ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਵੱਖ-ਵੱਖ ਧਰਮਾਂ ਨੂੰ ਮੰਨਣ ਵਾਲੇ ਲੋਕ ਰਹਿੰਦੇ ਹਨ ਉਥੇ ਵੀ ਵੱਖ-ਵੱਖ ਧਰਮਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਹਾਂਪੁਰਖ ਵੀ ਹੋਏ ਹਨ ਜਿਨ੍ਹਾਂ ਵੱਲੋਂ ਲੋਕਾਂ ਨੂੰ ਸਿੱਖ ਧਰਮ ਨਾਲ ਜੋੜਿਆ ਗਿਆ ਹੈ ਅਤੇ ਉਨ੍ਹਾਂ ਵੱਲੋਂ ਲੰਮਾ ਸਮਾਂ ਸਿੱਖ ਧਰਮ ਦੀ ਸੇਵਾ ਕਰਦੇ ਹੋਏ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤੀ। ਸਿੱਖ ਧਰਮ ਵਿੱਚ ਕਈ ਸੰਸਥਾਵਾਂ ਨਾਲ ਜੁੜਿਆ ਹੋਇਆ ਅਜਿਹੀਆਂ ਹਸਤੀਆਂ ਦੇ ਅਚਾਨਕ ਹੀ ਤੋੜ-ਵਿਛੋੜਾ ਕਰ ਕੇ ਵਾਹਿਗੁਰੂ ਦੇ ਚਰਨਾਂ ਵਿਚ ਆ ਬਿਰਾਜੀਆ ਹਨ, ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਉਣ ਤੇ ਸਿੱਖ ਸੰਗਤ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਜਿਨ੍ਹਾਂ ਵਲੋ ਬਹੁਤ ਸਾਰੇ ਲੋਕਾਂ ਦੀ ਰਹਿਨੁਮਾਈ ਕੀਤੀ ਗਈ।
ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਨਾਲ ਜੁੜੀਆਂ ਹੋਈਆਂ ਅਜਿਹੀਆਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਪਰਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਬੀਤੇ ਕੱਲ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪੁਰਾਣਾ ਠੱਟਾ ਦੇ ਗੱਦੀਨਸ਼ੀਨ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲੇ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿਚ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ ਜਿੱਥੇ ਉਹ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ। ਹੁਣ ਪੰਜਾਬ ਦੇ ਸਾਬਕਾ ਜਥੇਦਾਰ ਦੀ ਖਿੱਚੋਤਾਣ ਵਿਚ ਦਸਤਾਰ ਉਤਾਰੀ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪੁਰਾਣਾ ਠੱਟਾ ਤੋਂ ਉਸ ਸਮੇਂ ਸਾਹਮਣੇ ਆਇਆ , ਜਦੋਂ ਕੱਲ ਆਪਣੀ ਅੰਤਿਮ ਯਾਤਰਾ ਪੂਰੀ ਕਰਨ ਵਾਲੇ ਗੱਦੀਨਸ਼ੀਨ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ। ਉਸ ਸਮੇਂ ਹੀ ਇਲਾਕੇ ਦੀ ਭਾਰੀ ਸੰਗਤ ਵੀ ਉਥੇ ਮੌਜੂਦ ਸੀ। ਇਸ ਉਪਰੰਤ ਅੰਤਿਮ ਸੰਸਕਾਰ ਮੌਕੇ ਤੇ ਜਿਥੇ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਇਕਬਾਲ ਸਿੰਘ ਜੀ ਵੱਲੋਂ ਅਰਦਾਸ ਕੀਤੀ ਜਾ ਰਹੀ ਸੀ ਤੇ ਉਸ ਸਮੇਂ ਉਨ੍ਹਾਂ ਵੱਲੋਂ ਡੇਰੇ ਦੇ ਅਗਲੇ ਸੇਵਾਦਾਰ ਦਾ ਐਲਾਨ ਆਪਣੇ ਵੱਲੋਂ ਕਰ ਦਿੱਤਾ ਗਿਆ।
ਜਿਸ ਦਾ ਮੌਕੇ ਤੇ ਮੌਜੂਦ ਸੰਗਤ ਵੱਲੋਂ ਵਿਰੋਧ ਕੀਤਾ ਗਿਆ ਅਤੇ ਇਸੇ ਦੌਰਾਨ ਭਾਰੀ ਖਿੱਚੋਤਾਣ ਦੇ ਦੌਰਾਨ ਸਾਬਕਾ ਜਥੇਦਾਰ ਭਾਈ ਇਕਬਾਲ ਸਿੰਘ ਜੀ ਦਸਤਾਰ ਵੀ ਉਤਰ ਗਈ। ਜਿੱਥੇ ਇਸ ਘਟਨਾ ਨੂੰ ਲੈ ਕੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਇਸ ਮਾਮਲੇ ਨੂੰ ਸ਼ਾਂਤ ਕਰਵਾਇਆ ਗਿਆ। ਉਥੇ ਹੀ ਭਾਈ ਇਕਬਾਲ ਸਿੰਘ ਵੱਲੋਂ ਮੁਆਫੀ ਨਾਮਾ ਵੀ ਲਿਖਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …