੱਥੇ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਅਧਿਆਪਕਾਂ ਦਾ ਟੀਕਾਕਰਣ ਲਾਜ਼ਮੀ ਕੀਤਾ ਗਿਆ ਹੈ। ਉੱਥੇ ਹੀ ਹੁਣ ਸਿਹਤ ਮੰਤਰੀ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਨਵੇਂ ਆਦੇਸ਼ ਸਾਰੇ ਸਿਵਲ ਸਰਜਨ ਨੂੰ ਜਾਰੀ ਕਰ ਦਿੱਤੇ ਗਏ ਹਨ। ਜਿਸ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਦੇਸ਼ ਦਿੱਤਾ ਹੈ ਕਿ ਅਗਰ ਕਿਸੇ ਵੀ ਸਕੂਲ ਵਿਚ ਕਰੋਨਾ ਦਾ ਇਕ ਮਾਮਲਾ ਸਾਹਮਣੇ ਆਉਂਦਾ ਹੈ ਤਾਂ, ਉਸ ਕਲਾਸ ਨੂੰ 14 ਦਿਨਾਂ ਲਈ ਇਕਾਂਤਵਾਸ ਕੀਤਾ ਜਾਵੇਗਾ।

ਇਸ ਤਰ੍ਹਾਂ ਹੀ ਸਕੂਲ ਵਿੱਚ ਦੋ ਜਾਂ ਵਧੇਰੇ ਮਾਮਲੇ ਸਾਹਮਣੇ ਆਉਣ ਤੇ ਸਕੂਲ 14 ਦਿਨਾਂ ਲਈ ਬੰਦ ਰੱਖੇ ਜਾਣ ਦਾ ਆਦੇਸ਼ ਲਾਗੂ ਕੀਤਾ ਗਿਆ ਹੈ। ਉਥੇ ਹੀ ਸਕੂਲ ਵਿਚ ਬੱਚਿਆਂ ਵਿਚਕਾਰ ਘੱਟੋ ਘੱਟ ਛੇ ਫੁੱਟ ਦੀ ਦੂਰੀ ਨੂੰ ਲਾਜ਼ਮੀ ਕੀਤਾ ਗਿਆ ਹੈ ਅਤੇ ਸਕੂਲ ਦੇ ਕਮਰਿਆਂ ਨੂੰ ਵੀ ਸੈਨੀਟਾਈਜ਼ਰ ਅਤੇ ਬੱਚਿਆਂ ਦੇ ਹੱਥਾਂ ਦੀ ਸਫ਼ਾਈ ਦਾ ਧਿਆਨ ਰੱਖਣ ਦੀਆਂ ਹਦਾਇਤਾਂ ਸਕੂਲ ਦੇ ਸਟਾਫ ਨੂੰ ਜਾਰੀ ਕੀਤੀਆਂ ਗਈਆਂ ਹਨ।

ਅਗਰ ਕੋਈ ਵਿਦਿਆਰਥੀ ਜਾਂ ਅਧਿਆਪਕ ਕਰੋਨਾ ਪੀੜਤ ਮਰੀਜ਼ ਦੇ ਸੰਪਰਕ ਵਿਚ ਆਉਂਦਾ ਹੈ ਤਾਂ ਉਸਨੂੰ 14 ਦਿਨ ਦੇ ਲਈ ਘਰ ਰਹਿਣਾ ਪਵੇਗਾ। ਇਸ ਤੋਂ ਇਲਾਵਾ ਸਕੂਲ ਅਤੇ ਇਸ ਵਿਚਲੀਆਂ ਵਾਰ ਵਾਰ ਛੂਈਆ ਜਾਣ ਵਾਲੀਆਂ ਚੀਜ਼ਾਂ ਦੀ ਰੋਜ਼ਾਨਾ ਸਫ਼ਾਈ ਹੋਣੀ ਲਾਜ਼ਮੀ ਕੀਤੀ ਗਈ ਹੈ।

Check Also

ਪਤੀ ਵਲੋਂ ਹਨੀਮੂਨ ਤੇ ਪਤਨੀ ਨੂੰ ਇਹ ਲਬਜ਼ ਕਹਿਣਾ ਪਿਆ ਮਹਿੰਗਾ , ਹੁਣ ਦੇਣੇ ਪੈਣਗੇ 3 ਕਰੋੜ ਰੁਪਏ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਪਤੀ ਪਤਨੀ ਇੱਕ ਦੂਜੇ ਨੂੰ ਵੱਖੋ ਵੱਖਰੇ ਨਾਮਾਂ ਦੇ …