Breaking News

ਪੰਜਾਬ ਚ ਸਿੱਖ ਚਿਹਰੇ ਵਜੋਂ ਮੁੱਖ ਮੰਤਰੀ ਬਣਾਉਣ ਦੇ ਬਾਰੇ ਨੂੰ ਲੈ ਕੇ ਡਾ. ਓਬਰਾਏ ਵਲੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਵੱਲੋਂ ਲੋਕ ਭਲਾਈ ਦੇ ਕੰਮ ਕੀਤੇ ਜਾਦੇ ਹਨ। ਜਿਨ੍ਹਾਂ ਕਈ ਸੰਸਥਾਵਾਂ ਦੀ ਸਥਾਪਨਾ ਕਰਨ ਦੇ ਨਾਲ ਹੀ ਲੋਕਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਵੀ ਜਾਰੀ ਕੀਤੀਆਂ ਹਨ। ਅਜਿਹੀਆਂ ਸੰਸਥਾਵਾਂ ਵੱਲੋਂ ਕਰੋਨਾ ਦੇ ਦੌਰ ਵਿੱਚ ਵੀ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਬਾਂਹ ਫੜੀ ਗਈ ਅਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ। ਉਥੇ ਹੀ ਲੋਕਾਂ ਨੂੰ ਸਿਹਤ ਸਹੂਲਤਾਂ ਦੇ ਨਾਲ-ਨਾਲ ਰਾਸ਼ਨ ਵੀ ਮੁਹਈਆ ਕਰਵਾਇਆ ਜਾਂਦਾ ਰਿਹਾ। ਦਿੱਲੀ ਚੱਲ ਰਹੇ ਕਿਸਾਨੀ ਸੰਘਰਸ਼ ਦੇ ਵਿਚ ਵੀ ਕਿਸਾਨਾਂ ਦੀਆਂ ਸਾਰੀਆਂ ਜ਼ਰੂਰਤਾਂ ਦਾ ਧਿਆਨ ਰੱਖਦੇ ਹੋਏ ਹਰ ਇਕ ਹੀ ਸਹੂਲਤ ਮੁਹਈਆ ਕਰਵਾਈ ਗਈ ਹੈ।

ਸਰਬੱਤ ਦਾ ਭਲਾ ਟਰੱਸਟ ਵੱਲੋਂ ਵੀ ਕਿਸਾਨੀ ਸੰਘਰਸ਼ ਵਿੱਚ ਬਹੁਤ ਜ਼ਿਆਦਾ ਯੋਗਦਾਨ ਪਾਇਆ ਗਿਆ ਹੈ। ਜਿਨ੍ਹਾਂ ਦੇ ਸਹਿਯੋਗ ਸਦਕਾ ਸਿਹਤ ਸਹੂਲਤਾਂ ਵਿਚ ਕੋਈ ਵੀ ਕਮੀ ਨਹੀਂ ਆਈ ਹੈ। ਹੁਣ ਪੰਜਾਬ ਵਿੱਚ ਸਿੱਖ ਚਿਹਰੇ ਵਜੋਂ ਮੁੱਖ ਮੰਤਰੀ ਬਣਾਉਣ ਦੇ ਬਾਰੇ ਨੂੰ ਲੈ ਕੇ ਡਾਕਟਰ ਉਬਰਾਏ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਇਸ ਸਮੇਂ ਜਿਥੇ ਪੰਜਾਬ ਵਿੱਚ ਸਿਆਸਤ ਪੂਰੀ ਤਰਾਂ ਗਰਮਾਈ ਹੈ ਅਤੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਸਿੱਖ ਚਿਹਰੇ ਨੂੰ ਮੁੱਖ ਮੰਤਰੀ ਬਣਾਏ ਜਾਣ ਦਾ ਐਲਾਨ ਕੀਤਾ ਗਿਆ ਸੀ।

ਹੁਣ ਪੂਰੀ ਦੁਨੀਆਂ ਵਿੱਚ ਲੋਕਾਂ ਦਾ ਭਲਾ ਕਰਨ ਵਾਲ਼ੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾਕਟਰ ਐੱਸ ਪੀ ਸਿੰਘ ਓਬਰਾਏ ਵੱਲੋਂ ਚੱਲ ਰਹੀਆਂ ਕੁਝ ਅਟਕਲਾਂ ਦਾ ਖੰਡਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਪਾਰਟੀ ਵਿਚ ਸ਼ਾਮਲ ਨਹੀਂ ਹੋਣਾ ਚਾਹੁੰਦੇ ਤੇ ਨਾ ਹੀ ਉਹ ਸਿਆਸਤ ਵਿੱਚ ਆਉਣਗੇ। ਜਿੱਥੇ ਉਨ੍ਹਾਂ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਬਹੁਤ ਸਾਰੀਆਂ ਸੇਵਾਵਾਂ ਵਿੱਚ ਸੁਧਾਰ ਵੀ ਕੀਤਾ ਗਿਆ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਕੀਤੇ ਜਾਂਦੇ ਕੰਮਾ ਦੀ ਸਾਰੇ ਪਾਸੇ ਸ਼ਲਾਘਾ ਕੀਤੀ ਜਾਂਦੀ ਹੈ।

ਉਥੇ ਹੀ ਉਨ੍ਹਾਂ ਵੱਲੋਂ ਵਿਦੇਸ਼ਾਂ ਵਿੱਚ ਫਸੇ ਹੋਏ ਬਹੁਤ ਸਾਰੇ ਨੌਜਵਾਨਾਂ ਨੂੰ ਵੀ ਵਾਪਸ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣੇ ਮਨ ਦੀ ਸ਼ਾਂਤੀ ਵਾਸਤੇ ਸਮਾਜ ਸੇਵਾ ਕਰਦਾ ਹੈ, ਏਸੇ ਲਈ ਹੀ ਇਸ ਕੰਮ ਨੂੰ ਜਾਰੀ ਰੱਖਾਂਗਾ ਤਾਂ ਜੋ ਮੈ ਲੋਕ ਸੇਵਾ ਕਰ ਸਕਾ। ਦੁਬਈ ਦੇ ਨਾਮਵਰ ਕਾਰੋਬਾਰੀ ਅਤੇ ਸਮਾਜ ਸੇਵਕ ਵਜੋਂ ਜਾਣੇ ਜਾਂਦੇ ਹਨ। ਜਿਨ੍ਹਾਂ ਨੂੰ ਬਹੁਤ ਸਾਰੇ ਲੋਕ ਫਰਿਸ਼ਤੇ ਤੋਂ ਘੱਟ ਨਹੀਂ ਸਮਝਦੇ ਹਨ।

Check Also

ਕੰਪਨੀ ਦਾ ਵਿਗਿਆਪਨ ਦੇਖ ਹਰੇਕ ਹੋ ਰਿਹਾ ਹੈਰਾਨ , ਦਰੱਖਤ ਨੂੰ ਗਲੇ ਲਗਾਉਣ ਦੇ 1500 ਰੁਪਏ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕੰਮ ਨੂੰ ਪ੍ਰਫੁੱਲਤ ਕਰਨ ਦੇ ਲਈ ਵਿਗਿਆਪਨ ਦਾ ਪ੍ਰਚਾਰ …